ਭਾਰਤੀਆਂ ਲਈ ਵੱਡੀ ਚੁਣੌਤੀ: ਕਿਰਾਏ ਦੇ ਚਾਰਟਰਡ ਪਲੇਨ ਨਾਲ ਅਮਰੀਕਾ ਭੇਜੇਗਾ ਵਾਪਸ

US Illegal Immigrants: ਅਮਰੀਕਾ ਗੈਰਕਾਨੂੰਨੀ ਪ੍ਰਵਾਸੀਆਂ ਦੇ ਵਿਰੁੱਧ ਸਖਤ ਕਾਰਵਾਈ ਕਰਨ ਦੀ ਤਿਆਰੀ ਕਰ ਰਿਹਾ ਹੈ। ਇਸ ਲਈ ਇੱਕ ਚਾਰਟਰਡ ਜਹਾਜ਼ ਦੀ ਵਿਵਸਥਾ ਕੀਤੀ ਗਈ ਹੈ, ਜਿਸ ਰਾਹੀਂ ਗੈਰਕਾਨੂੰਨੀ ਤਰੀਕੇ ਨਾਲ ਆਏ ਭਾਰਤੀਆਂ ਨੂੰ ਵਾਪਸ ਭੇਜਿਆ ਜਾਵੇਗਾ। ਹੋਮਲੈਂਡ ਸਿਕ੍ਯੂਰਟੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੋ ਲੋਕ ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਆ ਰਹੇ ਹਨ, ਉਹਨਾਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਇਹ ਕਦਮ ਗੈਰਕਾਨੂੰਨੀ ਪ੍ਰਵਾਸ ਰੋਕਣ ਅਤੇ ਕਾਨੂੰਨ ਦੀ ਪਾਲਣਾ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ।

Share:

ਵਾਸ਼ਿੰਗਟਨ: ਅਮਰੀਕਾ ਨੇ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਭਾਰਤੀ ਨਾਗਰਿਕਾਂ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦਾ ਫ਼ੈਸਲਾ ਕੀਤਾ ਹੈ। ਅਮਰੀਕੀ ਹੋਮਲੈਂਡ ਸਿਕਿ੍ਯੋਰਿਟੀ ਵਿਭਾਗ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਅਮਰੀਕਾ ਨੇ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਵਾਪਸ ਭੇਜਣ ਲਈ ਇੱਕ ਚਾਰਟਰਡ ਉਡਾਣ ਰਵਾਨਾ ਕੀਤੀ ਹੈ। ਇਸ ਦੇ ਨਾਲ, ਭਾਰਤ ਸਰਕਾਰ ਨਾਲ ਵੀ ਤਾਲਮੇਲ ਕੀਤਾ ਗਿਆ ਹੈ। ਹੋਮਲੈਂਡ ਸਿਕਿਉਰਿਟੀ ਦੀ ਉਪ ਸਚਿਵ ਕ੍ਰਿਸਟੀ ਏ ਕੈਨੇਗੈਲੋ ਨੇ ਕਿਹਾ, “ਅਮਰੀਕਾ ਵਿੱਚ ਬਿਨਾ ਕਾਨੂੰਨੀ ਆਧਾਰ ਦੇ ਰਹਿ ਰਹੇ ਭਾਰਤੀਆਂ ਨੂੰ ਵਾਪਸ ਭੇਜਿਆ ਜਾ ਸਕਦਾ ਹੈ। ਝੂਠੇ ਵਾਅਦੇ ਕਰਨ ਵਾਲੇ ਤਸਕਰਾਂ ਦੇ ਜਾਲ ਵਿੱਚ ਨਾ ਫਸੋ।"

ਕ੍ਰਿਸਟੀ ਨੇ ਦੱਸਿਆ ਕਿ 22 ਅਕਤੂਬਰ ਨੂੰ ਭਾਰਤ ਲਈ ਇੱਕ ਚਾਰਟਰਡ ਉਡਾਣ ਭੇਜੀ ਗਈ ਸੀ। ਉਹਨਾਂ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਵਿਭਾਗ ਇਮੀਗ੍ਰੇਸ਼ਨ ਕਾਨੂੰਨਾਂ ਦੀ ਕੜੀ ਪਾਲਣਾ ਕਰਦਾ ਰਹੇਗਾ। ਜੋ ਲੋਕ ਗੈਰ-ਕਾਨੂੰਨੀ ਤਰੀਕੇ ਨਾਲ ਦੇਸ਼ ਵਿੱਚ ਦਾਖ਼ਲ ਹੋਣਗੇ, ਉਹਨਾਂ ਨੂੰ ਸਖ਼ਤ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਦੱਸਿਆ ਕਿ ਅਮਰੀਕਾ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਵਾਲੇ ਲੋਕਾਂ ਨੂੰ ਵਾਪਸ ਭੇਜਿਆ ਜਾ ਰਿਹਾ ਹੈ ਅਤੇ ਅੱਗੇ ਵੀ ਸਖ਼ਤ ਕਾਨੂੰਨ ਬਣਾਏ ਜਾਣਗੇ, ਤਾਂ ਜੋ ਕੋਈ ਵੀ ਵਿਅਕਤੀ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਦਾਖ਼ਲ ਨਾ ਹੋ ਸਕੇ।

ਕਿੰਨੇ ਲੋਕ ਵਾਪਸ ਭੇਜੇ ਜਾ ਚੁੱਕੇ ਹਨ?

ਜੂਨ 2024 ਤੋਂ ਅਮਰੀਕਾ ਨੇ ਇੱਕ ਨਵਾਂ ਕਾਨੂੰਨ ਲਾਗੂ ਕੀਤਾ ਹੈ, ਜੋ ਕਿ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਦਾਖ਼ਲ ਹੋਣ ਵਾਲਿਆਂ ਨੂੰ ਰੋਕਣ ਲਈ ਹੈ। ਇਸ ਕਾਨੂੰਨ ਦੇ ਆਉਣ ਤੋਂ ਬਾਅਦ ਦੱਖਣ-ਪੱਛਮੀ ਸਰਹੱਦ ਦੇ ਰਾਹੀਂ ਅਮਰੀਕਾ ਵਿੱਚ ਆਉਣ ਵਾਲੇ ਲੋਕਾਂ ਦੀ ਗਿਣਤੀ 'ਚ 55 ਫੀਸਦੀ ਦੀ ਕਮੀ ਆਈ ਹੈ। ਇੱਕ ਬਿਆਨ ਵਿੱਚ ਕਿਹਾ ਗਿਆ ਕਿ 2024 ਦੇ ਮਾਲੀ ਸਾਲ ਦੌਰਾਨ ਹੋਮਲੈਂਡ ਸਿਕਿਉਰਿਟੀ ਨੇ 160,000 ਤੋਂ ਵੱਧ ਲੋਕਾਂ ਨੂੰ ਵਾਪਸ ਭੇਜਿਆ ਹੈ। ਇਸਦੇ ਨਾਲ ਹੀ ਅਮਰੀਕਾ ਨੇ ਭਾਰਤ ਸਮੇਤ 145 ਦੇਸ਼ਾਂ ਲਈ ਲਗਭਗ 500 ਅੰਤਰਰਾਸ਼ਟਰੀ ਉਡਾਣਾਂ ਰਵਾਨਾ ਕੀਤੀਆਂ ਹਨ, ਜਿਨ੍ਹਾਂ ਵਿੱਚ ਗਲਤ ਤਰੀਕੇ ਨਾਲ ਰਹਿ ਰਹੇ ਲੋਕਾਂ ਨੂੰ ਵਾਪਸ ਭੇਜਿਆ ਜਾ ਰਿਹਾ ਹੈ।

ਹੋਰ ਦੇਸ਼ਾਂ ਦੇ ਲੋਕ ਵੀ ਕੀਤੇ ਗਏ ਵਾਪਸ

ਹੋਮਲੈਂਡ ਸਿਕਿਉਰਿਟੀ ਨੇ ਕਿਹਾ ਹੈ ਕਿ ਉਹ ਦੁਨੀਆ ਭਰ ਦੀਆਂ ਸਰਕਾਰਾਂ ਨਾਲ ਸਹਿਯੋਗ ਕਰ ਰਿਹਾ ਹੈ, ਤਾਂ ਜੋ ਹਰ ਦੇਸ਼ ਆਪਣੇ ਲੋਕਾਂ ਨੂੰ ਵਾਪਸ ਲੈ ਸਕੇ। DHS ਨੇ ਕਿਹਾ ਕਿ ਉਹ ਅੰਤਰਰਾਸ਼ਟਰੀ ਤਸਕਰੀ ਨੈਟਵਰਕ ਦੇ ਖ਼ਿਲਾਫ਼ ਕੰਮ ਕਰਦੇ ਹੋਏ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਦੀ ਵਾਪਸੀ ਯਕੀਨੀ ਬਣਾ ਰਿਹਾ ਹੈ। ਹਾਲ ਦੇ ਮਹੀਨਿਆਂ ਵਿੱਚ DHS ਨੇ ਕੋਲੰਬੀਆ, ਇਕਵਾਡੋਰ, ਪੇਰੂ, ਮਿਸਰ, ਮੌਰਟਾਨੀਆ, ਸਨੇਗਲ, ਉਜ਼ਬੇਕਿਸਤਾਨ ਅਤੇ ਚੀਨ ਦੇ ਲੋਕਾਂ ਨੂੰ ਵੀ ਵਾਪਸ ਭੇਜਿਆ ਹੈ। 

ਇਹ ਵੀ ਪੜ੍ਹੋ

Tags :