ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਹਾਲੇ ਤਿੰਨ ਮਹੀਨੇ ਪਹਿਲਾਂ ਹੀ ਨੌਜਵਾਨ ਪੜ੍ਹਾਈ ਕਰਨ ਲਈ ਵਿਦੇਸ਼ ਗਿਆ ਸੀ। ਰਾਤ ਸਮੇਂ ਦੋ ਹਥਿਆਰਬੰਦ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।

Share:

ਵਿਦੇਸ਼ੀ ਧਰਤੀ ਉਪਰ ਪੰਜਾਬੀਆਂ ਦੇ ਕਤਲ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਹੁਣ ਕੈਨੇਡਾ 'ਚ ਇੱਕ ਹੋਰ ਪੰਜਾਬੀ ਨੌਜਵਾਨ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਮ੍ਰਿਤਕ ਦੀ ਪਛਾਣ ਰਾਏਕੋਟ ਦੇ ਪਿੰਡ ਨੱਥੋਵਾਲ ਦੇ ਨੌਜਵਾਨ ਜਗਰਾਜ ਸਿੰਘ (28 ) ਵਜੋਂ ਹੋਈ। ਜਗਰਾਜ ਹਾਲੇ ਤਿੰਨ ਮਹੀਨੇ ਪਹਿਲਾਂ ਹੀ ਪੜ੍ਹਾਈ ਕਰਨ ਵਾਸਤੇ ਕੈਨੇਡਾ ਗਿਆ ਸੀ। ਕੈਨੇਡਾ ਦੇ ਮਿਸੀਸਾਗਾ 'ਚ ਰਾਏਕੋਟ ਦੇ ਪਿੰਡ ਨੱਥੋਵਾਲ ਦੇ ਨੌਜਵਾਨ ਜਗਰਾਜ ਸਿੰਘ (28 ) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਨੱਥੋਵਾਲ ਵਾਸੀ ਜਗਰਾਜ ਸਿੰਘ ਕਰੀਬ 3 ਮਹੀਨੇ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ। ਉਹ ਪੜ੍ਹਾਈ ਦੇ ਨਾਲ-ਨਾਲ ਮਿਸੀਸਾਗਾ ਦੇ ਯਾਰਡ ਉੱਪਰ ਸਕਿਉਰਿਟੀ ਗਾਰਡ ਸੀ, ਜਿੱਥੇ ਰਾਤ ਸਮੇਂ ਦੋ ਹਥਿਆਰਬੰਦ ਵਿਅਕਤੀਆਂ ਨੇ ਜਗਰਾਜ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। 

ਮਾਂ ਦੇ ਸੁਪਨੇ ਅਧੂਰੇ 

ਜਗਰਾਜ ਸਿੰਘ ਦੇ ਪਿਤਾ ਬਲਵੀਰ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਮਾਤਾ ਸੁਖਦੀਪ ਕੌਰ ਨੇ ਸਖ਼ਤ ਮਿਹਨਤ ਨਾਲ ਪਾਲਣ ਪੋਸ਼ਣ ਕੀਤਾ ਸੀ। ਮਾਂ ਨੇ ਆਪਣੇ ਪੁੱਤ ਦੇ ਸੁਪਨੇ ਪੂਰੇ ਕਰਨ ਲਈ ਉਸਨੂੰ ਮਿਹਨਤ ਕਰਕੇ ਕੈਨੇਡਾ ਭੇਜਿਆ ਸੀ। ਡਿਊਟੀ 'ਤੇ ਜਾਣ ਤੋਂ ਪਹਿਲਾਂ ਪੁੱਤ ਨੇ ਮਾਂ ਨਾਲ ਫੋਨ ਰਾਹੀਂ ਗੱਲਬਾਤ ਕੀਤੀ ਸੀ। ਸਭ ਕੁੱਝ ਠੀਕਠਾਕ ਦੱਸਿਆ ਸੀ। ਰਾਤ ਨੂੰ ਇਹ ਘਟਨਾ ਵਾਪਰ ਗਈ। ਪਰਿਵਾਰ ਨੇ ਕੈਨੇਡੀਅਨ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ ਹੈ। 

ਲਾਸ਼ ਪੰਜਾਬ ਲਿਆਉਣ ਲਈ ਮੰਗੀ ਮਦਦ 

ਮ੍ਰਿਤਕ ਦੀ ਭਾਬੀ ਨੇ ਦੱਸਿਆ ਕਿ ਹਾਲੇ ਜਗਰਾਜ ਸਿੰਘ ਤਿੰਨ ਮਹੀਨੇ ਪਹਿਲਾਂ ਹੀ ਗਿਆ ਸੀ। ਪਰਿਵਾਰ ਨੇ ਲੱਖਾਂ ਰੁਪਏ ਖਰਚ ਕੀਤੇ। ਕਰਜ਼ਾ ਵੀ ਲਿਆ ਗਿਆ ਸੀ। ਇਸੇ ਦੌਰਾਨ ਦੁੱਖਾਂ ਦਾ ਪਹਾੜ ਟੁੱਟ ਗਿਆ। ਪਰਿਵਾਰ ਕੋਲ ਆਪਣੇ ਪੁੱਤ ਦੀ ਲਾਸ਼ ਨੂੰ ਕੈਨੇਡਾ ਤੋਂ ਲਿਆਉਣ ਦੀ ਸਮਰੱਥਾ ਨਹੀਂ ਹੈ। ਭਾਰਤ ਤੇ ਪੰਜਾਬ ਸਰਕਾਰ ਨੂੰ ਮਿਲ ਕੇ ਉਪਰਾਲਾ ਕਰਨਾ ਚਾਹੀਦਾ ਅਤੇ ਲਾਸ਼ ਇੱਥੇ ਲਿਆ ਕੇ ਪੰਜਾਬ ਨੂੰ ਸੌਂਪਣੀ ਚਾਹੀਦੀ।

ਇਹ ਵੀ ਪੜ੍ਹੋ

Tags :