ਇੱਕ ਸੜਕ ਕਾਰ ਹਾਦਸੇ ਵਿੱਚ ਸ਼੍ਰੀਲੰਕਾ ਦੇ ਰਾਜ ਮੰਤਰੀ ਸਨਤ ਨਿਸ਼ਾਂਤਾ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਉਨ੍ਹਾਂ ਦੇ ਡਾਰੀਵਰ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ। ਸ਼੍ਰੀਲੰਕਾ ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਐਸਯੂਵੀ ਜਿਸ ਵਿੱਚ 48 ਸਾਲਾ ਜਲ ਸਪਲਾਈ ਰਾਜ ਮੰਤਰੀ ਯਾਤਰਾ ਕਰ ਰਹੇ ਸਨ। ਉਨ੍ਹਾਂ ਦੀ ਕਾਰ ਕੋਲੰਬੋ ਜਾ ਰਹੇ ਇੱਕ ਕਾਰਗੋ ਕੰਟੇਨਰ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ ਅਤੇ ਹਾਦਸਾਗ੍ਰਸਤ ਹੋ ਗਈ।
ਪੁਲਿਸ ਨੇ ਦੱਸਿਆ ਕਿ ਵਾਹਨ ਦੇ ਡਰਾਈਵਰ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਨੂੰ ਰਾਗਮਾ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਕਾਟੂਨਾਇਕੇ ਐਕਸਪ੍ਰੈਸਵੇਅ 'ਤੇ ਵਾਪਰੀ ਘਟਨਾ ਦੀ ਪੁਲਿਸ ਜਾਂਚ ਕਰ ਰਹੀ ਹੈ। ਨਿਸ਼ਾਂਤਾ 2015 ਤੋਂ ਪੁੱਟਾਲਮ ਦੀ ਨੁਮਾਇੰਦਗੀ ਕਰ ਰਹੇ ਸੰਸਦ ਮੈਂਬਰ ਸਨ।