ਮਨੀਲਾ ਵਿੱਚ ਪੰਜਾਬੀ ਨੌਜਵਾਨ ਦਾ ਕਤਲ

ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਇੱਕ ਪੰਜਾਬੀ ਨੌਜਵਾਨ ਦੀ ਮਨੀਲਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜੋ ਕਿ ਚਾਰ ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਗਿਆ ਸੀ। ਨੌਜਵਾਨ ਦਾ ਨਾਮ ਲਖਵਿੰਦਰ ਸਿੰਘ ਹੈ ਅਤੇ ਉਹ ਫ਼ਿਰੋਜ਼ਪੁਰ ਦੇ ਪਿੰਡ ਉਗੋਕੇ ਦਾ ਰਹਿਣ ਵਾਲਾ ਸੀ। ਜਦ ਇਹ ਖਬਰ ਉਸ ਦੇ ਪਰਿਵਾਰ ਨੂੰ ਮਿਲੀ ਤਾਂ […]

Share:

ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਇੱਕ ਪੰਜਾਬੀ ਨੌਜਵਾਨ ਦੀ ਮਨੀਲਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜੋ ਕਿ ਚਾਰ ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਗਿਆ ਸੀ। ਨੌਜਵਾਨ ਦਾ ਨਾਮ ਲਖਵਿੰਦਰ ਸਿੰਘ ਹੈ ਅਤੇ ਉਹ ਫ਼ਿਰੋਜ਼ਪੁਰ ਦੇ ਪਿੰਡ ਉਗੋਕੇ ਦਾ ਰਹਿਣ ਵਾਲਾ ਸੀ। ਜਦ ਇਹ ਖਬਰ ਉਸ ਦੇ ਪਰਿਵਾਰ ਨੂੰ ਮਿਲੀ ਤਾਂ ਉਸ ਦੇ ਪਰਿਵਾਰਕ ਮੈਂਬਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਨੌਜਵਾਨ ਦੇ ਪਰਿਵਾਰਕ ਮੈਂਬਰ ਇਨਸਾਫ਼ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ।