ਬਿਜਲੀ ਦਾ ਕਰੰਟ ਲੱਗਣ ਕਾਰਨ 14 ਬੱਚੇ ਝੁਲਸੇ, Mahashivaratri ਦੇ ਮੌਕੇ 'ਤੇ ਕੱਢੀ ਗਈ ਸ਼ੋਭਾ ਯਾਤਰਾ ਦੇ ਦੌਰਾਨ ਹੋਇਆ ਹਾਦਸਾ

ਘਟਨਾ ਦਾ ਪਤਾ ਚੱਲਦਿਆਂ ਹੀ ਕੋਟਾ ਦੇ ਸਾਂਸਦ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਬੱਚਿਆਂ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪੁੱਜੇ। ਉਨ੍ਹਾਂ ਇਸ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Share:

National News: ਰਾਜਸਥਾਨ ਦੇ ਕੋਟਾ ਸ਼ਹਿਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਮਹਾਸ਼ਿਵਰਾਤਰੀ ਦੇ ਮੌਕੇ 'ਤੇ ਕੱਢੀ ਗਈ ਸ਼ੋਭਾ ਯਾਤਰਾ ਦੇ ਦੌਰਾਨ ਬਿਜਲੀ ਦਾ ਕਰੰਟ ਲੱਗਣ ਕਾਰਨ ਕਰੀਬ 14 ਬੱਚੇ ਝੁਲਸ ਗਏ। ਸਾਰੇ ਬੱਚਿਆਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਘਟਨਾ ਦਾ ਪਤਾ ਚੱਲਦਿਆਂ ਹੀ ਕੋਟਾ ਦੇ ਸਾਂਸਦ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਬੱਚਿਆਂ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪੁੱਜੇ। ਉਨ੍ਹਾਂ ਇਸ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ 

ਹਸਪਤਾਲ ਪਹੁੰਚੇ ਓਮ ਬਿਰਲਾ ਨੇ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਜ਼ਖਮੀ ਬੱਚਿਆਂ ਦੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਓਮ ਬਿਰਲਾ ਨੇ ਹਸਪਤਾਲ ਦੇ ਡਾਕਟਰਾਂ ਨੂੰ ਜ਼ਖਮੀਆਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਲੋੜ ਪਈ ਤਾਂ ਜ਼ਖਮੀ ਬੱਚਿਆਂ ਨੂੰ ਵੀ ਜੈਪੁਰ ਰੈਫਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ