ਪਨੂੰ ਨੇ ਫਿਰ ਉਗਲਿਆ ਜ਼ਹਿਰ, ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਸਮਾਗਮ ਨੂੰ ਅਪਵਿੱਤਰ ਕਰਾਰ ਦਿੱਤਾ

ਉਸਨੇ ਵੀਡੀਓ ਜਾਰੀ ਕਰਕੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁਸਲਿਮ ਭਾਈਚਾਰੇ ਦੇ ਦੁਸ਼ਮਣ ਹਨ। ਬਾਬਰੀ ਮਸਜਿਦ ਢਾਹ ਕੇ ਰਾਮ ਮੰਦਰ ਹਜ਼ਾਰਾਂ ਮੁਸਲਮਾਨਾਂ ਦੀਆਂ ਲਾਸ਼ਾਂ 'ਤੇ ਬਣਾਇਆ ਗਿਆ ਹੈ।

Share:

ਖਾਲਿਸਤਾਨ ਸਮਰਥਕ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਇੱਕ ਵਾਰ ਫੇਰ ਸਾਹਮਣੇ ਆਇਆ ਹੈ। ਇਸ ਵਾਰ ਉਸਨੇ ਸਿੱਧੇ-ਸਿੱਧੇ ਰਾਮ ਮੰਦਰ ਦੀ ਸਥਾਪਨਾ 'ਤੇ ਭਾਰਤ ਦੇ ਮੁਸਲਿਮ ਭਾਈਚਾਰੇ ਨੂੰ ਭੜਕਾਉਣ ਅਤੇ ਵੰਡਣ ਲਈ ਉਕਸਾਇਆ ਹੈ। ਇੱਥੋਂ ਤੱਕ ਕਿ ਉਸਨੇ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਸਮਾਗਮ ਨੂੰ ਅਪਵਿੱਤਰ ਤੱਕ ਕਰਾਰ ਦੇ ਦਿੱਤਾ ਹੈ। ਪੰਨੂ ਨੇ ਵੀਡੀਓ ਜਾਰੀ ਕਰਕੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁਸਲਿਮ ਭਾਈਚਾਰੇ ਦੇ ਦੁਸ਼ਮਣ ਹਨ। ਬਾਬਰੀ ਮਸਜਿਦ ਢਾਹ ਕੇ ਰਾਮ ਮੰਦਰ ਹਜ਼ਾਰਾਂ ਮੁਸਲਮਾਨਾਂ ਦੀਆਂ ਲਾਸ਼ਾਂ 'ਤੇ ਬਣਾਇਆ ਗਿਆ ਹੈ।

 

ਸੋਸ਼ਲ ਮੀਡੀਆ 'ਤੇ ਉਗਲਦਾ ਰਹਿੰਦਾ ਹੈ ਜ਼ਹਿਰ

ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਸੋਸ਼ਲ ਮੀਡੀਆ 'ਤੇ ਭਾਰਤ ਖਿਲਾਫ ਜ਼ਹਿਰ ਉਗਲਦਾ ਰਹਿੰਦਾ ਹੈ। ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ ਦੇ ਨੇਤਾ ਦਾ ਨੈਟਵਰਕ ਵਿਦੇਸ਼ਾਂ 'ਚ ਫੈਲਿਆ ਹੋਇਆ ਹੈ। ਇਸ ਦਾ ਨਾਂ ਕਈ ਅੱਤਵਾਦੀ ਗਤੀਵਿਧੀਆਂ 'ਚ ਸਾਹਮਣੇ ਆਉਂਦਾ ਰਹਿੰਦਾ ਹੈ। ਇਸ ਤੋਂ ਪਹਿਲਾਂ ਵੀ ਪੰਨੂ ਹਿੰਦੂਆਂ ਖਿਲਾਫ ਕਈ ਵਿਵਾਦਤ ਬਿਆਨ ਦੇ ਚੁੱਕੇ ਹਨ। ਪੰਨੂ ਖ਼ਿਲਾਫ਼ ਦਰਜਨ ਦੇ ਕਰੀਬ ਕੇਸ ਦਰਜ ਹਨ। ਇਸ ਤੋਂ ਇਲਾਵਾ ਦੇਸ਼ਧ੍ਰੋਹ ਦੇ ਕਈ ਕੇਸ ਵੀ ਚੱਲ ਰਹੇ ਹਨ।

 

ਵੱਖਵਾਦੀ ਮੁਹਿੰਮ ਚਲਾਈ

ਗੁਰਪਤਵੰਤ ਪੰਨੂ ਖਾਨਕੋਟ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਉਸਨੇ ਪੰਜਾਬ ਯੂਨੀਵਰਸਿਟੀ ਤੋਂ ਕਾਨੂੰਨ ਦੀ ਪੜ੍ਹਾਈ ਕੀਤੀ ਹੈ। ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ, ਉਹ ਵਿਦੇਸ਼ ਚਲਾ ਗਿਆ ਜਿੱਥੇ ਉਸਨੇ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਦੇ ਸਹਿਯੋਗ ਨਾਲ ਪੰਜਾਬ ਵਿੱਚ ਖਾਲਿਸਤਾਨੀ ਵੱਖਵਾਦੀ ਮੁਹਿੰਮ ਚਲਾਈ। ਪੰਨੂ ਦੇ ਪਿਤਾ ਮਹਿੰਦਰ ਸਿੰਘ ਪੰਜਾਬ ਵਿੱਚ ਖੇਤੀਬਾੜੀ ਮੰਡੀਕਰਨ ਬੋਰਡ ਵਿੱਚ ਕੰਮ ਕਰਦੇ ਸਨ। 2019 ਵਿਚ ਖਾਲਿਸਤਾਨ ਸਮਰਥਕਾਂ ਦੇ ਭਾਰਤ ਆਉਣ 'ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਵਰਤਮਾਨ ਵਿੱਚ ਉਹ ਅਮਰੀਕਾ ਅਤੇ ਕੈਨੇਡਾ ਵਿੱਚ ਰਹਿ ਰਿਹਾ ਹੈ।

ਇਹ ਵੀ ਪੜ੍ਹੋ