ਮੂਲੀ ਖਾਣ ਨਾਲ ਹੁੰਦੇ ਹਨ ਕਈ ਫਾਇਦੇ ਅਤੇ ਨੁਕਸਾਨ, ਸੁਣ ਕੇ ਤੁਸੀ ਹੋ ਜਾਵੋਗੇ ਹੈਰਾਨ

ਇਹ ਜੜ੍ਹ ਦੀ ਸਬਜ਼ੀ ਨਾ ਸਿਰਫ਼ ਪਾਚਨ ਕਿਰਿਆ ਲਈ ਚੰਗੀ ਹੈ, ਸਗੋਂ ਇਹ ਐਸੀਡਿਟੀ, ਮੋਟਾਪਾ, ਪੇਟ ਦੀਆਂ ਸਮੱਸਿਆਵਾਂ ਅਤੇ ਮਤਲੀ ਵਰਗੀਆਂ ਸਮੱਸਿਆਵਾਂ ਨੂੰ ਠੀਕ ਕਰਨ ਵਿੱਚ ਵੀ ਮਦਦ ਕਰਦੀ ਹੈ

Share:

ਸਰਦੀਆਂ ਦੇ ਮੌਸਮ ਵਿੱਚ ਹਰੀਆਂ-ਹਰੀਆਂ ਸਬਜ਼ੀਆਂ ਖੂਬ ਬਾਜ਼ਾਰਾਂ ਦੇ ਵਿੱਚ ਆਉਂਦੀਆਂ ਹਨ। ਪੰਜਾਬ ਵਿੱਚ ਲੋਕ ਸਰਦੀਆਂ ਆਉਣ ਤੇ ਖੂਬ ਪਰਾਂਠੇ ਖਾਉਂਦੇ ਹਨ। ਕਿਉਂਕਿ ਮੂਲੀ, ਗੋਭੀ, ਮੇਥੀ ਆਦਿ ਜਿਨ੍ਹਾਂ ਦੇ ਨਾਲ ਭਰਵੇਂ ਪਰਾਂਠੇ ਬਣਾਏ ਜਾਂਦੇ ਹਨ। ਸਰਦੀਆਂ ਵਿੱਚ ਮੂਲੀ ਸਿਹਤ ਨੂੰ ਕਈ ਤਰ੍ਹਾਂ ਨਾਲ ਲਾਭ ਪਹੁੰਚਾਉਂਦੀ ਹੈ। ਇਸ ਨੂੰ ਖਾਣ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ ਅਤੇ ਸਰਦੀ-ਖਾਂਸੀ ਵਰਗੀਆਂ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ। ਮੂਲੀ ਬਹੁਤ ਹੀ ਸਵਾਦਿਸ਼ਟ ਅਤੇ ਫਾਇਦੇਮੰਦ ਹੁੰਦੀ ਹੈ। ਪਰ ਇਹ ਕੁਝ ਲੋਕਾਂ ਲਈ ਨੁਕਸਾਨਦਾਇਕ ਵੀ ਹੋ ਸਕਦੀ ਹੈ। ਅਜਿਹਾ ਇਸ ਲਈ ਕਿਉਂਕਿ ਬਹੁਤ ਸਾਰੇ ਲੋਕਾਂ ਨੂੰ ਮੂਲੀ ਖਾਣ ਦਾ ਸਹੀ ਸਮਾਂ ਨਹੀਂ ਪਤਾ ਹੁੰਦਾ। ਆਯੁਰਵੇਦ ਵਿੱਚ ਮੂਲੀ ਬਾਰੇ ਕੁਝ ਮਹੱਤਵਪੂਰਨ ਗੱਲਾਂ ਦੱਸੀਆਂ ਗਈਆਂ ਹਨ। ਆਓ ਜਾਣਦੇ ਹਾਂ ਉਨ੍ਹਾਂ ਬਾਰੇ...

ਮੂਲੀ ਖਾਣ ਦੇ ਇਹ ਹਨ ਫਾਇਦੇ

1. ਬਾਡੀ ਨੂੰ ਕਰੇ ਡਿਟਾਕਸੀਫਾਈ

ਮੂਲੀ ‘ਚ ਮੌਜੂਦ ਪੌਸ਼ਕ ਤੱਤਾਂ ਦੇ ਕਾਰਨ ਇਸ ਨੂੰ ਕੁਦਰਤੀ ਕਲੀਂਜਰ ਕਿਹਾ ਜਾਂਦਾ ਹੈ। ਰੋਜ਼ਾਨਾ ਮੂਲੀ ਦਾ ਰਸ ਪੀਣ ਨਾਲ ਸਰੀਰ ਡਿਟਾਕਸ ਹੁੰਦਾ ਹੈ ਜਿਸ ਨਾਲ ਸਰੀਰ ‘ਚ ਮੌਜੂਦ ਜ਼ਹਿਰੀਲੇ ਪਦਾਰਥ ਨਿਕਲ ਜਾਂਦੇ ਹਨ।

2. ਪੇਟ ਦੀਆਂ ਸਮੱਸਿਆਵਾਂ ਕਰੇ ਦੂਰ

ਪੇਟ ਨਾਲ ਜੁੜੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਮੂਲੀ ਦੇ ਰਸ ‘ਚ ਅਦਰਕ ਅਤੇ ਨਿੰਬੂ ਦਾ ਰਸ ਮਿਲਾ ਕੇ ਪੀਓ। ਇਸ ਨਾਲ ਤੁਹਾਨੂੰ ਪੇਟ ਨਾਲ ਜੁੜੀ ਹਰ ਪ੍ਰੇਸ਼ਾਨੀ ਤੋਂ ਛੁਟਕਾਰਾ ਮਿਲ ਜਾਵੇਗਾ।

3. ਮਜ਼ਬੂਤ ਪਾਚਨ ਤੰਤਰ

ਕੱਚੀ ਮੂਲੀ ਦੀ ਵਰਤੋਂ ਜਾਂ ਫਿਰ ਇਸ ਦੇ ਰਸ ‘ਚ ਨਮਕ ਮਿਲਾ ਕੇ ਪੀਣ ਨਾਲ ਪਾਚਨ ਸ਼ਕਤੀ ਮਜ਼ਬੂਤ ਹੁੰਦੀ ਹੈ। ਇਸ ਤੋਂ ਇਲਾਵਾ ਇਸ ਨਾਲ ਪੇਟ ਦੇ ਕੀੜੇ ਵੀ ਨਸ਼ਟ ਹੋ ਜਾਂਦੇ ਹਨ।

4. ਲੀਵਰ ਲਈ ਫਾਇਦੇਮੰਦ 

ਜੇਕਰ ਤੁਹਾਨੂੰ ਲੀਵਰ ਨਾਲ ਜੁੜੀ ਕੋਈ ਵੀ ਸਮੱਸਿਆ ਹੈ ਤਾਂ ਨਿਯਮਿਤ ਰੂਪ ਨਾਲ ਮੂਲੀ ਦੀ ਵਰਤੋਂ ਕਰੋ।

5. ਪੀਲੀਆ ਰੋਗ

ਪੀਲੀਆ ਰੋਗ ਹੋਣ ‘ਤੇ ਤਾਜ਼ੀ ਮੂਲੀ ਦਾ ਰਸ ਪੀਓ। ਇਸ ਤੋਂ ਇਲਾਵਾ ਰੋਜ਼ ਸਵੇਰੇ 1 ਮੂਲੀ ਖਾਣ ਨਾਲ ਵੀ ਪੀਲੀਆ ਰੋਗ ਦੂਰ ਹੋ ਜਾਂਦਾ ਹੈ।

6. ਬਵਾਸੀਰ ਦਾ ਇਲਾਜ

ਘੁਲਨਸ਼ੀਲ ਫਾਈਬਰ ਹੋਣ ਕਾਰਨ ਇਸ ਨਾਲ ਬਵਾਸੀਰ ਦੀ ਸਮੱਸਿਆ ਵੀ ਕੁੱਝ ਹੀ ਮਹੀਨਿਆਂ ‘ਚ ਦੂਰ ਹੋ ਜਾਂਦੀ ਹੈ। ਇਸ ਤੋਂ ਇਲਾਵਾ ਮੂਲੀ ਠੰਡਕ ਦੇਣ ਦਾ ਕੰਮ ਵੀ ਕਰਦੀ ਹੈ ਜਿਸ ਨਾਲ ਬਵਾਸੀਰ ‘ਚ ਜਲਣ ਤੋਂ ਰਾਹਤ ਮਿਲਦੀ ਹੈ।

7. ਬਲੱਡ ਪ੍ਰੈਸ਼ਰ ‘ਚ ਫਾਇਦੇਮੰਦ  

ਮੂਲੀ ‘ਚ ਐਂਟੀ-ਆਕਸੀਡੈਂਟ ਗੁਣ ਮੌਜੂਦ ਹੁੰਦੇ ਹਨ ਜੋ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ‘ਚ ਕਰਦੇ ਹਨ।

ਮੂਲੀ ਖਾਣ ਦੇ ਇਹ ਹੁੰਦੇ ਹਨ ਨੁਕਸਾਨ

ਆਯੁਰਵੇਦ ਵਿੱਚ ਕਿਹਾ ਗਿਆ ਹੈ ਕਿ ਮੂਲੀ ਗਰਮ ਸੁਭਾਅ ਦੀ ਹੁੰਦੀ ਹੈ। ਇਸ ਲਈ ਜਿਨ੍ਹਾਂ ਲੋਕਾਂ ਨੂੰ ਭੁੱਖ ਠੀਕ ਨਹੀਂ ਲੱਗਦੀ ਉਨ੍ਹਾਂ ਨੂੰ ਮੂਲੀ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਅਜਿਹੀ ਸਥਿਤੀ 'ਚ ਗੈਸਟਿਕ ਦੀ ਸਮੱਸਿਆ ਵਧ ਸਕਦੀ ਹੈ। ਮਾਹਰਾਂ ਦੇ ਮੁਤਾਬਕ ਜੇਕਰ ਕਿਸੇ ਦਾ ਪੇਟ ਸੁੱਕਾ ਹੋ ਜਾਂਦਾ ਹੈ ਤਾਂ ਉਸ ਨੂੰ ਵੀ ਮੂਲੀ ਨਹੀਂ ਖਾਣੀ ਚਾਹੀਦੀ। ਜਿਨ੍ਹਾਂ ਲੋਕਾਂ ਨੂੰ ਗੈਸ ਦੀ ਸਮੱਸਿਆ ਹੈ, ਉਹ ਘਿਓ ਦੇ ਨਾਲ ਮੂਲੀ ਖਾ ਸਕਦੇ ਹਨ। ਕੱਚੀ ਮੂਲੀ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ, ਨਹੀਂ ਤਾਂ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਵਧ ਸਕਦੀਆਂ ਹਨ।

ਇਹ ਵੀ ਪੜ੍ਹੋ