ਸਾਬਕਾ ਵਿਧਾਇਕ ਦੇ ਘਰ 'ਤੇ ਗੋਲੀ ਚਲਾਉਣ ਵਾਲੇ ਗੋਲਡੀ ਬਰਾੜ-ਲਾਰੈਂਸ ਬਿਸ਼ਨੋਈ ਗੈਂਗ ਦੇ 2 ਸ਼ੂਟਰ ਗ੍ਰਿਫ਼ਤਾਰ 

ਦੋਵਾਂ ਸ਼ੂਟਰਾਂ ਦਾ ਸਬੰਧ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਹੈ। ਉਹਨਾਂ ਨੇ 3 ਦਸੰਬਰ ਨੂੰ ਸਾਬਕਾ ਵਿਧਾਇਕ ਦੇ ਘਰ 'ਤੇ ਗੋਲੀਬਾਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਗੋਲੀਬਾਰੀ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੀ। 

Share:

ਪੰਜਾਬ ਦੇ ਵੱਡੇ ਸ਼ਰਾਬ ਕਾਰੋਬਾਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਦਿੱਲੀ ਸਥਿਤ ਘਰ 'ਤੇ ਗੋਲੀਆਂ ਚਲਾਉਣ ਵਾਲੇ ਦੋਵਾਂ ਸ਼ੂਟਰਾਂ ਨੂੰ ਦਿੱਲੀ ਕ੍ਰਾਈਮ ਬ੍ਰਾਂਚ ਨੇ ਗ੍ਰਿਫਤਾਰ ਕਰ ਲਿਆ ਹੈ। ਦੋਵਾਂ ਸ਼ੂਟਰਾਂ ਦਾ ਸਬੰਧ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਹੈ। ਉਹਨਾਂ ਨੇ 3 ਦਸੰਬਰ ਨੂੰ ਸਾਬਕਾ ਵਿਧਾਇਕ ਦੇ ਘਰ 'ਤੇ ਗੋਲੀਬਾਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਗੋਲੀਬਾਰੀ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜਾਣਕਾਰੀ ਅਨੁਸਾਰ ਐਤਵਾਰ ਸ਼ਾਮ ਕਰੀਬ 6.45 ਵਜੇ ਪੰਜਾਬੀ ਬਾਗ ਪੁਲਿਸ ਨੂੰ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ਦੇ ਸਾਹਮਣੇ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਥਾਣਾ ਸਦਰ ਪੁਲਿਸ ਦੀ ਟੀਮ ਨੰਬਰ 57 ਰੋਡ ਪੰਜਾਬੀ ਬਾਗ ਵਿੱਚ ਪੁੱਜ ਗਈ। ਜਾਂਚ ਦੌਰਾਨ ਪੁਲਿਸ ਨੂੰ ਮੌਕੇ ਤੋਂ 6 ਖੋਲ ਮਿਲੇ ਸਨ। ਪੁਲਿਸ ਨੇ ਉਨ੍ਹਾਂ ਨੂੰ ਜ਼ਬਤ ਕਰ ਲਿਆ। ਪੁਲਿਸ ਨੇ ਮੌਕੇ 'ਤੇ ਕ੍ਰਾਈਮ ਅਤੇ ਫੋਰੈਂਸਿਕ ਟੀਮ ਨੂੰ ਬੁਲਾ ਕੇ ਜਾਂਚ ਕੀਤੀ। ਟੀਮ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ। ਪੱਛਮੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਵਿਚਾਰ ਵੀਰ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਗੋਲੀ ਚਲਾਉਣ ਵਾਲੇ ਦੋਵੇਂ ਦੋਸ਼ੀ ਪੈਦਲ ਆਏ ਸਨ ਅਤੇ ਸਾਬਕਾ ਵਿਧਾਇਕ ਦੇ ਘਰ ਦੇ ਸਾਹਮਣੇ ਹਵਾ 'ਚ ਪੰਜ-ਛੇ ਰਾਊਂਡ ਫਾਇਰ ਕੀਤੇ ਅਤੇ ਭੱਜ ਗਏ।


ਫਰੀਦਕੋਟ ਤੋਂ ਸਾਬਕਾ ਵਿਧਾਇਕ ਰਹਿ ਚੁੱਕੇ ਦੀਪ ਮਲਹੋਤਰਾ

ਦੀਪ ਮਲਹੋਤਰਾ ਦਿੱਲੀ ਅਤੇ ਪੰਜਾਬ ਦੇ ਵੱਡੇ ਸ਼ਰਾਬ ਕਾਰੋਬਾਰੀਆਂ ਵਿੱਚੋਂ ਇੱਕ ਹੈ। ਦੀਪ ਮਲਹੋਤਰਾ 2012 ਵਿੱਚ ਫਰੀਦਕੋਟ ਤੋਂ ਅਕਾਲੀ ਦਲ ਦੇ ਵਿਧਾਇਕ ਰਹਿ ਚੁੱਕੇ ਹਨ। ਉਨ੍ਹਾਂ ਦਾ ਜੱਦੀ ਘਰ ਵੀ ਫਰੀਦਕੋਟ ਵਿੱਚ ਹੈ। ਹਾਲਾਂਕਿ ਇਸ ਤੋਂ ਬਾਅਦ ਉਨ੍ਹਾਂ ਨੂੰ ਟਿਕਟ ਨਹੀਂ ਮਿਲੀ। ਸੂਤਰਾਂ ਮੁਤਾਬਕ ਪੌਂਟੀ ਚੱਢਾ ਦਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਦੌਰਾਨ ਪੰਜਾਬ ਦੇ ਸ਼ਰਾਬ ਕਾਰੋਬਾਰ 'ਤੇ ਕੰਟਰੋਲ ਸੀ। ਇਸ ਨੂੰ ਤੋੜਨ ਲਈ ਸੁਖਬੀਰ ਬਾਦਲ ਦੀਪ ਮਲਹੋਤਰਾ ਨੂੰ ਲੈ ਕੇ ਆਏ ਸਨ। ਜਿਸ ਤੋਂ ਬਾਅਦ ਅਕਾਲੀ ਦਲ ਨੇ ਖੁਦ ਉਨ੍ਹਾਂ ਨੂੰ ਟਿਕਟ ਦੇ ਦਿੱਤੀ। ਕਰੀਬ 7 ਮਹੀਨੇ ਪਹਿਲਾਂ ਦੀਪ ਮਲਹੋਤਰਾ ਦੇ ਘਰ ਇਨਕਮ ਟੈਕਸ ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਕਰੀਬ 45 ਘੰਟੇ ਤੱਕ ਚੱਲੀ ਇਸ ਛਾਪੇਮਾਰੀ ਵਿੱਚ ਮਲਹੋਤਰਾ ਦੇ ਘਰ ਅਤੇ ਦਫਤਰ, ਉਸਦੇ ਸੀਏ ਸਮੇਤ 5 ਨਜ਼ਦੀਕੀ ਦੋਸਤਾਂ ਦੇ ਘਰਾਂ ਅਤੇ ਦਫਤਰਾਂ ਦੀ ਤਲਾਸ਼ੀ ਲਈ ਗਈ। 

ਇਹ ਵੀ ਪੜ੍ਹੋ