Bangladesh 'ਚ ਹਰ ਪਾਸੇ ਹਿੰਸਾ, ਅੱਗਜ਼ਨੀ,  ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਦਿੱਤਾ ਅਸਤੀਫਾ! 

ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ ਇਸ ਦੀ ਪੁਸ਼ਟੀ ਨਹੀਂ ਹੋਈ ਹੈ। ਖਬਰ ਏਐਫਪੀ ਸੂਤਰਾਂ ਦੇ ਹਵਾਲੇ ਨਾਲ ਆ ਰਹੀ ਹੈ ਕਿ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅੱਜ ਦੁਪਹਿਰ 2.30 ਵਜੇ ਫਲਾਈਟ ਲਈ ਹੈ। ਹਸੀਨਾ ਜਾਣ ਤੋਂ ਪਹਿਲਾਂ ਭਾਸ਼ਣ ਰਿਕਾਰਡ ਕਰਨਾ ਚਾਹੁੰਦੀ ਸੀ ਪਰ ਉਸ ਨੂੰ ਅਜਿਹਾ ਕਰਨ ਦਾ ਮੌਕਾ ਨਹੀਂ ਮਿਲਿਆ।

Share:

Violence in Bangladesh: ਬੰਗਲਾਦੇਸ਼ ਵਿੱਚ ਰਾਖਵਾਂਕਰਨ ਵਿਰੋਧੀ ਅੰਦੋਲਨ ਅੱਜ ਇੱਕ ਵਾਰ ਫਿਰ ਭਖ ਗਿਆ ਹੈ। ਹਜ਼ਾਰਾਂ ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਸਰਕਾਰੀ ਨਿਵਾਸ ਦੇ ਅੰਦਰ ਦਾਖਲ ਹੋ ਗਏ ਹਨ। ਇਸ ਦੌਰਾਨ ਪੀਐਮ ਹਸੀਨਾ ਵੱਲੋਂ ਪ੍ਰਧਾਨ ਮੰਤਰੀ ਨਿਵਾਸ ਛੱਡਣ ਦੇ ਦਾਅਵੇ ਕੀਤੇ ਜਾ ਰਹੇ ਹਨ। ਜਿਸ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਰਿਪੋਰਟਾਂ ਮੁਤਾਬਕ ਪ੍ਰਧਾਨ ਮੰਤਰੀ ਢਾਕਾ ਪੈਲੇਸ ਛੱਡ ਕੇ ਕਿਸੇ ਸੁਰੱਖਿਅਤ ਥਾਂ 'ਤੇ ਚਲੇ ਗਏ ਹਨ। ਕੁਝ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਹਸੀਨਾ ਅਤੇ ਉਨ੍ਹਾਂ ਦੀ ਭੈਣ ਰੇਹਾਨਾ ਦੇਸ਼ ਛੱਡ ਕੇ ਫੌਜੀ ਹੈਲੀਕਾਪਟਰ ਰਾਹੀਂ ਭਾਰਤ ਪਹੁੰਚ ਗਏ ਹਨ।

ਸ਼ੇਖ ਹਸੀਨਾ ਸਰਕਾਰ ਦੇ ਖਿਲਾਫ ਰੋਸ 

ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ ਇਸ ਦੀ ਪੁਸ਼ਟੀ ਨਹੀਂ ਹੋਈ ਹੈ ਬੰਗਲਾਦੇਸ਼ੀ ਅਖਬਾਰ ਪ੍ਰਥਮ ਆਲੋ ਦੇ ਮੁਤਾਬਕ ਕਈ ਥਾਵਾਂ 'ਤੇ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਝੜਪਾਂ ਹੋਈਆਂ ਹਨ। ਇਸ ਵਿੱਚ 6 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਪ੍ਰਦਰਸ਼ਨਕਾਰੀਆਂ ਨੇ ਢਾਕਾ 'ਚ ਬੰਗਲਿਆਂ ਅਤੇ ਅਹਿਮ ਹਾਈਵੇਅ 'ਤੇ ਕਬਜ਼ਾ ਕਰ ਲਿਆ ਹੈ। ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਲਗਭਗ 4 ਲੱਖ ਲੋਕ ਸ਼ੇਖ ਹਸੀਨਾ ਸਰਕਾਰ ਦੇ ਖਿਲਾਫ ਸੜਕਾਂ 'ਤੇ ਉਤਰ ਆਏ ਹਨ।

ਭਾਸ਼ਣ ਰਿਕਾਰਡ ਕਰਨ ਦਾ ਵੀ ਮੌਕਾ ਨਹੀਂ ਮਿਲਿਆ 

AFP ਸੂਤਰਾਂ ਤੋਂ ਖਬਰ ਆ ਰਹੀ ਹੈ ਕਿ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅੱਜ ਦੁਪਹਿਰ 2.30 ਵਜੇ ਫਲਾਈਟ ਲਈ ਹੈ। ਹਸੀਨਾ ਜਾਣ ਤੋਂ ਪਹਿਲਾਂ ਭਾਸ਼ਣ ਰਿਕਾਰਡ ਕਰਨਾ ਚਾਹੁੰਦੀ ਸੀ ਪਰ ਉਨ੍ਹਾਂ ਨੂੰ ਅਜਿਹਾ ਕਰਨ ਦਾ ਮੌਕਾ ਨਹੀਂ ਮਿਲਿਆ, ਪ੍ਰਧਾਨ ਮੰਤਰੀ ਹਸੀਨਾ ਦੇ ਇਕ ਸੀਨੀਅਰ ਸਲਾਹਕਾਰ ਨੇ ਵੀ ਕਿਹਾ ਕਿ ਉਹ ਅਸਤੀਫਾ ਦੇ ਸਕਦੀ ਹੈ।

ਇਹ ਵੀ ਪੜ੍ਹੋ