UCBP ਦਾ ਹੈਰਾਨ ਕਰਨ ਵਾਲਾ ਖੁਲਾਸਾ, 96,917 ਭਾਰਤੀ ਗੈਰ-ਕਾਨੂੰਨੀ ਢੰਗ ਨਾਲ ਜਾ ਵੜੇ ਅਮਰੀਕਾ

ਅਮਰੀਕੀ ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ (UCBP) ਨੇ ਸ਼ੁੱਕਰਵਾਰ ਨੂੰ ਭਾਰਤੀ ਮੂਲ ਦੇ ਲੋਕਾਂ ਦੇ ਦਾਖਲੇ ਨੂੰ ਲੈ ਕੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਅੰਕੜਿਆਂ ਅਨੁਸਾਰ 96,917 ਭਾਰਤੀ ਅਜਿਹੇ ਹਨ ਜੋ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖਲ ਹੋਏ ਅਤੇ ਅਮਰੀਕਾ ਵਿਚ ਗ੍ਰਿਫਤਾਰ ਕੀਤੇ ਗਏ ਹਨ। ਇਨ੍ਹਾਂ ਅੰਕੜਿਆਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਗ੍ਰਿਫ਼ਤਾਰ ਕੀਤੇ […]

Share:

ਅਮਰੀਕੀ ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ (UCBP) ਨੇ ਸ਼ੁੱਕਰਵਾਰ ਨੂੰ ਭਾਰਤੀ ਮੂਲ ਦੇ ਲੋਕਾਂ ਦੇ ਦਾਖਲੇ ਨੂੰ ਲੈ ਕੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਅੰਕੜਿਆਂ ਅਨੁਸਾਰ 96,917 ਭਾਰਤੀ ਅਜਿਹੇ ਹਨ ਜੋ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖਲ ਹੋਏ ਅਤੇ ਅਮਰੀਕਾ ਵਿਚ ਗ੍ਰਿਫਤਾਰ ਕੀਤੇ ਗਏ ਹਨ। ਇਨ੍ਹਾਂ ਅੰਕੜਿਆਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਭਾਰਤੀਆਂ ਵਿੱਚੋਂ ਜ਼ਿਆਦਾਤਰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਨਾਲ ਸਬੰਧਤ ਹਨ।

ਅੰਕੜਿਆਂ ਮੁਤਾਬਕ ਅਕਤੂਬਰ 2022 ਤੋਂ ਸਤੰਬਰ 2023 ਦਰਮਿਆਨ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ‘ਚ ਦਾਖਲ ਹੋਣ ਵਾਲੇ ਭਾਰਤੀ ਮੂਲ ਦੇ ਲੋਕਾਂ ਦੀ ਗਿਣਤੀ ਰਿਕਾਰਡ ਉੱਚ ਪੱਧਰ ‘ਤੇ ਹੈ।

ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਦੀ ਸਰਹੱਦ ਪਾਰ ਕਰਦੇ ਹੋਏ ਫੜੇ ਗਏ ਭਾਰਤੀਆਂ ਦੀ ਗਿਣਤੀ ਪਿਛਲੇ ਸਾਲਾਂ ਦੌਰਾਨ ਕਥਿਤ ਤੌਰ ‘ਤੇ ਪੰਜ ਗੁਣਾ ਵੱਧ ਗਈ ਹੈ। ਗ੍ਰਿਫਤਾਰ ਕੀਤੇ ਗਏ 30,010 ਭਾਰਤੀਆਂ ਨੇ ਕੈਨੇਡਾ ਦੀ ਸਰਹੱਦ ਰਾਹੀਂ ਅਤੇ 41,770 ਮੈਕਸੀਕੋ ਸਰਹੱਦ ਰਾਹੀਂ ਦਾਖਲ ਹੋਣਾ ਸ਼ੁਰੂ ਕਰ ਦਿੱਤਾ। ਤੁਹਾਨੂੰ ਦੱਸ ਦੇਈਏ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਬੱਚੇ ਵੀ ਸ਼ਾਮਲ ਹਨ।

ਅਮਰੀਕੀ ਸਰਕਾਰ ਦੇ ਬੁਲਾਰੇ ਸੈਨੇਟਰ ਜੇਮਸ ਲੈਂਕਫੋਰਡ ਨੇ ਵੀਰਵਾਰ ਨੂੰ ਸੀਨੇਟ ‘ਚ ਕਿਹਾ ਕਿ ਇਹ ਲੋਕ ਮੈਕਸੀਕੋ ਦੇ ਨਜ਼ਦੀਕੀ ਹਵਾਈ ਅੱਡੇ ‘ਤੇ ਪਹੁੰਚਣ ਲਈ ਫਰਾਂਸ ਵਰਗੇ ਦੇਸ਼ਾਂ ਦੇ ਰਸਤੇ ਲਗਭਗ ਚਾਰ ਉਡਾਣਾਂ ਲੈਂਦੇ ਹਨ। ਜਿਸ ਤੋਂ ਬਾਅਦ ਉਹ ਸਰਹੱਦ ‘ਤੇ ਪਹੁੰਚ ਜਾਂਦੇ ਹਨ ਅਤੇ ਤਾਰਾਂ ਅਤੇ ਦੀਵਾਰਾਂ ਤੋਂ ਛਾਲ ਮਾਰ ਕੇ ਅਮਰੀਕਾ ਵਿਚ ਦਾਖਲ ਹੁੰਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਕਈ ਲੋਕ ਇਸ ਵਿਚ ਮੈਕਸੀਕੋ ਦੇ ਮਨੁੱਖੀ ਤਸਕਰਾਂ ਦੀ ਮਦਦ ਵੀ ਲੈਂਦੇ ਹਨ।

ਉਨ੍ਹਾਂ ਕਿਹਾ ਕਿ ਭਾਰਤ ਤੋਂ ਆਏ ਲੋਕਾ ਸਰਕਾਰ ਦੁਆਰਾ ਲਗਾਏ ਗਏ ਬਾਂਡ (ਜੁਰਮਾਨਾ) ਦਾ ਭੁਗਤਾਨ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਬਹੁਤੇ ਲੋਕਾਂ ਕੋਲ ਸਿਰਫ ਇੱਕ ਹੀ ਬਹਾਨਾ ਹੁੰਦਾ ਹੈ ਕਿ ਉਨ੍ਹਾਂ ਨੂੰ ਭਾਰਤ ਵਿੱਚ ਜਾਨ-ਮਾਲ ਦਾ ਖ਼ਤਰਾ ਹੈ। ਜਿਸ ਕਾਰਨ ਉਹ ਆਪਣੇ ਦੇਸ਼ ਪਰਤਣਾ ਨਹੀਂ ਚਾਹੁੰਦੇ। ਇਹ ਸਿਰਫ਼ ਭਾਰਤੀਆਂ ਲਈ ਨਹੀਂ, ਮੈਕਸੀਕੋ ਸਰਹੱਦ ਤੋਂ ਕਈ ਦੇਸ਼ਾਂ ਦੇ ਲੋਕ ਆਉਂਦੇ ਹਨ