18 ਹਜ਼ਾਰ ਰੁਪਏ ਹਰ ਮਹੀਨੇ, ਕੀ ਹੈ 'ਆਪ' ਦੀ 'ਪੁਜਾਰੀ-ਗ੍ਰੰਥੀ ਸਨਮਾਨ ਸਕੀਮ'?

ਕੇਜਰੀਵਾਲ ਨੇ ਭਾਜਪਾ 'ਤੇ ਤੰਜ ਕੱਸਦਿਆਂ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਪੁਲਿਸ ਭੇਜ ਕੇ ਅਤੇ ਝੂਠਾ ਕੇਸ ਦਰਜ ਕਰਕੇ ਮੁੱਖ ਮੰਤਰੀ ਮਹਿਲਾ ਸਨਮਾਨ ਅਤੇ ਸੰਜੀਵਨੀ ਯੋਜਨਾ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਹੈ, ਉਸੇ ਤਰ੍ਹਾਂ ਇਸ ਯੋਜਨਾ ਨੂੰ ਰੋਕਣ ਦੀ ਕੋਸ਼ਿਸ਼ ਨਾ ਕੀਤੀ ਜਾਵੇ।

Share:

'Pujari-Granthi Samman Scheme: ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਅਤੇ ਬਜ਼ੁਰਗਾਂ ਲਈ ਸੰਜੀਵਨੀ ਸਿਹਤ ਯੋਜਨਾ 'ਚ ਰਜਿਸਟ੍ਰੇਸ਼ਨ ਨੂੰ ਲੈ ਕੇ ਵਿਵਾਦਾਂ 'ਚ ਘਿਰੀ 'ਆਪ' ਹੁਣ ਗ੍ਰੰਥੀਆਂ ਅਤੇ ਪੁਜਾਰੀਆਂ ਲਈ ਵੀ ਇਕ ਸਕੀਮ ਲੈ ਕੇ ਆਈ ਹੈ। ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਅਤੇ ਸਾਬਕਾ ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ 'ਪੁਜਾਰੀ-ਗ੍ਰੰਥੀ ਸਨਮਾਨ ਯੋਜਨਾ' ਦੀ ਸ਼ੁਰੂਆਤ ਕਰਨਗੇ। 'ਆਪ' ਕਨਵੀਨਰ ਨੇ ਐਲਾਨ ਕੀਤਾ ਹੈ ਕਿ ਸੱਤਾ 'ਚ ਵਾਪਸੀ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਮੰਦਰਾਂ ਦੇ ਪੁਜਾਰੀਆਂ ਅਤੇ ਗੁਰਦੁਆਰਿਆਂ ਦੇ ਗ੍ਰੰਥੀਆਂ ਨੂੰ 18,000 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦੇਵੇਗੀ। ਇਸ ਲਈ ਰਜਿਸਟ੍ਰੇਸ਼ਨ ਅੱਜ ਯਾਨੀ ਮੰਗਲਵਾਰ ਤੋਂ ਸ਼ੁਰੂ ਹੋਵੇਗੀ।

ਇਹ ਯੋਜਨਾ ਕਨਾਟ ਪਲੇਸ ਦੇ ਹਨੂੰਮਾਨ ਮੰਦਰ ਤੋਂ ਸ਼ੁਰੂ ਹੋਵੇਗੀ

ਅਰਵਿੰਦ ਕੇਜਰੀਵਾਲ ਖੁਦ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਿਰ ਵਿੱਚ ਪੁਜਾਰੀਆਂ ਦੀ ਰਜਿਸਟਰੇਸ਼ਨ ਕਰਵਾ ਕੇ ਇਸ ਯੋਜਨਾ ਦੀ ਸ਼ੁਰੂਆਤ ਕਰਨਗੇ। ਇਸ ਤੋਂ ਬਾਅਦ 'ਆਪ' ਵਿਧਾਇਕ ਅਤੇ ਵਰਕਰ ਦਿੱਲੀ ਭਰ ਦੇ ਮੰਦਰਾਂ ਅਤੇ ਗੁਰਦੁਆਰਿਆਂ 'ਚ ਜਾ ਕੇ ਇਸ ਸਕੀਮ ਤਹਿਤ ਰਜਿਸਟਰੇਸ਼ਨ ਕਰਵਾਉਣਗੇ।

'ਆਪ' ਦਾ ਦਾਅਵਾ, ਦਿੱਲੀ '10 ਹਜ਼ਾਰ ਤੋਂ ਵੱਧ ਪੁਜਾਰੀ-ਗ੍ਰੰਥੀ

'ਆਪ' ਦਾ ਕਹਿਣਾ ਹੈ ਕਿ ਇਸ ਯੋਜਨਾ ਤਹਿਤ ਪੂਜਾ ਕਰਵਾਉਣ ਵਾਲੇ ਨੂੰ ਪੁਜਾਰੀ ਮੰਨਿਆ ਜਾਵੇਗਾ। ਪੁਜਾਰੀਆਂ ਦਾ ਵੋਟਰ ਆਈਡੀ ਕਾਰਡ ਵੈਧ ਹੋਵੇਗਾ। ‘ਆਪ’ ਦਾ ਦਾਅਵਾ ਹੈ ਕਿ ਪੂਰੀ ਦਿੱਲੀ ਵਿੱਚ ਪੁਜਾਰੀਆਂ ਅਤੇ ਗ੍ਰੰਥੀਆਂ ਦੀ ਗਿਣਤੀ 10 ਹਜ਼ਾਰ ਤੋਂ ਵੱਧ ਹੈ।