Pakistan Election: ਨਵਾਜ ਸ਼ਰੀਫ ਨਹੀਂ ਇਹ ਵਿਅਕਤੀ ਹੋਵੇਗਾ ਪਾਕਿਸਤਾਨ ਦਾ ਅਗਲਾ PM, ਬੇਟੀ ਮਰੀਅਮ ਨੂੰ ਮਿਲਿਆ ਵੱਡਾ ਅਹੁੱਦਾ!

Pakistan Election 2024: ਪਾਕਿਸਤਾਨ ਮੁਸਲਿਮ ਲੀਗ ਨਵਾਜ਼ (PML-N) ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਛੋਟੇ ਭਰਾ ਸ਼ਾਹਬਾਜ਼ ਸ਼ਰੀਫ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਹੁਦੇ ਲਈ ਨਾਮਜ਼ਦ ਕੀਤਾ ਹੈ।

Share:

Pakistan Election: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਕਿਸਤਾਨ ਮੁਸਲਿਮ ਲੀਗ ਨਵਾਜ਼ (PML-N) ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ ਦਾ ਨਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਹੁਦੇ ਲਈ ਨਾਮਜ਼ਦ ਕੀਤਾ ਗਿਆ ਹੈ। ਪਾਰਟੀ ਦੀ ਬੁਲਾਰਾ ਮਰੀਅਮ ਔਰੰਗਜ਼ੇਬ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਹ ਜਾਣਕਾਰੀ ਦਿੱਤੀ।

ਪਾਰਟੀ ਦੇ ਸੀਨੀਅਰ ਨੇਤਾ ਨਵਾਜ਼ ਸ਼ਰੀਫ ਨੇ ਆਪਣੇ ਭਰਾ ਸ਼ਾਹਬਾਜ਼ ਸ਼ਰੀਫ (72) ਨੂੰ ਪ੍ਰਧਾਨ ਮੰਤਰੀ ਬਣਾਉਣ ਦਾ ਫੈਸਲਾ ਕੀਤਾ ਹੈ ਅਤੇ ਆਪਣੀ ਧੀ ਮਰੀਅਮ ਨਵਾਜ਼ (50) ਨੂੰ ਪੰਜਾਬ ਦਾ ਮੁੱਖ ਮੰਤਰੀ ਨਾਮਜ਼ਦ ਕੀਤਾ ਹੈ। ਮਰੀਅਮ ਨੇ ਕਿਹਾ ਕਿ ਨਵਾਜ਼ ਸ਼ਰੀਫ ਨੇ ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਦਾ ਧੰਨਵਾਦ ਕੀਤਾ ਹੈ ਜੋ ਪੀਐੱਮਐੱਲ-ਐੱਨ ਦਾ ਸਮਰਥਨ ਕਰਨ ਲਈ ਤਿਆਰ ਹਨ ਅਤੇ ਉਮੀਦ ਕਰਦੇ ਹਨ ਕਿ ਇਹ ਫੈਸਲੇ ਪਾਕਿਸਤਾਨ ਨੂੰ ਸੰਕਟ ਤੋਂ ਮੁਕਤ ਕਰਨਗੇ।

ਸ਼ਾਹਬਾਜ਼ ਨੇ ਨਵਾਜ਼ ਨੂੰ ਲੈ ਕੇ ਦਾਅਵਾ ਕੀਤਾ ਸੀ

ਇਸ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਮੰਗਲਵਾਰ ਨੂੰ ਇਕ ਵਾਰ ਫਿਰ ਦਾਅਵਾ ਕੀਤਾ ਕਿ ਨਵਾਜ਼ ਸ਼ਰੀਫ ਚੌਥੀ ਵਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣਨਗੇ। ਉਨ੍ਹਾਂ ਕਿਹਾ, "ਮੈਂ ਪਹਿਲਾਂ ਕਿਹਾ ਸੀ ਕਿ ਨਵਾਜ਼ ਸ਼ਰੀਫ਼ ਚੌਥੀ ਵਾਰ ਪ੍ਰਧਾਨ ਮੰਤਰੀ ਬਣਨਗੇ ਅਤੇ ਮੈਂ ਅੱਜ ਵੀ ਇਸ ਨਾਲ ਖੜ੍ਹਾ ਹਾਂ।

"ਸ਼ਾਹਬਾਜ਼ ਨੇ ਕਿਹਾ ਕਿ ਉਨ੍ਹਾਂ ਨੇ ਬਿਲਾਵਲ ਭੁੱਟੋ ਅਤੇ ਉਨ੍ਹਾਂ ਦੇ ਪਿਤਾ ਆਸਿਫ ਅਲੀ ਜ਼ਰਦਾਰੀ ਨਾਲ ਗੱਲ ਕੀਤੀ ਹੈ ਅਤੇ ਨਵਾਜ਼ ਸ਼ਰੀਫ ਦਾ ਸਮਰਥਨ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਐਕਸ 'ਤੇ ਲਿਖਿਆ, "ਸਾਨੂੰ ਉਮੀਦ ਹੈ ਕਿ ਅਸੀਂ ਮਿਲ ਕੇ ਪਾਕਿਸਤਾਨ ਨੂੰ ਸਾਰੀਆਂ ਸਿਆਸੀ ਅਤੇ ਆਰਥਿਕ ਮੁਸੀਬਤਾਂ ਤੋਂ ਬਾਹਰ ਕੱਢ ਸਕਾਂਗੇ, ਇੰਸ਼ਾਅੱਲ੍ਹਾ।"

ਪੀਟੀਆਈ ਨੇ ਦੂਜੀਆਂ ਪਾਰਟੀਆਂ ਨਾਲ ਗਠਜੋੜ ਤੋਂ ਕਰ ਦਿੱਤਾ ਇਨਕਾਰ 

ਬਿਲਾਵਲ ਨੇ ਕਿਹਾ ਕਿ ਇਮਰਾਨ ਖਾਨ ਦੀ ਪੀਟੀਆਈ ਨੇ ਉਸ ਨਾਲ ਗਠਜੋੜ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਨਾਲ ਪੀਐਮਐਲ-ਐਨ ਇਕਲੌਤੀ ਪਾਰਟੀ ਹੈ ਜਿਸ ਨੇ ਪੀਪੀਪੀ ਨੂੰ ਸਰਕਾਰ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਨੂੰ ਛੱਡ ਕੇ ਬਾਕੀ ਸਾਰੀਆਂ ਵੱਡੀਆਂ ਪਾਰਟੀਆਂ ਨੇ ਐਲਾਨ ਕੀਤਾ ਹੈ ਕਿ ਉਹ ਪੀਐਮਐਲ-ਐਨ ਨਾਲ ਗੱਠਜੋੜ ਸਰਕਾਰ ਬਣਾਉਣਗੇ।

ਇਹ ਵੀ ਪੜ੍ਹੋ