ਕੈਨੇਡਾ ਵਿੱਚ ਤਿਰੰਗੇ ਦਾ ਫਿਰ ਹੋਇਆ ਅਪਮਾਨ,  ਖਾਲਿਸਤਾਨ ਸਮਰਥਕਾਂ ਨੇ ਘੇਰਿਆ ਹਿੰਦੂ ਮੰਦਿਰ

ਖਾਲਿਸਤਾਨ ਸਮਰਥਕਾਂ ਨੇ ਕੈਨੇਡਾ ਵਿੱਚ ਟੋਰਾਂਟੋ ਦੇ ਸ਼ਹਿਰ ਮਿਸੀਸਾਗਾ ਵਿੱਚ ਕਾਲੀਬਾੜੀ ਮੰਦਿਰ ਪਹੁੰਚ ਕੇ ਇਸ ਨੂੰ ਘੇਰ ਲਿਆ ਅਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਭਾਰਤ ਅਤੇ ਕੈਨੇਡਾ ਵਿੱਚ ਬਸੇ ਹੋਏ ਹਿੰਦੂਆਂ ਵਿੱਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ।

Share:

ਕੈਨੇਡਾ ਵਿੱਚ ਇਕ ਵਾਰੀ ਫਿਰ ਤੋਂ ਤਿਰੰਗੇ ਦਾ ਅਪਮਾਨ ਕੀਤਾ ਗਿਆ ਹੈ। ਟਰੂਡੋ ਦੀ ਅਗੁਵਾਈ ਵਾਲੀ ਕੈਨੇਡਾ ਸਰਕਾਰ ਵਲੋਂ ਕੋਈ ਕਦਮ ਚੁੱਕੇ ਨਾ ਜਾਣ ਕਰਕੇ ਖਾਲਿਸਤਾਨ ਸਮਰਖਕਾਂ ਦੇ ਹੌਂਸਲੋ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਖਾਲਿਸਤਾਨ ਸਮਰਥਕਾਂ ਨੇ ਕੈਨੇਡਾ ਵਿੱਚ ਟੋਰਾਂਟੋ ਦੇ ਸ਼ਹਿਰ ਮਿਸੀਸਾਗਾ ਵਿੱਚ ਕਾਲੀਬਾੜੀ ਮੰਦਿਰ ਪਹੁੰਚ ਕੇ ਇਸ ਨੂੰ ਘੇਰ ਲਿਆ ਅਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਭਾਰਤ ਅਤੇ ਕੈਨੇਡਾ ਵਿੱਚ ਬਸੇ ਹੋਏ ਹਿੰਦੂਆਂ ਵਿੱਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ। ਕੈਨੇਡਾ ਵਿੱਚ ਖਾਲਿਸਤਾਨੀ ਸਮਰਥਕਾਂ ਨੇ ਇੱਕ ਵਾਰ ਫਿਰ ਭਾਰਤ ਅਤੇ ਕੈਨੇਡੀਅਨ ਹਿੰਦੂਆਂ ਨੂੰ ਧਮਕੀ ਦੇਣ ਦੀ ਕੋਸ਼ਿਸ਼ ਕੀਤੀ ਹੈ। ਜਾਣਕਾਰੀ ਦੇ ਮੁਤਾਬਿਕ ਬੀਤੀ ਸ਼ਾਮ ਖਾਲਿਸਤਾਨੀ ਸਮਰਥਕਾਂ ਨੇ ਮੰਦਰ ਦੇ ਆਸ-ਪਾਸ ਧਰਨਾ ਦੇਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਦੋਸ਼ੀਆਂ ਨੇ ਤਿਰੰਗੇ ਦਾ ਅਪਮਾਨ ਵੀ ਕੀਤਾ ਅਤੇ ਇਕ ਵਾਰ ਫਿਰ ਭਾਰਤ ਨੂੰ ਲਲਕਾਰਿਆ। ਇਸ ਦੇ ਨਾਲ ਹੀ ਖਾਲਿਸਤਾਨੀ ਭਾਰਤੀ ਡਿਪਲੋਮੈਟਾਂ ਨੂੰ ਵੀ ਲਗਾਤਾਰ ਧਮਕੀਆਂ ਦੇ ਰਹੇ ਹਨ। ਇਸ ਦੌਰਾਨ ਖਾਲਿਸਤਾਨੀ ਇਲਜ਼ਾਮ ਲਗਾ ਰਹੇ ਹਨ ਕਿ ਭਾਰਤੀ ਹਿੱਟ ਲਿਸਟ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਅਤੇ ਉਸਦੇ ਡਿਪਲੋਮੈਟਾਂ ਦਾ ਹੱਥ ਸੀ।

ਕੈਨੇਡਾ ਵਿੱਚ ਹਿੰਦੂ ਮੰਦਰਾਂ ਦੀ ਘੇਰਾਬੰਦੀ ਦੇ ਮਾਮਲੇ ਵੱਧੇ

ਖਾਲਿਸਤਾਨ ਸਮਰਥਕਾਂ ਨੇ ਮੰਦਿਰ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਭਾਰਤੀ ਹਿੰਦੂਆਂ ਨੂੰ ਉਨ੍ਹਾਂ ਦੇ ਸਮਰਥਨ ਵਿੱਚ ਆਉਣ ਦੀ ਮੰਗ ਕੀਤੀ। ਇੰਨਾ ਹੀ ਨਹੀਂ ਭਾਰਤੀਆਂ 'ਤੇ ਖਾਲਿਸਤਾਨ ਲਹਿਰ ਨੂੰ ਦਬਾਉਣ ਲਈ ਫੰਡ ਇਕੱਠਾ ਕਰਕੇ ਭਾਰਤੀ ਡਿਪਲੋਮੈਟਾਂ ਨੂੰ ਦੇਣ ਦੇ ਦੋਸ਼ ਲਾਏ ਹਨ। ਭਾਰਤੀ ਦੂਤਾਵਾਸਾਂ ਦੇ ਬਾਹਰ ਖਾਲਿਸਤਾਨੀ ਸਮਰਥਕਾਂ ਦੇ ਪ੍ਰਦਰਸ਼ਨਾਂ ਤੋਂ ਬਾਅਦ ਕੈਨੇਡਾ ਵਿੱਚ ਹਿੰਦੂ ਮੰਦਰਾਂ ਦੀ ਘੇਰਾਬੰਦੀ ਦੇ ਮਾਮਲੇ ਵਧਦੇ ਜਾ ਰਹੇ ਹਨ। ਕਰੀਬ 5 ਦਿਨ ਪਹਿਲਾਂ ਖਾਲਿਸਤਾਨੀ ਸਮਰਥਕਾਂ ਨੇ ਬ੍ਰਿਟਿਸ਼ ਕੋਲੰਬੀਆ ਦੇ ਲਕਸ਼ਮੀ ਨਰਾਇਣ ਮੰਦਰ ਦੇ ਬਾਹਰ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਪੋਸਟਰ ਲਗਾਏ ਸਨ।

ਇਹ ਵੀ ਪੜ੍ਹੋ