Moscow Shooting: ਮਾਸਕੋ ਨੇੜੇ ਕੰਸਰਟ ਹਾਲ 'ਚ ਗੋਲੀਬਾਰੀ, 15 ਤੋਂ ਵੱਧ ਮੌਤਾਂ, ਕਈ ਜ਼ਖਮੀ

Moscow Shooting: ਮਾਸਕੋ ਦੇ ਨੇੜੇ ਇੱਕ ਕੰਸਰਟ ਹਾਲ ਵਿੱਚ ਗੋਲੀਬਾਰੀ ਹੋਣ ਦੀ ਖ਼ਬਰ ਹੈ। ਹਮਲੇ 'ਚ ਦਰਜਨਾਂ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਝ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ 15 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦੀ ਸੰਭਾਵਨਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਰੇ ਹਮਲਾਵਰ ਫੌਜ ਦੀ ਵਰਦੀ ਵਿੱਚ ਸਨ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਮਾਲ 'ਤੇ ਗ੍ਰੇਨੇਡ ਵੀ ਸੁੱਟਿਆ ਸੀ, ਜਿਸ ਕਾਰਨ ਮਾਲ 'ਚ ਅੱਗ ਲੱਗ ਗਈ।

Share:

Moscow Shooting: ਰੂਸ ਦੀ ਰਾਜਧਾਨੀ ਮਾਸਕੋ ਦੇ ਕੋਲ ਇੱਕ ਕੰਸਰਟ ਹਾਲ ਵਿੱਚ ਗੋਲੀਬਾਰੀ ਹੋਈ ਹੈ। ਜਾਣਕਾਰੀ ਮੁਤਾਬਕ ਵਰਦੀ ਪਹਿਨੇ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਹੈ। ਇਸ ਹਮਲੇ 'ਚ 15 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ ਅਤੇ ਦਰਜਨ ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਰੂਸੀ ਏਜੰਸੀਆਂ ਦੇ ਹਵਾਲੇ ਨਾਲ ਰਾਇਟਰਜ਼ ਦੀ ਰਿਪੋਰਟ ਮੁਤਾਬਕ ਕ੍ਰੋਕਸ ਸਿਟੀ ਹਾਲ 'ਚ ਕੈਮਫਲੇਜ ਕੱਪੜਿਆਂ 'ਚ ਘੱਟ ਤੋਂ ਘੱਟ ਤਿੰਨ ਲੋਕਾਂ ਨੇ ਗੋਲੀਬਾਰੀ ਕੀਤੀ।

ਘਟਨਾ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ। ਇਸ ਘਟਨਾ ਨਾਲ ਜੁੜੀ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇਕ ਇਮਾਰਤ ਬੁਰੀ ਤਰ੍ਹਾਂ ਨਾਲ ਸੜ ਰਹੀ ਹੈ। ਮੀਡੀਆ ਰਿਪੋਰਟਾਂ 'ਚ ਦਾਅਵਾ ਕੀਤਾ ਗਿਆ ਹੈ ਕਿ ਕ੍ਰੋਕਸ ਸਿਟੀ ਹਾਲ 'ਚ ਗੋਲੀਬਾਰੀ ਤੋਂ ਬਾਅਦ ਜ਼ਬਰਦਸਤ ਧਮਾਕਾ ਹੋਇਆ।

ਟਾਸ ਨਿਊਜ਼ ਏਜੰਸੀ ਮੁਤਾਬਕ ਹਾਲ 'ਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਕੁਝ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ 15 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦੀ ਸੰਭਾਵਨਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਰੇ ਹਮਲਾਵਰ ਫੌਜ ਦੀ ਵਰਦੀ ਵਿੱਚ ਸਨ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਮਾਲ 'ਤੇ ਗ੍ਰੇਨੇਡ ਵੀ ਸੁੱਟਿਆ ਸੀ, ਜਿਸ ਕਾਰਨ ਮਾਲ 'ਚ ਅੱਗ ਲੱਗ ਗਈ।

ਇਹ ਵੀ ਪੜ੍ਹੋ