ਕਤਰ 'ਚ ਅੱਠ ਸਾਬਕਾ ਜਲ ਸੈਨਿਕਾਂ ਦੀ ਮੌਤ ਦੀ ਸਜ਼ਾ 'ਤੇ ਰੋਕ

ਰਿਪੋਰਟਾਂ ਮੁਤਾਬਕ ਸੇਵਾਮੁਕਤੀ ਤੋਂ ਬਾਅਦ ਇਹ ਸਾਰੇ ਕਤਰ ਦੀ ਪ੍ਰਾਈਵੇਟ ਕੰਪਨੀ ਦਾਹਰਾ ਗਲੋਬਲ ਟੈਕਨਾਲੋਜੀ ਐਂਡ ਕੰਸਲਟੈਂਸੀ ਸਰਵਿਸਿਜ਼ 'ਚ ਕੰਮ ਕਰ ਰਹੇ ਸਨ। ਇਹ ਕੰਪਨੀ ਕਤਾਰੀ ਐਮੀਰੀ ਨੇਵੀ ਨੂੰ ਸਿਖਲਾਈ ਅਤੇ ਹੋਰ ਸੇਵਾਵਾਂ ਪ੍ਰਦਾਨ ਕਰਦੀ ਹੈ। ਕੰਪਨੀ ਆਪਣੇ ਆਪ ਨੂੰ ਕਤਰ ਦੀ ਰੱਖਿਆ, ਸੁਰੱਖਿਆ ਅਤੇ ਹੋਰ ਸਰਕਾਰੀ ਏਜੰਸੀਆਂ ਦੀ ਸਥਾਨਕ ਭਾਈਵਾਲ ਦੱਸਦੀ ਹੈ।

Share:

ਹਾਈਲਾਈਟਸ

  • ਭਾਰਤੀ ਵਿਦੇਸ਼ ਮੰਤਰਾਲੇ ਨੇ ਦਿੱਤੀ ਇਸ ਦੀ ਜਾਣਕਾਰੀ

ਖਾੜੀ ਦੇਸ਼ ਕਤਰ ਦੀ ਇਕ ਅਦਾਲਤ ਨੇ ਭਾਰਤੀ ਜਲ ਸੈਨਾ ਦੇ ਅੱਠ ਸਾਬਕਾ ਕਰਮਚਾਰੀਆਂ ਨੂੰ ਮੌਤ ਦੀ ਸਜ਼ਾ ਦੇਣ ਦੇ ਫੈਸਲੇ 'ਤੇ ਰੋਕ ਲਗਾ ਦਿੱਤੀ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਅਸੀਂ ਦਾਹਰਾ ਗਲੋਬਲ ਮਾਮਲੇ 'ਚ ਕਤਰ ਦੀ ਅਪੀਲ ਕੋਰਟ ਦੇ ਅੱਜ ਦੇ ਫੈਸਲੇ ਦਾ ਨੋਟਿਸ ਲਿਆ ਹੈ, ਜਿਸ 'ਚ ਸਜ਼ਾਵਾਂ ਨੂੰ ਘੱਟ ਕੀਤਾ ਗਿਆ ਹੈ। ਅਸੀਂ ਵਿਸਤ੍ਰਿਤ ਫੈਸਲੇ ਦੀ ਉਡੀਕ ਕਰ ਰਹੇ ਹਾਂ। ਕਤਰ ਵਿੱਚ ਸਾਡੇ ਰਾਜਦੂਤ ਅਤੇ ਹੋਰ ਅਧਿਕਾਰੀ ਅੱਜ ਅਪੀਲੀ ਅਦਾਲਤ ਵਿੱਚ ਮੌਜੂਦ ਸਨ। ਪੀੜਤਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਅਸੀਂ ਕੇਸ ਦੀ ਸ਼ੁਰੂਆਤ ਤੋਂ ਹੀ ਉਨ੍ਹਾਂ ਦੇ ਨਾਲ ਖੜ੍ਹੇ ਹਾਂ ਅਤੇ ਹਰ ਤਰ੍ਹਾਂ ਦੀ ਕੌਂਸਲਰ ਅਤੇ ਕਾਨੂੰਨੀ ਸਹਾਇਤਾ ਪ੍ਰਦਾਨ ਕਰਨਾ ਜਾਰੀ ਰੱਖਾਂਗੇ। ਅਸੀਂ ਇਸ ਮਾਮਲੇ ਨੂੰ ਕਤਰ ਦੇ ਅਧਿਕਾਰੀਆਂ ਕੋਲ ਵੀ ਉਠਾਉਂਦੇ ਰਹਾਂਗੇ।

 

30 ਅਗਸਤ ਨੂੰ ਸਾਹਮਣੇ ਆਇਆ ਸੀ ਮਾਮਲਾ

ਇਹ ਮਾਮਲਾ ਸਭ ਤੋਂ ਪਹਿਲਾਂ 30 ਅਗਸਤ ਨੂੰ ਸਾਹਮਣੇ ਆਇਆ ਸੀ ਜਦੋਂ ਕਤਰ ਦੀ ਖੁਫੀਆ ਏਜੰਸੀ 'ਨੈਸ਼ਨਲ ਸਕਿਓਰਿਟੀ ਬਿਊਰੋ' ਨੇ ਅੱਠ ਸਾਬਕਾ ਜਲ ਸੈਨਾ ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਸੀ। ਉਸ ਨੂੰ ਬਿਨਾਂ ਕਿਸੇ ਦੋਸ਼ ਦੇ ਨਜ਼ਰਬੰਦ ਕਰ ਦਿੱਤਾ ਗਿਆ ਅਤੇ ਇਕਾਂਤ ਕੈਦ ਵਿਚ ਭੇਜ ਦਿੱਤਾ ਗਿਆ। ਹਾਲਾਂਕਿ, ਮੀਡੀਆ ਰਿਪੋਰਟਾਂ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ 'ਤੇ ਜਾਸੂਸੀ ਦਾ ਦੋਸ਼ ਲਗਾਇਆ ਗਿਆ ਸੀ। ਜਿਸ ਤੋਂ ਬਾਅਦ ਇਸ ਸਾਲ ਅਕਤੂਬਰ ਮਹੀਨੇ ਕਤਰ ਦੀ ਅਦਾਲਤ ਨੇ ਮੌਤ ਦੀ ਸਜ਼ਾ ਦਾ ਫੈਸਲਾ ਸੁਣਾਇਆ ਸੀ।

ਇਹ ਵੀ ਪੜ੍ਹੋ

Tags :