ਅਮਰੀਕਾ ਦੇ ਕੈਲੀਫੋਰਨੀਆ ਵਿੱਚ ਮੰਦਿਰ ਵਿੱਚ ਭੰਨਤੋੜ, ਇਤਰਾਜ਼ਯੋਗ ਲਿਖੇ ਨਾਅਰੇ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ

ਮੰਦਰ ਬਣਾਉਣ ਵਾਲੀ ਸੰਸਥਾ ਅਮਰੀਕਾ ਨੇ ਸੋਸ਼ਲ ਮੀਡੀਆ 'ਤੇ ਘਟਨਾ ਬਾਰੇ ਜਾਣਕਾਰੀ ਸਾਂਝੀ ਕੀਤੀ। ਸੱਤ ਮਹੀਨੇ ਪਹਿਲਾਂ ਸਤੰਬਰ ਵਿੱਚ ਕੈਲੀਫੋਰਨੀਆ ਦੇ ਸੈਕਰਾਮੈਂਟੋ ਵਿੱਚ ਸ਼੍ਰੀ ਸਵਾਮੀਨਾਰਾਇਣ ਮੰਦਰ ਵਿੱਚ ਵੀ ਅਜਿਹੀ ਹੀ ਘਟਨਾ ਵਾਪਰੀ ਸੀ।

Share:

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਇੱਕ ਹਿੰਦੂ ਮੰਦਿਰ ਦੀ ਭੰਨਤੋੜ ਕੀਤੀ ਗਈ ਅਤੇ ਉਸ ਉੱਤੇ ਇਤਰਾਜ਼ਯੋਗ ਨਾਅਰੇ ਲਿਖੇ ਗਏ। ਇਹ ਘਟਨਾ ਚਿਨੋ ਹਿਲਜ਼ ਇਲਾਕੇ ਵਿੱਚ ਵਾਪਰੀ। ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਗਈਆਂ ਤਸਵੀਰਾਂ ਵਿੱਚ 'ਮੋਦੀ-ਹਿੰਦੁਸਤਾਨ ਮੁਰਦਾਬਾਦ' ਵਰਗੇ ਨਾਅਰੇ ਅਤੇ ਪ੍ਰਧਾਨ ਮੰਤਰੀ ਮੋਦੀ ਲਈ ਅਪਸ਼ਬਦ ਬੋਲਦੇ ਦੇਖੇ ਜਾ ਸਕਦੇ ਹਨ। ਮੰਦਰ ਬਣਾਉਣ ਵਾਲੀ ਸੰਸਥਾ, BAPS ਅਮਰੀਕਾ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਘਟਨਾ ਬਾਰੇ ਜਾਣਕਾਰੀ ਸਾਂਝੀ ਕੀਤੀ। ਸੱਤ ਮਹੀਨੇ ਪਹਿਲਾਂ ਸਤੰਬਰ ਵਿੱਚ ਕੈਲੀਫੋਰਨੀਆ ਦੇ ਸੈਕਰਾਮੈਂਟੋ ਵਿੱਚ ਸ਼੍ਰੀ ਸਵਾਮੀਨਾਰਾਇਣ ਮੰਦਰ ਵਿੱਚ ਵੀ ਅਜਿਹੀ ਹੀ ਘਟਨਾ ਵਾਪਰੀ ਸੀ।

ਭਾਰਤੀ ਵਿਦੇਸ਼ ਮੰਤਰਾਲੇ ਨੇ ਘਟਨਾ ਦੀ ਕੀਤੀ ਨਿੰਦਾ

ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਅਸੀਂ ਸਥਾਨਕ ਕਾਨੂੰਨ ਅਧਿਕਾਰੀਆਂ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕਰਦੇ ਹਾਂ। ਇਸ ਤੋਂ ਇਲਾਵਾ ਅਸੀਂ ਪੂਜਾ ਸਥਾਨਾਂ 'ਤੇ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਕਰਾਂਗੇ।

ਪਿਛਲੇ ਸਾਲ ਵੀ ਹਿੰਦੂ ਮੰਦਿਰਾਂ ਵਿੱਚ ਹੋਈ ਸੀ ਭੰਨਤੋੜ

ਅਮਰੀਕੀ ਹਿੰਦੂ ਸੰਗਠਨ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਹੈ। ਸੰਗਠਨ ਨੇ ਕਿਹਾ ਕਿ ਇਹ ਘਟਨਾ ਲਾਸ ਏਂਜਲਸ ਵਿੱਚ ਹੋਣ ਵਾਲੇ ਕਥਿਤ ਖਾਲਿਸਤਾਨੀ ਜਨਮਤ ਸੰਗ੍ਰਹਿ ਤੋਂ ਕੁਝ ਦਿਨ ਪਹਿਲਾਂ ਵਾਪਰੀ ਸੀ। ਇਹ ਵੀ ਕਿਹਾ ਕਿ 2022 ਤੋਂ ਹੁਣ ਤੱਕ, ਅਮਰੀਕਾ ਦੇ ਵੱਖ-ਵੱਖ ਰਾਜਾਂ ਵਿੱਚ ਘੱਟੋ-ਘੱਟ 6 ਮੰਦਰਾਂ ਵਿੱਚ ਹਿੰਦੂਆਂ ਲਈ ਅਪਮਾਨਜਨਕ ਭਾਸ਼ਾ ਲਿਖੀ ਗਈ ਹੈ।

ਇਹ ਵੀ ਪੜ੍ਹੋ