ਭਾਰਤ-ਕੈਨੇਡਾ ਵਿੱਚ ਫਿਰ ਵਧਿਆ ਤਣਾਅ, ਕੈਨੇਡੀਅਨ ਮੰਤਰੀ ਦਾ ਸਪੱਸ਼ਟੀਕਰਨ :ਭਾਰਤ ਨਾਲ ਕੋਈ ਵਪਾਰਕ ਗੱਲਬਾਤ ਨਹੀਂ

ਕੈਨੇਡਾ ਦੇ ਇਕ ਸੀਨੀਅਰ ਮੰਤਰੀ ਨੇ ਸੰਕੇਤ ਦਿੱਤਾ ਹੈ ਕਿ ਵਪਾਰਕ ਗੱਲਬਾਤ ਮੁੜ ਸ਼ੁਰੂ ਕਰਨ ਦੀ ਬਜਾਏ ਕੈਨੇਡਾ ਸਰਕਾਰ ਖਾਲਿਸਤਾਨੀ ਨੇਤਾ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜਾਂਚ 'ਚ ਭਾਰਤ ਤੋਂ ਸਹਿਯੋਗ ਲੈਣ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ।

Share:

ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਲੈ ਕੇ ਕੈਨੇਡਾ-ਭਾਰਤ ਰਿਸ਼ਤਿਆਂ 'ਚ ਸੁਧਾਰ ਹੁੰਦਾ ਨਜ਼ਰ ਨਹੀ ਆ ਰਿਹਾ ਹੈ। ਇੱਕ ਵਾਰ ਫਿਰ ਭਾਰਤ-ਕੈਨੇਡਾ ਵਿਚਾਲੇ ਤਣਾਅ ਵੱਧਦਾ ਨਜ਼ਰ ਆ ਰਿਹਾ ਹੈ। ਇਕ ਰਿਪੋਰਟ ਮੁਤਾਬਕ ਸਾਨ ਫਰਾਂਸਿਸਕੋ 'ਚ ਏਸ਼ੀਆ-ਪ੍ਰਸ਼ਾਂਤ ਆਰਥਿਕ ਸਹਿਯੋਗ ਦੀ ਬੈਠਕ ਦੇ ਮੌਕੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਨੇਡਾ ਦੀ ਐਕਸਪੋਰਟ ਪ੍ਰਮੋਸ਼ਨ ਅੰਤਰਰਾਸ਼ਟਰੀ ਵਪਾਰ ਅਤੇ ਆਰਥਿਕ ਵਿਕਾਸ ਮੰਤਰੀ ਮੈਰੀ ਐਨਜੀ ਨੇ ਕਿਹਾ ਕਿ ਕੈਨੇਡਾ ਦਾ ਪੂਰਾ ਧਿਆਨ ਜਾਂਚ ਨੂੰ ਅੱਗੇ ਵਧਾਉਣ 'ਤੇ ਹੈ। ਐਨਜੀ ਦੀ ਅਗਵਾਈ ਵਿੱਚ ਅਕਤੂਬਰ ਵਿੱਚ ਭਾਰਤ ਲਈ ਟੀਮ ਕੈਨੇਡਾ ਵਪਾਰ ਮਿਸ਼ਨ ਨੂੰ ਵੀ ਰੱਦ ਕਰ ਦਿੱਤਾ ਗਿਆ ਸੀ।

 

ਜਾਂਚ ਬਹੁਤ ਮਹੱਤਵਪੂਰਨ ਹੈ

ਐੱਨਜੀ ਤੋਂ ਪੁੱਛਿਆ ਗਿਆ ਕਿ ਵਪਾਰਕ ਗੱਲਬਾਤ ਮੁੜ ਸ਼ੁਰੂ ਹੋ ਸਕਦੀ ਹੈ ਤਾਂ ਉਨ੍ਹਾਂ ਕਿਹਾ "ਇੱਕ ਕੈਨੇਡੀਅਨ ਨੂੰ ਕੈਨੇਡਾ ਦੀ ਧਰਤੀ 'ਤੇ ਖੁੱਲ੍ਹੇਆਮ ਮਾਰਿਆ ਜਾਂਦਾ ਹੈ, ਇਸ ਲਈ ਤੁਸੀਂ ਮੈਨੂੰ ਅਤੇ ਸਰਕਾਰ ਨੂੰ ਇਹ ਕਹਿੰਦੇ ਹੋਏ ਸੁਣਿਆ ਹੋਵੇਗਾ ਕਿ ਜਾਂਚ ਬਹੁਤ ਮਹੱਤਵਪੂਰਨ ਹੈ। ਹਾਲਾਂਕਿ ਉਨ੍ਹਾਂ ਨੇ ਸਿੱਧੇ ਤੌਰ 'ਤੇ ਸਹਿਯੋਗ ਨੂੰ ਜਾਂਚ ਅਤੇ ਗੱਲਬਾਤ ਨਾਲ ਨਹੀਂ ਜੋੜਿਆ, ਪਰ ਉਨ੍ਹਾਂ ਕਿਹਾ, 'ਸਾਡਾ ਧਿਆਨ ਨਿਸ਼ਚਿਤ ਤੌਰ'ਤੇ ਇਸ ਜਾਂਚ 'ਤੇ ਹੈ।'

 

ਇਹ ਹੈ ਪੂਰਾ ਮਾਮਲਾ

ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਦਾ ਦੋਸ਼ ਲਾਇਆ ਸੀ। ਇਸ ਤੋਂ ਬਾਅਦ ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰਦਿਆਂ ਇਨ੍ਹਾਂ ਨੂੰ ਬੇਤੁਕਾ ਅਤੇ ਸਿਆਸਤ ਤੋਂ ਪ੍ਰੇਰਿਤ ਦੱਸਿਆ। ਇਸ ਦੇ ਨਾਲ ਹੀ ਦੋਵਾਂ ਦੇਸ਼ਾਂ ਨੇ ਇੱਕ ਦੂਜੇ ਦੇ ਡਿਪਲੋਮੈਟ ਨੂੰ ਕੱਢ ਦਿੱਤਾ ਹੈ। ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਨੂੰ ਵੀ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਹੈ।

ਇਹ ਵੀ ਪੜ੍ਹੋ