ਟਰੂਡੋ ਨੇ ਫਿਰ ਚੁਕਿਆ ਨਿੱਝਰ ਕਤਲ ਦਾ ਮੁੱਦਾ, ਕਿਹਾ- ਤਾਕਤਵਰ ਦੇਸ਼ ਅੰਤਰਰਾਸ਼ਟਰੀ ਕਾਨੂੰਨਾਂ ਦਾ ਪਾਲਣ ਕਰਨ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 18 ਸਤੰਬਰ ਨੂੰ ਭਾਰਤ 'ਤੇ ਅੱਤਵਾਦੀ ਨਿੱਝਰ ਨੂੰ ਮਾਰਨ ਦਾ ਦੋਸ਼ ਲਗਾਇਆ ਸੀ। ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਬੇਤੁਕਾ ਦੱਸਿਆ ਸੀ। 

Share:

ਖਾਲਿਸਤਾਨੀ ਅੱਤਵਾਦੀ ਅਤੇ ਸਮਰਥਕ ਰਹੇ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਮੁੱਦਾ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਵਾਰ ਫਿਰ ਉਠਾਇਆ ਹੈ। ਟਰੂਡੋ ਨੇ ਕਿਹਾ- ਵੱਡੇ ਅਤੇ ਤਾਕਤਵਰ ਦੇਸ਼ਾਂ ਨੂੰ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਨਹੀਂ ਕਰਨੀ ਚਾਹੀਦੀ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਸੰਸਾਰ ਬਹੁਤ ਖਤਰਨਾਕ ਹੋ ਜਾਵੇਗਾ। ਟਰੂਡੋ ਓਟਾਵਾ ਵਿੱਚ ਸਮਾਰਟ ਐਨਰਜੀ ਗਰਿੱਡ ਦੀ ਸ਼ੁਰੂਆਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਨਿੱਝਰ ਦੇ ਕਤਲ ਅਤੇ ਉਸ ਤੋਂ ਬਾਅਦ ਭਾਰਤ-ਕੈਨੇਡਾ ਦੇ ਰਿਸ਼ਤਿਆਂ ਵਿੱਚ ਆਈ ਤਣਾਅ ਬਾਰੇ ਸਵਾਲ ਪੁੱਛਿਆ ਗਿਆ ਸੀ। ਦਸ ਦੇਈਏ ਕਿ 18 ਜੂਨ ਨੂੰ ਨਿੱਝਰ ਦੀ ਹੱਤਿਆ ਕਰ ਦਿੱਤੀ ਗਈ ਸੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 18 ਸਤੰਬਰ ਨੂੰ ਭਾਰਤ 'ਤੇ ਅੱਤਵਾਦੀ ਨਿੱਝਰ ਨੂੰ ਮਾਰਨ ਦਾ ਦੋਸ਼ ਲਗਾਇਆ ਸੀ। ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਬੇਤੁਕਾ ਦੱਸਿਆ ਸੀ। ਟਰੂਡੋ ਦੇ ਇਸ ਬਿਆਨ ਤੋਂ ਬਾਅਦ ਭਾਰਤ ਤੇ ਕੈਨੇਡਾ ਵਿਚਾਲੇ ਰਿਸ਼ਤੇ ਕਾਫੀ ਤਨਾਅ ਭਰੇ ਹੋ ਗਏ ਸਨ।

ਭਾਰਤ ਨੂੰ ਜਾਂਚ ਵਿੱਚ ਮਦਦ ਕਰਨ ਲਈ ਕਿਹਾ 

ਟਰੂਡੋ ਨੇ ਕਿਹਾ ਕਿ ਸਾਡਾ ਸਟੈਂਡ ਸ਼ੁਰੂ ਤੋਂ ਹੀ ਸਪੱਸ਼ਟ ਰਿਹਾ ਹੈ। ਜਦੋਂ ਸਾਨੂੰ ਠੋਸ ਸਬੂਤ ਮਿਲੇ ਤਾਂ ਹੀ ਅਸੀਂ ਇਸ ਸਬੰਧੀ ਬਿਆਨ ਦਿੱਤਾ। ਇਸ ਦਾ ਕਾਰਨ ਇਹ ਸੀ ਕਿ ਇੱਕ ਕੈਨੇਡੀਅਨ ਨਾਗਰਿਕ ਦਾ ਆਪਣੇ ਹੀ ਦੇਸ਼ ਵਿੱਚ ਕਤਲ ਕਰ ਦਿੱਤਾ ਗਿਆ ਸੀ। ਅਸੀਂ ਭਾਰਤ ਨੂੰ ਜਾਂਚ ਵਿੱਚ ਮਦਦ ਕਰਨ ਲਈ ਕਿਹਾ ਹੈ ਤਾਂ ਜੋ ਇਸ ਮੁੱਦੇ ਦੀ ਤਹਿ ਤੱਕ ਪਹੁੰਚਿਆ ਜਾ ਸਕੇ। ਟਰੂਡੋ ਨੇ ਕਿਹਾ- ਅਸੀਂ ਇਸ ਬਾਰੇ ਅਮਰੀਕਾ ਸਮੇਤ ਆਪਣੇ ਸਹਿਯੋਗੀਆਂ ਨਾਲ ਚਰਚਾ ਕੀਤੀ ਹੈ। ਕੈਨੇਡਾ ਵਿੱਚ ਹਮੇਸ਼ਾ ਕਾਨੂੰਨ ਦਾ ਰਾਜ ਰਿਹਾ ਹੈ। ਜੇਕਰ ਤਾਕਤਵਰ ਨੂੰ ਹੀ ਸਹੀ ਸਮਝਣਾ ਸ਼ੁਰੂ ਕਰ ਦਿੱਤਾ ਜਾਵੇ ਤਾਂ ਜੇਕਰ ਵੱਡੇ ਅਤੇ ਤਾਕਤਵਰ ਦੇਸ਼ ਅੰਤਰਰਾਸ਼ਟਰੀ ਕਾਨੂੰਨਾਂ ਨੂੰ ਤੋੜਨ ਲੱਗ ਪਏ ਤਾਂ ਜ਼ਾਹਿਰ ਹੈ ਕਿ ਇਹ ਸੰਸਾਰ ਬਹੁਤ ਖਤਰਨਾਕ ਸਥਿਤੀ 'ਤੇ ਪਹੁੰਚ ਜਾਵੇਗਾ। ਅਸੀਂ ਭਾਰਤ ਦੇ ਸੰਪਰਕ ਵਿੱਚ ਹਾਂ।

ਕੈਨੇਡਾ ਨੇ ਭਾਰਤ 'ਤੇ ਨਿੱਝਰ ਦੀ ਹੱਤਿਆ ਦਾ ਲਗਾਇਆ ਸੀ ਦੋਸ਼ 

ਕਰੀਬ ਦੋ ਮਹੀਨੇ ਪਹਿਲਾਂ ਕੈਨੇਡੀਅਨ ਪੀਐਮ ਟਰੂਡੋ ਨੇ ਆਪਣੀ ਸੰਸਦ ਵਿੱਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਲਈ ਭਾਰਤ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਇਸ ਤੋਂ ਬਾਅਦ ਉਸ ਨੇ ਇੱਕ ਭਾਰਤੀ ਡਿਪਲੋਮੈਟ ਨੂੰ ਦੇਸ਼ ਵਿੱਚੋਂ ਕੱਢ ਦਿੱਤਾ। ਭਾਰਤ ਨੇ ਟਰੂਡੋ ਦੇ ਬਿਆਨ ਨੂੰ ਬੇਤੁਕਾ ਦੱਸਿਆ ਸੀ। ਵਿਦੇਸ਼ ਮੰਤਰਾਲੇ ਨੇ ਕਿਹਾ ਸੀ- ਇਸੇ ਤਰ੍ਹਾਂ ਦੇ ਇਲਜ਼ਾਮ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਸਾਡੇ ਪੀਐਮ ਮੋਦੀ 'ਤੇ ਲਗਾਏ ਸਨ ਅਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ ਗਿਆ ਸੀ। ਅਜਿਹੇ ਬੇਬੁਨਿਆਦ ਦੋਸ਼ ਖਾਲਿਸਤਾਨੀ ਅੱਤਵਾਦੀਆਂ ਅਤੇ ਕੱਟੜਪੰਥੀਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਹਨ। ਉਨ੍ਹਾਂ ਨੂੰ ਕੈਨੇਡਾ ਵਿੱਚ ਪਨਾਹ ਦਿੱਤੀ ਗਈ ਹੈ ਅਤੇ ਇਹ ਭਾਰਤ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਲਈ ਖ਼ਤਰਾ ਹਨ। ਇਸ ਤੋਂ ਬਾਅਦ ਟਰੂਡੋ ਨੇ ਕਿਹਾ ਸੀ- ਅਸੀਂ ਭਾਰਤ ਨੂੰ ਭੜਕਾਉਣਾ ਨਹੀਂ ਚਾਹੁੰਦੇ ਅਤੇ ਨਾ ਹੀ ਤਣਾਅ ਵਧਾਉਣਾ ਚਾਹੁੰਦੇ ਹਾਂ। ਅਸੀਂ ਕੁਝ ਤੱਥ ਸਾਹਮਣੇ ਰੱਖੇ ਹਨ। ਅਸੀਂ ਇਸ ਮੁੱਦੇ 'ਤੇ ਭਾਰਤ ਸਰਕਾਰ ਨਾਲ ਕੰਮ ਕਰਨਾ ਚਾਹੁੰਦੇ ਹਾਂ ਤਾਂ ਜੋ ਸਭ ਕੁਝ ਸਾਫ਼ ਹੋ ਸਕੇ।

ਇਹ ਵੀ ਪੜ੍ਹੋ