ਪੰਜਾਬ ਦੇ ਨੰਗਲ ਵਿੱਚ ਵਾਪਰੀ ਗੈਸ ਲੀਕ ਦੀ ਘਟਨਾ

ਪੰਜਾਬ ਦੇ ਰੋਪੜ ਜ਼ਿਲ੍ਹੇ ਦੇ ਨੰਗਲ ਕਸਬੇ ਵਿੱਚ ਇੱਕ ਨਿੱਜੀ ਸਕੂਲ ਦੇ 25 ਬੱਚੇ ਅਤੇ ਇੱਕ ਅਧਿਆਪਕ ਵੀਰਵਾਰ ਨੂੰ ਇੱਕ ਉਦਯੋਗਿਕ ਯੂਨਿਟ ਤੋਂ ਗੈਸ ਲੀਕ ਹੋਣ ਕਾਰਨ ਹਸਪਤਾਲ ਵਿੱਚ ਦਾਖਲ ਹਨ। ਪ੍ਰਭਾਵਿਤ ਬੱਚਿਆਂ ਵਿੱਚੋਂ ਇੱਕ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਦੀ ਸ਼ਿਕਾਇਤ ਤੋਂ ਬਾਅਦ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ। ਫੋਕਲ ਪੁਆਇੰਟ ਦੇ ਨੇੜੇ […]

Share:

ਪੰਜਾਬ ਦੇ ਰੋਪੜ ਜ਼ਿਲ੍ਹੇ ਦੇ ਨੰਗਲ ਕਸਬੇ ਵਿੱਚ ਇੱਕ ਨਿੱਜੀ ਸਕੂਲ ਦੇ 25 ਬੱਚੇ ਅਤੇ ਇੱਕ ਅਧਿਆਪਕ ਵੀਰਵਾਰ ਨੂੰ ਇੱਕ ਉਦਯੋਗਿਕ ਯੂਨਿਟ ਤੋਂ ਗੈਸ ਲੀਕ ਹੋਣ ਕਾਰਨ ਹਸਪਤਾਲ ਵਿੱਚ ਦਾਖਲ ਹਨ। ਪ੍ਰਭਾਵਿਤ ਬੱਚਿਆਂ ਵਿੱਚੋਂ ਇੱਕ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਦੀ ਸ਼ਿਕਾਇਤ ਤੋਂ ਬਾਅਦ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ। ਫੋਕਲ ਪੁਆਇੰਟ ਦੇ ਨੇੜੇ ਸਥਿਤ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵਿੱਚ ਵੀਰਵਾਰ ਨੂੰ ਨੇੜਲੇ ਉਦਯੋਗਿਕ ਯੂਨਿਟ ਤੋਂ ਗੈਸ ਲੀਕ ਹੋਣ ਕਾਰਨ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਸਾਹ ਲੈਣ ਵਿੱਚ ਤਕਲੀਫ਼ ਅਤੇ ਜੀਅ ਕੱਚਾ ਹੋਣ ਦੀਆਂ ਸ਼ਿਕਾਇਤਾਂ ਦੇਖਣ ਨੂੰ ਮਿਲੀਆਂ। ਇਸ ਮਾਮਲੇ ਦੀ ਸੂਚਨਾ ਸਵੇਰੇ 8 ਵਜੇ ਮਿਲੀ, ਜਿਸ ਤੋਂ ਬਾਅਦ ਅਲਾਰਮ ਵੱਜਿਆ ਅਤੇ ਬਚਾਅ ਕਾਰਜ ਸ਼ੁਰੂ ਕੀਤਾ ਗਿਆ।

ਨੰਗਲ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ: ਨਰੇਸ਼ ਕੁਮਾਰ ਨੇ ਕਿਹਾ, “25 ਸਕੂਲੀ ਬੱਚਿਆਂ ਅਤੇ ਇੱਕ ਅਧਿਆਪਕ ਨੂੰ ਨਿਗਰਾਨੀ ਹੇਠ ਰੱਖਿਆ ਗਿਆ ਹੈ ਅਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਦੋਂ ਕਿ ਇੱਕ ਬੱਚੇ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਦੀ ਸ਼ਿਕਾਇਤ ਤੋਂ ਬਾਅਦ ਪੀਜੀਆਈ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ। ਜਿਹੜੇ ਲੋਕ ਨਿਗਰਾਨੀ ਹੇਠ ਹਨ, ਉਹ ਖਤਰੇ ਤੋਂ ਬਾਹਰ ਹਨ ” । ਪ੍ਰਭਾਵਿਤ ਸਕੂਲ ਵਿੱਚ ਲਗਭਗ 2,700 ਬੱਚੇ ਅਤੇ 135 ਅਧਿਆਪਕ ਅਤੇ 80 ਹੋਰ ਸਟਾਫ ਮੈਂਬਰ ਹਨ, ਜਦੋਂ ਕਿ ਸਕੂਲ ਦੇ ਡਾਇਰੈਕਟਰ ਵਾਈਪੀ ਕੌਸ਼ਲ ਨੇ ਕਿਹਾ ਕਿ ਸਕੂਲ ਦੇ ਸਾਰੇ ਬੱਚੇ ਅਤੇ ਅਧਿਆਪਕਾਂ ਸਮੇਤ ਸਟਾਫ਼ ਮੈਂਬਰ ਖਤਰੇ ਤੋਂ  ਬਾਹਰ ਹਨ। ਸੂਤਰਾਂ ਨੇ ਖੁਲਾਸਾ ਕੀਤਾ ਕਿ ਫੋਕਲ ਪੁਆਇੰਟ ਖੇਤਰ ਵਿੱਚ ਪੀਏਸੀਐਲ ਸਮੇਤ ਕੁਝ ਵੱਡੀਆਂ ਉਦਯੋਗਿਕ ਇਕਾਈਆਂ ਸ਼ਾਮਲ ਹਨ। ਮਾਮਲੇ ਦੀ ਜਾਂਚ ਲਈ ਜਾਂਚ ਕਮੇਟੀ ਬਣਾਈ ਗਈ ਹੈ।  ਅਧਿਕਾਰੀਆਂ ਨੇ ਪ੍ਰਭਾਵਿਤ ਸਕੂਲ ਦੇ ਨੇੜਲੇ ਖੇਤਰ ਵਿੱਚ ਹੋਰ ਸਿੱਖਿਆ ਸੰਸਥਾਵਾਂ ਨੂੰ ਵੀ ਖਾਲੀ ਕਰ ਦਿੱਤਾ ਅਤੇ ਦਿਨ ਲਈ ਬੰਦ ਦਾ ਐਲਾਨ ਕੀਤਾ।  ਸਿੱਖਿਆ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਵੀ ਹੋਰਨਾਂ ਅਧਿਕਾਰੀਆਂ ਨਾਲ ਮੌਕੇ ਤੇ ਪੁੱਜੇ ਅਤੇ ਵਿਦਿਆਰਥੀਆਂ ਅਤੇ ਸਕੂਲ ਸਟਾਫ ਦਾ ਹਾਲ-ਚਾਲ ਪੁੱਛਿਆ।  ਰੋਪੜ ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੇ ਕਿਹਾ “ ਸ਼ੁਰੂਆਤ ਵਿੱਚ ਲਗਭਗ 30 ਬੱਚਿਆਂ ਨੂੰ ਹਸਪਤਾਲਾਂ ਵਿੱਚ ਲਿਜਾਇਆ ਗਿਆ ਸੀ। ਹਾਲਾਂਕਿ, ਉਨ੍ਹਾਂ ਵਿੱਚੋਂ ਕੁਝ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਨੰਗਲ ਦੇ ਸਿਵਲ ਹਸਪਤਾਲ ਵਿੱਚ ਦਾਖਲ ਦੂਜੇ ਪ੍ਰਭਾਵਿਤ ਬੱਚਿਆਂ ਨੂੰ ਵੀ ਛੁੱਟੀ ਦਿੱਤੀ ਜਾ ਰਹੀ ਹੈ ਜਦਕਿ ਪੀਜੀਆਈ ਚੰਡੀਗੜ੍ਹ ਰੈਫਰ ਕੀਤੇ ਗਏ ਇਕ ਦੀ ਹਾਲਤ ਸਥਿਰ ਹੈ। ਸਮੇਂ ਸਿਰ ਸੂਚਨਾ ਮਿਲਣ ਤੋਂ ਬਾਅਦ ਅਸੀਂ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਜਿਸ ਨਾਲ ਕਈ ਜਾਨਾਂ ਬਚ ਗਈਆਂ। ਨੇੜਲੇ ਖੇਤਰ ਦੀਆਂ ਹੋਰ ਸਿੱਖਿਆ ਸੰਸਥਾਵਾਂ ਨੂੰ ਵੀ ਖਾਲੀ ਕਰ ਦਿੱਤਾ ਗਿਆ ਹੈ ” ।