ਬਾਜ਼ ਨਹੀਂ ਆ ਰਹੇ ਖਾਲਿਸਤਾਨ ਦੇ ਸਮਰਥਕ, ਕੈਨੇਡਾ ਦੇ ਮੰਦਿਰ ਨੂੰ ਉਡਾਉਣ ਦੀ ਦਿੱਤੀ ਧਮਕੀ

ਵੀਡੀਓ ਵਿੱਚ ਇੱਕ ਖਾਲਿਸਤਾਨੀ ਸਮਰਥਕ ਧਮਕੀਆਂ ਦਿੰਦਾ ਨਜ਼ਰ ਆ ਰਿਹਾ ਹੈ। ਇਸ ਵੀਡੀਓ ਨੂੰ ਭਾਰਤੀ ਮੂਲ ਦੇ ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰੀਆ ਨੇ ਟਵੀਟ ਕੀਤਾ ਹੈ। ਉਨ੍ਹਾਂ ਸਰਕਾਰ ਤੋਂ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Share:

ਖਾਲਿਸਤਾਨ ਦੇ ਸਮਰਥਕ ਆਪਣਿਆਂ ਹਰਕਤਾਂ ਤੋ ਬਾਜ਼ ਨਹੀਂ ਆ ਰਹੇ ਹਨ। ਕਦੇ ਗੁਰਪਤਵੰਤ ਸਿੰਘ ਪਨੂੰ ਵਲੋਂ ਭਾਰਤ ਖਿਲਾਫ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਤੇ ਕਦੇ ਖਾਲਿਸਤਾਨ ਸਮਰਥਕਾਂ ਵਲੋਂ ਧਮਕੀ ਭਰੇ ਬਿਆਨ ਦਿੱਤੇ ਜਾ ਰਹੇ ਹਨ। ਇਸ ਵਾਰੀ ਖਾਲਿਸਤਾਨ ਦੇ ਸਮਰਥਕਾਂ ਨੇ 26 ਨਵੰਬਰ ਨੂੰ ਕੈਨੇਡਾ ਦੇ ਸਰੀ ਸਥਿਤ ਸ਼੍ਰੀ ਲਕਸ਼ਮੀ ਨਰਾਇਣ ਮੰਦਰ ਦੇ ਬਾਹਰ ਹਮਲਾ ਕਰਨ ਦੀ ਧਮਕੀ ਦਿੱਤੀ ਹੈ। ਜਿਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਵੀਡੀਓ ਵਿੱਚ ਇੱਕ ਖਾਲਿਸਤਾਨੀ ਸਮਰਥਕ ਧਮਕੀਆਂ ਦਿੰਦਾ ਨਜ਼ਰ ਆ ਰਿਹਾ ਹੈ। ਇਸ ਵੀਡੀਓ ਨੂੰ ਭਾਰਤੀ ਮੂਲ ਦੇ ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰੀਆ ਨੇ ਟਵੀਟ ਕੀਤਾ ਹੈ। ਉਨ੍ਹਾਂ ਸਰਕਾਰ ਤੋਂ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਆਰੀਆ ਨੇ ਕਿਹਾ ਕਿ ਖਾਲਿਸਤਾਨ ਸਮਰਥਕਾਂ ਨੇ ਪਿਛਲੇ ਹਫਤੇ ਸਰੀ ਬੀਸੀ ਦੇ ਇੱਕ ਗੁਰਦੁਆਰੇ ਦੇ ਬਾਹਰ ਇੱਕ ਸਿੱਖ ਪਰਿਵਾਰ ਨਾਲ ਬਦਸਲੂਕੀ ਕੀਤੀ ਸੀ। ਹੁਣ ਖਾਲਿਸਤਾਨੀਆਂ ਨੇ ਸ਼੍ਰੀ ਲਕਸ਼ਮੀ ਨਰਾਇਣ ਮੰਦਿਰ ਵਿੱਚ ਮੁਸੀਬਤ ਪੈਦਾ ਕਰਨ ਦਾ ਫੈਸਲਾ ਕੀਤਾ ਹੈ। ਇਹ ਸਭ ਕੁਝ ਬੋਲਣ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਨਾਂ 'ਤੇ ਕੀਤਾ ਜਾ ਰਿਹਾ ਹੈ।

ਕੈਨੇਡਾ ਵਿੱਚ ਲਗਾਤਾਰ ਵੱਧ ਰਹੇ ਮੰਦਰਾਂ ਵਿੱਚ ਭੰਨਤੋੜ ਦੇ ਮਾਮਲੇ

ਕੈਨੇਡਾ ਵਿੱਚ ਲਗਾਤਾਰ ਮੰਦਰਾਂ ਵਿੱਚ ਭੰਨਤੋੜ ਦੇ ਮਾਮਲੇ ਵੱਧ ਰਹੇ ਹਨ। ਇਸ ਸਾਲ ਜਨਵਰੀ ਵਿੱਚ ਬਰੈਂਪਟਨ ਦੇ ਹਿੰਦੂ ਮੰਦਰ, ਫਰਵਰੀ ਵਿੱਚ ਮਿਸੀਸਾਗਾ ਦੇ ਰਾਮ ਮੰਦਰ ਅਤੇ ਵਿੰਡਸਰ, ਓਨਟਾਰੀਓ ਵਿੱਚ ਸਵਾਮੀ ਨਰਾਇਣ ਮੰਦਰ ਵਿੱਚ ਭੰਨਤੋੜ ਕੀਤੀ ਗਈ ਸੀ। ਕੈਨੇਡੀਅਨ ਪਾਰਲੀਮੈਂਟ ਵਿੱਚ ਵੀ ਇਹ ਮੁੱਦਾ ਉਠਾਇਆ ਗਿਆ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਕਰੀਬ ਦੋ ਮਹੀਨੇ ਪਹਿਲਾਂ ਕੈਨੇਡੀਅਨ ਪੀਐਮ ਟਰੂਡੋ ਨੇ ਆਪਣੀ ਸੰਸਦ ਵਿੱਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਲਈ ਭਾਰਤ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਇਸ ਤੋਂ ਬਾਅਦ ਉਸ ਨੇ ਇੱਕ ਭਾਰਤੀ ਡਿਪਲੋਮੈਟ ਨੂੰ ਦੇਸ਼ ਵਿੱਚੋਂ ਕੱਢ ਦਿੱਤਾ। ਭਾਰਤ ਨੇ ਟਰੂਡੋ ਦੇ ਬਿਆਨ ਨੂੰ ਬੇਤੁਕਾ ਦੱਸਿਆ ਸੀ। 

ਇਹ ਵੀ ਪੜ੍ਹੋ