New Zealand 'ਚ ਨੌਜਵਾਨ ਦਾ ਕਤਲ, 3 ਭੈਣਾਂ ਦਾ ਇਕਲੌਤਾ ਸੀ ਭਰਾ

ਨੌਜਵਾਨ ਦਾ 8 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਪਤਨੀ ਆਪਣੇ ਪਤੀ ਕੋਲ ਜਾਣ ਦੀ ਤਿਆਰੀ ਕਰ ਰਹੀ ਸੀ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

Share:

Ludhiana  ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਨਿਊਜ਼ੀਲੈਂਡ ਦੇ ਆਕਲੈਂਡ ਵਿੱਚ ਕਤਲ ਕਰ ਦਿੱਤਾ ਗਿਆ। ਮਰਨ ਵਾਲੇ ਨੌਜਵਾਨ ਦੀ ਪਹਿਚਾਣ ਗੁਰਪ੍ਰੀਤ ਸਿੰਘ (27) ਵਾਸੀ ਪਿੰਡ ਪਮਾਲ ਵਜੋਂ ਹੋਈ ਹੈ। ਵਰਣਯੋਗ ਹੈ ਕਿ ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਨੌਜਵਾਨ ਦਾ 8 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਪਤਨੀ ਆਪਣੇ ਪਤੀ ਕੋਲ ਜਾਣ ਦੀ ਤਿਆਰੀ ਕਰ ਰਹੀ ਸੀ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਪੜ੍ਹਾਈ ਲਈ ਵਿਦੇਸ਼ ਗਿਆ ਹੋਇਆ ਸੀ ਮ੍ਰਿਤਕ

ਪਿੰਡ ਪਮਾਲ ਦੇ ਸਰਪੰਚ ਜਗਦੀਸ਼ ਸਿੰਘ ਜੱਗੀ ਨੇ ਦੱਸਿਆ ਕਿ ਮ੍ਰਿਤਕ ਦਾ ਪਰਿਵਾਰ ਪਿਚੋਕਾਰ ਅੰਮ੍ਰਿਤਸਰ ਜ਼ਿਲ੍ਹੇ ਦਾ ਵਸਨੀਕ ਹੈ ਅਤੇ ਮ੍ਰਿਤਕ ਦਾ ਪਿਤਾ ਨਿਸ਼ਾਨ ਸਿੰਘ ਪਿਛਲੇ ਕਾਫੀ ਸਮੇਂ ਤੋਂ ਆਪਣੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਸਿੰਘ ਦੀ ਸੇਵਾ ਕਰਦਾ ਆ ਰਿਹਾ ਹੈ। ਉਸ ਨੇ ਦੱਸਿਆ ਕਿ ਨਿਸ਼ਾਨ ਸਿੰਘ ਦਾ 26, 27 ਸਾਲਾ ਪੁੱਤਰ ਗੁਰਪ੍ਰੀਤ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਪੜ੍ਹਾਈ ਲਈ ਵਿਦੇਸ਼ ਗਿਆ ਹੋਇਆ ਸੀ।

ਵਿਆਹ ਕਰਵਾ ਕੇ ਵਾਪਸ ਚੱਲਾ ਗਿਆ ਸੀ ਮ੍ਰਿਤਕ

ਹੁਣ ਕਰੀਬ ਅੱਠ ਮਹੀਨੇ ਪਹਿਲਾਂ ਉਹ ਵਿਆਹ ਕਰਵਾ ਕੇ ਵਾਪਸ ਨਿਊਜ਼ੀਲੈਂਡ ਚਲਾ ਗਿਆ ਅਤੇ 6 ਫਰਵਰੀ 2024 ਨੂੰ ਇਹ ਘਟਨਾ ਵਾਪਰੀ ਇਸ ਤੋਂ ਪਹਿਲਾਂ ਉਸ ਦੀ ਪਤਨੀ ਵੀ ਨਿਊਜ਼ੀਲੈਂਡ ਜਾਣ ਲਈ ਟਿਕਟ ਲੈ ਕੇ ਗਈ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਦਾ ਪਿਤਾ ਨਿਸ਼ਾਨ ਸਿੰਘ ਵਕੀਲਾਂ ਦੀ ਸਲਾਹ ਲੈ ਕੇ ਨਿਊਜ਼ੀਲੈਂਡ ਜਾਣ ਦੀ ਤਿਆਰੀ ਕਰ ਰਿਹਾ ਹੈ ਤਾਂ ਜੋ ਉਹ ਆਪਣੇ ਪੁੱਤਰ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾ ਸਕੇ ਅਤੇ ਆਪਣੇ ਪੁੱਤਰ ਦੀ ਲਾਸ਼ ਭਾਰਤ ਲਿਆ ਸਕੇ।

ਇਹ ਵੀ ਪੜ੍ਹੋ