ਅਮਰੀਕਾ ਸਰਕਾਰ ਦਾ ਵੱਡਾ ਦਾਅਵਾ: ਗੁਰਵਤਵੰਤ ਪਨੂੰ ਨੂੰ ਹਰਿਆਣਾ ਦੇ ਰੇਵਾੜੀ ਦਾ ਵਿਕਾਸ ਯਾਦਵ ਮਾਰਨ ਪਹੁੰਚਿਆ USA 

ਤੁਹਾਨੂੰ ਅਸੀਂ ਉਸ ਬੰਦੇ ਬਾਰੇ ਜਾਣਕਾਰੀ ਦੇ ਰਹੇ ਹਾਂ ਜਿਹੜਾ ਅਮਰੀਕਾ ਵਿੱਚ ਅੱਤਵਾਦੀ ਗੁਰਪਤਵੰਤ ਸਿੰਘ ਪਨੂੰ ਦੀ ਹੱਤਿਆ ਦੀ ਸਾਜਿਸ਼ ਕਰਦਾ ਐ। ਇਹ ਅਸੀਂ ਨਹੀਂ ਕਹਿ ਰਹੇ ਬਲਿਕ ਵੱਡੇ-ਵੱਡੇ  ਮੀਡੀਆ ਅਦਾਰਿਆਂ ਵਿੱਚ ਛਪੀਆਂ ਰਿਪੋਰਟਾਂ ਦੇ ਹਵਾਲੇ ਨਾਲ ਦੱਸ ਰਹੇ ਹਾਂ। ਕੀ ਹੈ ਇਹ ਪੂਰਾ ਮਾਮਲਾ ਵੇਖੋ ਸਾਡੀ ਇਹ ਖਾਸ ਰਿਪੋਰਟ 

Share:

ਇੰਟਰਨੈਸ਼ਨਲ ਨਿਊਜ। ਅਮਰੀਕੀ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਹਰਿਆਣਾ ਦੇ ਰੇਵਾੜੀ ਦਾ ਇੱਕ ਨੌਜਵਾਨ ਵੀ ਨਿਊਯਾਰਕ ਸਥਿਤ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਐ। ਅਮਰੀਕੀ ਜਾਂਚ ਏਜੰਸੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (FBI) ਨੇ ਨੌਜਵਾਨ ਵਿਕਾਸ ਯਾਦਵ ਦਾ ਮੋਸਟ ਵਾਂਟੇਡ ਪੋਸਟਰ ਜਾਰੀ ਕੀਤਾ ਐ। ਇਸ 'ਚ ਵਿਕਾਸ ਦੀਆਂ 3 ਫੋਟੋਆਂ ਨੇ। ਇਨ੍ਹਾਂ ਵਿੱਚੋਂ ਇੱਕ ਫੋਟੋ ਵਿੱਚ ਉਹ ਭਾਰਤੀ ਫੌਜ ਦੀ ਵਰਦੀ ਵਿੱਚ ਵਿੱਚ ਦਿਖ ਰਿਹਾ ਐ। ਵਿਕਾਸ ਯਾਦਵ (39) ਰੇਵਾੜੀ ਜ਼ਿਲ੍ਹੇ ਦੇ ਪ੍ਰਾਣਪੁਰਾ ਪਿੰਡ ਦਾ ਰਹਿਣ ਵਾਲਾ ਐ। ਅਮਰੀਕੀ ਸਰਕਾਰ ਦਾ ਦਾਅਵਾ ਹੈ ਕਿ ਵਿਕਾਸ ਭਾਰਤੀ ਖੁਫੀਆ ਏਜੰਸੀ ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ਵਿੱਚ ਕੰਮ ਕਰਦਾ ਐ। ਰਾਅ ਨੇ ਹੀ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚੀ ਸੀ।

ਵਿਕਾਸ 'ਤੇ ਕਤਲ ਅਤੇ ਮਨੀ ਲਾਂਡਰਿੰਗ ਲਈ ਕਾਤਲ ਨੂੰ ਕਿਰਾਏ 'ਤੇ ਦੇਣ ਦਾ ਵੀ ਇਲਜ਼ਾਮ ਐ।  ਭਾਰਤ ਨੇ ਅਮਰੀਕਾ ਦੇ ਦੋਸ਼ਾਂ ਦਾ ਜਵਾਬ ਦਿੱਤਾ ਸੀ ਕਿ ਅਸੀਂ ਜਾਂਚ ਲਈ ਜਾਂਚ ਕਮੇਟੀ ਬਣਾਈ ਹੈ। ਹਾਲਾਂਕਿ ਭਾਰਤ ਨੇ ਇਸ ਸਾਜ਼ਿਸ਼ ਵਿੱਚ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ। ਅਮਰੀਕਾ ਨੇ ਭਾਰਤ ਦੇ ਸਹਿਯੋਗ 'ਤੇ ਤਸੱਲੀ ਪ੍ਰਗਟਾਈ ਹੈ।

ਐਫਬੀਆਈ ਵੱਲੋਂ ਜਾਰੀ ਕੀਤਾ ਗਿਆ ਪੋਸਟਰ 

ਐਫਬੀਆਈ ਵੱਲੋਂ ਜਾਰੀ ਕੀਤੇ ਗਏ ਪੋਸਟਰ ਵਿੱਚ ਕਿਹਾ ਗਿਆ ਐ ਕਿ ਵਿਕਾਸ ਯਾਦਵ ਭਾਰਤੀ ਮੂਲ ਦੇ ਅਮਰੀਕੀ ਵਕੀਲ ਅਤੇ ਸਿਆਸੀ ਕਾਰਕੁਨ ਦੀ ਹੱਤਿਆ ਦੀ ਸਾਜ਼ਿਸ਼ ਰਚਣ ਲਈ ਅਮਰੀਕਾ ਵਿੱਚ ਲੋੜੀਂਦਾ ਐ। ਵਿਕਾਸ ਇੱਕ ਭਾਰਤੀ ਹੈ ਅਤੇ ਉਸ ਨੇ ਸਾਜ਼ਿਸ਼ ਨੂੰ ਅੰਜਾਮ ਦੇਣ ਲਈ ਆਪਣੇ ਸਾਥੀ ਅਤੇ ਇੱਕ ਹੋਰ ਭਾਰਤੀ ਨਾਗਰਿਕ ਨਾਲ ਗੱਲਬਾਤ ਵਿੱਚ ਉਪਨਾਮ 'ਅਮਾਨਤ' ਦੀ ਵਰਤੋਂ ਕੀਤੀ ਸੀ। ਇਲਜ਼ਾਮਾਂ ਮੁਤਾਬਕ ਵਿਕਾਸ ਨੇ ਸਾਜ਼ਿਸ਼ ਨੂੰ ਅੱਗੇ ਵਧਾਉਣ ਲਈ ਭਾਰਤੀ ਨਾਗਰਿਕ ਨੂੰ ਪੀੜਤ (ਪੰਨੂ) ਦਾ ਰਿਹਾਇਸ਼ੀ ਪਤਾ, ਫ਼ੋਨ ਨੰਬਰ ਅਤੇ ਹੋਰ ਪਛਾਣ ਜਾਣਕਾਰੀ ਦਿੱਤੀ ਸੀ।

ਯਾਦਵ ਅਤੇ ਉਸਦੇ ਸਾਥੀ ਨੇ ਕਤਲ ਲਈ ਪੇਸ਼ਗੀ ਵਜੋਂ 15,000 ਡਾਲਰ ਦੀ ਨਕਦੀ ਨਿਊਯਾਰਕ ਪਹੁੰਚਾਉਣ ਲਈ ਇੱਕ ਸਹਿਯੋਗੀ ਦੀ ਵਿਵਸਥਾ ਕੀਤੀ ਸੀ। 10 ਅਕਤੂਬਰ, 2024 ਨੂੰ, ਦੱਖਣੀ ਨਿਊਯਾਰਕ ਜ਼ਿਲ੍ਹਾ ਅਦਾਲਤ ਦੁਆਰਾ ਵਿਕਾਸ ਦੇ ਖਿਲਾਫ ਇੱਕ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਵਿਕਾਸ 'ਤੇ ਪਨੂੰ ਹੱਤਿਆ ਲਈ ਕਾਤਲ ਨੂੰ ਕਿਰਾਏ ਤੇ ਰੱਖਣ ਅਤੇ ਮਨੀ ਲਾਂਡਰਿੰਗ ਦੇ ਇਲਜ਼ਾਮ ਲੱਗੇ ਨੇ। 

ਦਾਅਵਾ- ਵਿਕਾਸ ਨੇ ਨਿਖਿਲ ਗੁਪਤਾ ਨੂੰ ਹਾਇਰ ਕੀਤਾ

ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਵਿਕਾਸ 'ਤੇ ਪੰਨੂ ਦੇ ਕਤਲ ਲਈ ਨਿਖਿਲ ਗੁਪਤਾ ਨੂੰ ਹਾਇਰ ਕਰਨ ਦਾ ਇਲਡ਼ਾਮ ਐ। ਗੁਪਤਾ ਨੂੰ ਪਿਛਲੇ ਸਾਲ ਚੈੱਕ ਗਣਰਾਜ 'ਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਅਮਰੀਕਾ ਹਵਾਲੇ ਕਰ ਦਿੱਤਾ ਗਿਆ। ਐਫਬੀਆਈ ਡਾਇਰੈਕਟਰ ਕ੍ਰਿਸਟੋਫਰ ਰੇ ਨੇ ਕਿਹਾ ਕਿ ਮੁਲਜ਼ਮ ਨੇ ਕਥਿਤ ਤੌਰ 'ਤੇ ਇੱਕ ਵਿਅਕਤੀ ਨਾਲ ਸਾਜ਼ਿਸ਼ ਰਚੀ ਅਤੇ ਇੱਕ ਅਮਰੀਕੀ ਨਾਗਰਿਕ ਦੀ ਹੱਤਿਆ ਦੀ ਕੋਸ਼ਿਸ਼ ਕੀਤੀ। ਅਮਰੀਕੀ ਅਟਾਰਨੀ ਜਨਰਲ ਮੈਰਿਕ ਬੀ ਗਾਰਲੈਂਡ ਨੇ ਕਿਹਾ- ਨਿਆਂ ਵਿਭਾਗ ਅਮਰੀਕੀਆਂ ਨੂੰ ਨਿਸ਼ਾਨਾ ਬਣਾਉਣ ਅਤੇ ਉਨ੍ਹਾਂ ਨੂੰ ਖਤਰੇ ਵਿੱਚ ਪਾਉਣ ਦੀਆਂ ਕੋਸ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕਰੇਗਾ।

ਪੰਜਾਬੀ ਸਿੱਖ ਨੌਜਵਾਨਾਂ ਨੂੰ ਹਥਿਆਰ ਚੁੱਕਣ ਲਈ ਉਤਸ਼ਾਹਿਤ ਕਰਨ ਦੇ ਇਲਜ਼ਾਮ

2019 ਵਿੱਚ, ਭਾਰਤ ਸਰਕਾਰ ਨੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਦੋਸ਼ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ ਯਾਨੀ UAPA ਦੇ ਤਹਿਤ ਪੰਨੂ ਦੇ ਸੰਗਠਨ SFJ 'ਤੇ ਪਾਬੰਦੀ ਲਗਾ ਦਿੱਤੀ। ਗ੍ਰਹਿ ਮੰਤਰਾਲੇ ਨੇ ਆਪਣੇ ਨੋਟੀਫਿਕੇਸ਼ਨ ਵਿੱਚ ਕਿਹਾ ਸੀ ਕਿ ਸਿੱਖਾਂ ਲਈ ਰਾਏਸ਼ੁਮਾਰੀ ਦੀ ਆੜ ਵਿੱਚ SFJ ਪੰਜਾਬ ਵਿੱਚ ਵੱਖਵਾਦ ਅਤੇ ਕੱਟੜਪੰਥੀ ਵਿਚਾਰਧਾਰਾ ਦਾ ਸਮਰਥਨ ਕਰ ਰਹੀ ਐ। ਸਾਲ 2020 ਵਿੱਚ, ਪੰਨੂ 'ਤੇ ਵੱਖਵਾਦ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬੀ ਸਿੱਖ ਨੌਜਵਾਨਾਂ ਨੂੰ ਹਥਿਆਰ ਚੁੱਕਣ ਲਈ ਉਤਸ਼ਾਹਿਤ ਕਰਨ ਦੇ ਇਲਜ਼ਾਮ ਲੱਗੇ। ਇਸ ਤੋਂ ਬਾਅਦ 1 ਜੁਲਾਈ 2020 ਨੂੰ ਕੇਂਦਰ ਸਰਕਾਰ ਨੇ ਪੰਨੂ ਨੂੰ ਯੂ.ਏ.ਪੀ.ਏ. ਤਹਿਤ ਅੱਤਵਾਦੀ ਐਲਾਨ ਦਿੱਤਾ। 2020 ਵਿੱਚ, ਸਰਕਾਰ ਨੇ SFJ ਨਾਲ ਸਬੰਧਤ 40 ਤੋਂ ਵੱਧ ਵੈਬ ਪੇਜਾਂ ਅਤੇ YouTube ਚੈਨਲਾਂ 'ਤੇ ਪਾਬੰਦੀ ਲਗਾ ਦਿੱਤੀ।

ਪੰਨੂ ਖਿਲਾਫ 12 ਦੇ ਕਈ ਕੇਸ ਹਨ ਦਰਜ 

ਪੰਨੂ ਖਿਲਾਫ 12 ਦੇ ਕਰੀਬ ਕੇਸ, ਸੋਸ਼ਲ ਮੀਡੀਆ 'ਤੇ ਭੜਕਾਊ ਬਿਆਨ ਦੇ ਰਹੇ ਹਨ। ਭਾਰਤ ਵਿੱਚ SFJ ਅਤੇ ਪੰਨੂ ਵਿਰੁੱਧ 12 ਕੇਸ ਦਰਜ ਕੀਤੇ ਗਏ ਹਨ। ਇਨ੍ਹਾਂ ਵਿੱਚ ਪੰਜਾਬ ਵਿੱਚ ਦੇਸ਼ਧ੍ਰੋਹ ਦੇ 3 ਕੇਸ ਵੀ ਹਨ। ਪੰਜਾਬ ਪੁਲਿਸ ਵੱਲੋਂ ਤਿਆਰ ਕੀਤੇ ਡੋਜ਼ੀਅਰ ਵਿੱਚ SFJ ਵੱਲੋਂ ਸੋਸ਼ਲ ਮੀਡੀਆ 'ਤੇ ਕਈ ਸਾਲਾਂ ਤੋਂ ਵੱਖਵਾਦੀ ਪੋਸਟਾਂ ਬਾਰੇ ਜਾਣਕਾਰੀ ਦਿੱਤੀ ਗਈ ਐ। ਇਨ੍ਹਾਂ 'ਚ ਉਹ ਅੱਤਵਾਦੀਆਂ ਦਾ ਸਮਰਥਨ ਕਰਦਾ ਸੀ।

ਪੰਨੂ ਸੋਸ਼ਲ ਮੀਡੀਆ 'ਤੇ ਰਹਿੰਦਾ ਹੈ ਕਾਫੀ ਐਕਟਿਵ 

ਪੰਨੂ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦਾ ਐ। ਉਹ ਪੰਜਾਬੀ ਭਾਸ਼ਾ ਵਿੱਚ ਆਡੀਓ ਅਤੇ ਵੀਡੀਓ ਸੰਦੇਸ਼ ਜਾਰੀ ਕਰਦਾ ਰਹਿੰਦਾ ਐ। ਇਸ ਵਿੱਚ ਉਹ ਪੰਜਾਬੀ ਨੌਜਵਾਨਾਂ ਨੂੰ ਭਾਰਤ ਵਿਰੁੱਧ ਭੜਕਾਉਂਦਾ ਹੈ। ਇੰਨਾ ਹੀ ਨਹੀਂ ਪੈਸੇ ਦਾ ਲਾਲਚ ਦੇ ਕੇ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰੀ ਇਮਾਰਤਾਂ 'ਤੇ ਖਾਲਿਸਤਾਨ ਦੇ ਝੰਡੇ ਲਗਵਾਉਂਦਾ ਐ। ਇਸ ਤੋਂ ਇਲਾਵਾ ਹਾਲ ਹੀ 'ਚ ਹੋਈ ਜੀ-20 ਮੀਟਿੰਗ ਦੌਰਾਨ ਦਿੱਲੀ ਦੇ ਮੈਟਰੋ ਸਟੇਸ਼ਨ 'ਤੇ ਖਾਲਿਸਤਾਨੀ ਨਾਅਰੇ ਵੀ ਲਿਖੇ ਹੋਏ ਸਨ। ਇਹ ਵੀ ਪਨੂੰ ਦੀ ਹੀ ਸਾਜਿਸ਼ ਸੀ।

ਇਹ ਵੀ ਪੜ੍ਹੋ