ਆਸਟ੍ਰੇਲੀਆ ਵਿਚ ਰਹਿਣ ਵਾਲਾ ਸਿੱਖ ਹੋਇਆ ਨਸਲੀ ਹਮਲੇ ਦਾ ਸ਼ਿਕਾਰ

ਜਰਨੈਲ ਸਿੰਘ ਕਰੀਬ 15 ਸਾਲਾਂ ਤੋਂ ਆਸਟ੍ਰੇਲੀਆ ਵਿਚ ਰਹੇ ਹਨ, ਜਿਨ੍ਹਾਂ ਵਿਚੋਂ 10 ਸਾਲ ਤਸਮਾਨੀਆ ਵਿਚ ਗੁਜ਼ਾਰੇ ਹਨ। ਮਾਮਲੇ ਦੀ ਸ਼ਿਕਾਇਤ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਾ  ਕਰਨ ਦੇ ਲਾਏ ਦੋਸ਼।

Share:

ਆਸਟ੍ਰੇਲੀਆ ਵਿਚ ਰਹਿਣ ਵਾਲਾ ਸਿੱਖ ਨਸਲੀ ਹਮਲੇ ਦਾ ਸ਼ਿਕਾਰ ਹੋਣ ਦੀ ਖ਼ਬਰ ਆ ਰਹੀ ਹੈ। ਸਿੱਖ ਜਰਨੈਲ ਸਿੰਘ ਨੇ ਦੋਸ਼ ਵੀ ਲਾਏ ਹਨ ਕਿ ਉਹਨਾਂ ਨੂੰ ਘਰ ਵਾਪਸ ਪਰਤਣ ਲਈ ਕਿਹਾ ਗਿਆ ਹੈ। ਇਥੋਂ ਤੱਕ ਕਿ ਉਹਨਾਂ ਦੀ ਕਾਰ ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਉਹਨਾਂ ਦੀ ਕਾਰ ਤੇ ਗੰਦ ਵੀ ਸੁੱਟਿਆ ਗਿਆ। ਜਰਨੈਲ ਸਿੰਘ ਨੇ ਦਸਿਆ ਕਿ ਉਹਨਾਂ ਇਸ ਮਾਮਲੇ ਦੀ ਸ਼ਿਕਾਇਤ ਵੀ ਪੁਲਿਸ ਨੂੰ ਦਿੱਤੀ ਸੀ, ਪਰ ਹਜੇ ਤੱਕ ਵੀ ਕੋਈ ਕਾਰਵਾਈ ਨਹੀਂ ਹੋ ਸਕੀ ਹੈ। ਦੱਸ ਦੇਈਏ ਕਿ ਵਿਦੇਸ਼ਾਂ ਵਿੱਚ ਭਾਰਤੀਆਂ ਨਾਲ ਲਗਾਤਾਰ ਨਸਲੀ ਹਮਲਿਆਂ ਦੇ ਮਾਮਲੇ ਸਾਹਮਣੇ ਆਉਂਦੇ ਰਹੇ ਹਨ। ਵਿਦੇਸ਼ ਦੀਆਂ ਸਰਕਾਰਾਂ ਵਲੋਂ ਵੀ ਇਹ ਦਾਅਵੇ ਕੀਤੇ ਜਾਉਂਦੇ ਰਹੇ ਹਨ ਕਿ ਇਹਨਾਂ ਮਾਮਲਿਆਂ ਨੂੰ ਰੋਕਣ ਲਈ ਸਖ਼ਤ ਕਦਮ ਪੁੱਟੇ ਜਾਣਗੇ। ਆਸਟ੍ਰੇਲੀਆ ਤੋਂ ਸਾਹਮਣੇ ਆਏ ਤਾਜ਼ਾ ਮਾਮਲੇ ਨੇ ਇੱਕ ਵਾਰੀ ਫਿਰ ਇਹਨਾਂ ਦਾਅਵਿਆਂ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ। ਸਿੰਘ ਕਰੀਬ 15 ਸਾਲਾਂ ਤੋਂ ਆਸਟ੍ਰੇਲੀਆ ਵਿਚ ਰਹੇ ਹਨ, ਜਿਨ੍ਹਾਂ ਵਿਚੋਂ 10 ਸਾਲ ਤਸਮਾਨੀਆ ਵਿਚ ਗੁਜ਼ਾਰੇ ਹਨ। ਤਸਮਾਨੀਆ ਪੁਲਿਸ ਕਮਾਂਡਰ ਜੇਸਨ ਐਲਮਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਘਟਨਾਵਾਂ ਦੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

ਕੰਧਾਂ 'ਤੇ ਆਪਣੇ ਦੇਸ਼ ਜਾਓ, ਭਾਰਤੀ ਲਿਖਿਆ 

ਜਾਣਕਾਰੀ ਦੇ ਮੁਤਾਬਿਕ ਤਸਮਾਨੀਆ ਦੇ ਹੋਬਾਰਟ 'ਚ ਇੱਕ ਰੈਸਟੋਰੈਂਟ ਚਲਾਉਣ ਵਾਲੇ ਜਰਨੈਲ ਸਿੰਘ ਨੇ ਦੱਸਿਆ ਕਿ ਪਿਛਲੇ 2-3 ਮਹੀਨਿਆਂ ਤੋਂ ਉਨ੍ਹਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਹਨਾਂ ਨਾਲ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ, ਪਰ ਹੁਣ ਪਿਛਲੇ 2-3 ਮਹੀਨਿਆਂ ਤੋਂ ਲਗਾਤਾਰ ਅਜਿਹਾ ਹੋ ਰਿਹਾ ਹੈ। ਜਦੋਂ ਤੁਹਾਡੇ ਘਰ ਦੀ ਗੱਲ ਆਉਂਦੀ ਹੈ ਅਤੇ ਖਾਸ ਕਰਕੇ ਜਦੋਂ ਤੁਹਾਨੂੰ ਨਾਮ ਦੁਆਰਾ ਨਿਸ਼ਾਨਾ ਬਣਾਇਆ ਜਾਂਦਾ ਹੈ, ਇਹ ਇੱਕ ਬਹੁਤ ਵੱਡਾ ਮਾਨਸਿਕ ਤਣਾਅ ਬਣ ਜਾਂਦਾ ਹੈ। ਉਹਨਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਬਾਹਰ, ਕਾਰ ਦੇ ਦਰਵਾਜ਼ੇ ਦੇ ਹੈਂਡਲ 'ਤੇ ਲਗਾਤਾਰ 4-5 ਦਿਨ ਗੰਦਗੀ ਲਾ ਦਿੱਤੀ ਗਈ। ਇਸ ਤੋਂ ਇਲਾਵਾ ਰਸਤੇ 'ਚ ਉਸ ਨੇ ਕੰਧਾਂ 'ਤੇ ਨਸਲਵਾਦੀ ਗ੍ਰਾਫਿਟੀ ਦੇਖੀ, ਜਿਸ 'ਤੇ 'ਆਪਣੇ ਦੇਸ਼ ਜਾਓ, ਭਾਰਤੀ' ਲਿਖਿਆ ਹੋਇਆ ਸੀ। 

ਇਹ ਵੀ ਪੜ੍ਹੋ