ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ 'ਚ ਦੋ ਅੱਤਵਾਦੀ ਹਮਲਿਆਂ 'ਚ ਦੋ ਫੌਜੀਆਂ ਸਮੇਤ ਤਿੰਨ ਲੋਕਾਂ ਦੀ ਮੌਤ

ਇਸ ਦੌਰਾਨ ਇਕ ਅੱਤਵਾਦੀ ਵੀ ਮਾਰਿਆ ਗਿਆ ਹੈ। ਹਮਲਿਆਂ ਦੇ ਮੱਦੇਨਜ਼ਰ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

Share:

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ 'ਚ ਦੋ ਵੱਖ-ਵੱਖ ਅੱਤਵਾਦੀ ਹਮਲਿਆਂ 'ਚ ਦੋ ਫੌਜੀਆਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਫੌਜ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਫੌਜ ਨੇ ਕਿਹਾ ਕਿ ਖੈਬਰ ਪਖਤੂਨਖਵਾ ਸੂਬੇ ਵਿੱਚ ਦੋ ਵੱਖ-ਵੱਖ ਅੱਤਵਾਦੀ ਹਮਲਿਆਂ ਵਿੱਚ ਮਾਰੇ ਗਏ ਘੱਟੋ-ਘੱਟ ਤਿੰਨ ਲੋਕਾਂ ਵਿੱਚ ਦੋ ਪਾਕਿਸਤਾਨੀ ਪੁਲਿਸ ਕਰਮਚਾਰੀ ਸ਼ਾਮਲ ਹਨ। ਪਾਕਿਸਤਾਨੀ ਫੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈਐੱਸਪੀਆਰ) ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਹੈ ਕਿ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ ਦੀ ਮੀਰ ਅਲੀ ਤਹਿਸੀਲ 'ਚ ਸੋਮਵਾਰ ਨੂੰ ਅੱਤਵਾਦੀਆਂ ਨਾਲ ਮੁਕਾਬਲੇ 'ਚ ਦੋ ਜਵਾਨ ਸ਼ਹੀਦ ਹੋ ਗਏ ਹਨ।
ਸਰਚ ਆਪਰੇਸ਼ਨ ਜਾਰੀ 
ਦੂਸਰੀ ਘਟਨਾ ਡੇਰਾ ਇਸਮਾਈਲ ਖਾਨ ਜ਼ਿਲੇ ਦੀ ਦਰਜ਼ਿੰਦਾ ਤਹਿਸੀਲ 'ਚ ਵਾਪਰੀ ਜਦੋਂ ਅੱਤਵਾਦੀਆਂ ਨੇ ਤੇਲ ਅਤੇ ਗੈਸ ਕੰਪਨੀ ਦੇ ਕਾਫਲੇ 'ਤੇ ਹਮਲਾ ਕਰ ਦਿੱਤਾ। ਇਸ ਘਟਨਾ ਵਿੱਚ ਇੱਕ ਕੰਪਨੀ ਡਰਾਈਵਰ ਦੀ ਮੌਤ ਹੋ ਗਈ ਅਤੇ 11 ਹੋਰ ਜ਼ਖਮੀ ਹੋ ਗਏ। ਇਕ ਅਧਿਕਾਰੀ ਮੁਤਾਬਕ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿਨ੍ਹਾਂ 'ਚੋਂ ਦੋ ਜ਼ਖਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਅਧਿਕਾਰੀ ਮੁਤਾਬਕ ਗੋਲੀਬਾਰੀ ਕਰਨ ਤੋਂ ਬਾਅਦ ਫਰਾਰ ਹੋਏ ਹਮਲਾਵਰਾਂ ਨੂੰ ਫੜਨ ਲਈ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਇਹ ਵੀ ਪੜ੍ਹੋ