Kisan Andolan: ਸ਼ੰਭੂ ਬਾਰਡਰ 'ਤੇ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਪੰਧੇਰ ਸਣੇ 4 ਕਿਸਾਨ ਆਗੂਆਂ ਨੂੰ ਤਾਮਿਲਨਾਡੂ 'ਚ ਗ੍ਰਿਫ਼ਤਾਰ

Kisan Andolan: ਕਿਸਾਨ ਇੱਥੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਰਹੇ ਸਨ। ਇਸ ਤੋਂ ਪਹਿਲਾਂ ਵੀ ਪੁਲਿਸ ਨੇ ਕਿਸਾਨ ਆਗੂਆਂ ਨੂੰ ਰੋਕ ਲਿਆ। ਪੰਧੇਰ ਦੀ ਇਸ ਸਬੰਧੀ ਤਾਮਿਲਨਾਡੂ ਨਾਲ ਬਹਿਸ ਵੀ ਹੋਈ ਸੀ। ਦੱਸ ਦੇਈਏ ਕਿ ਪੰਜਾਬ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨ ਨਵਦੀਪ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਅੰਦੋਲਨ ਹੋਰ ਤੇਜ਼ ਕਰਨ ਜਾ ਰਹੇ ਹਨ।

Share:

Kisan Andolan: ਸ਼ੰਭੂ ਸਰਹੱਦ 'ਤੇ ਅੰਦੋਲਨ ਦੀ ਅਗਵਾਈ ਕਰ ਰਹੇ ਪੰਜਾਬ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸਮੇਤ ਚਾਰ ਕਿਸਾਨ ਆਗੂਆਂ ਨੂੰ ਤਾਮਿਲਨਾਡੂ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਗੁਰਮੀਤ ਸਿੰਘ ਮਾਂਗਟ, ਮਨਜੀਤ ਸਿੰਘ ਰਾਏ ਅਤੇ ਹਰਵਿੰਦਰ ਸਿੰਘ ਮਸਾਨੀਆ ਸ਼ਨੀਵਾਰ ਨੂੰ ਹੀ ਤਾਮਿਲਨਾਡੂ ਪੁੱਜੇ ਸਨ। ਇੱਥੇ ਅੱਜ ਪੁਲਿਸ ਨੇ ਕੋਇੰਬਟੂਰ ਜ਼ਿਲ੍ਹੇ ਵਿੱਚ ਚਾਰੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਕਿਸਾਨ ਇੱਥੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਰਹੇ ਸਨ। ਇਸ ਤੋਂ ਪਹਿਲਾਂ ਵੀ ਪੁਲਿਸ ਨੇ ਕਿਸਾਨ ਆਗੂਆਂ ਨੂੰ ਰੋਕ ਲਿਆ। ਪੰਧੇਰ ਦੀ ਇਸ ਸਬੰਧੀ ਤਾਮਿਲਨਾਡੂ ਨਾਲ ਬਹਿਸ ਵੀ ਹੋਈ ਸੀ। ਦੱਸ ਦੇਈਏ ਕਿ ਪੰਜਾਬ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨ ਨਵਦੀਪ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਅੰਦੋਲਨ ਹੋਰ ਤੇਜ਼ ਕਰਨ ਜਾ ਰਹੇ ਹਨ।

ਪ੍ਰਧਾਨ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਪੁਤਲੇ ਫੂਕ ਕੇ ਸਰਕਾਰ ਖ਼ਿਲਾਫ਼ ਕੀਤੀ ਸੀ ਨਾਅਰੇਬਾਜ਼ੀ

7 ਅਪਰੈਲ ਨੂੰ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ’ਤੇ ਹਰਿਆਣਾ ਅਤੇ ਪੰਜਾਬ ਸਮੇਤ ਦੇਸ਼ ਭਰ ਵਿੱਚ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਪੁਤਲੇ ਫੂਕੇ। ਹਰਿਆਣਾ ਦੇ ਅੰਬਾਲਾ 'ਚ ਕਿਸਾਨਾਂ ਨੇ ਅਨਾਜ ਮੰਡੀ ਤੋਂ ਆੜ੍ਹਤੀ ਯਾਤਰਾ ਕੱਢੀ ਅਤੇ ਕਚਹਿਰੀ ਚੌਕ ਪਹੁੰਚੇ। ਇੱਥੇ ਪ੍ਰਧਾਨ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਪੁਤਲੇ ਫੂਕ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇੰਨਾ ਹੀ ਨਹੀਂ ਕਿਸਾਨਾਂ ਨੇ 9 ਅਪ੍ਰੈਲ ਨੂੰ ਸ਼ੰਭੂ ਸਰਹੱਦ ਨੇੜੇ ਰੇਲਵੇ ਟਰੈਕ ਨੂੰ ਅਣਮਿੱਥੇ ਸਮੇਂ ਲਈ ਜਾਮ ਕਰਨ ਦਾ ਐਲਾਨ ਕਰ ਦਿੱਤਾ ਹੈ, ਜਿਸ ਤੋਂ ਬਾਅਦ ਰੇਲਵੇ ਦੇ ਨਾਲ-ਨਾਲ ਆਮ ਲੋਕਾਂ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਜੇਕਰ ਕਿਸਾਨ ਰੇਲ ਪਟੜੀਆਂ 'ਤੇ ਬੈਠ ਗਏ ਤਾਂ ਦਿੱਲੀ ਤੋਂ ਪੰਜਾਬ ਆਉਣ ਵਾਲੀਆਂ ਕਈ ਰੇਲ ਗੱਡੀਆਂ ਪ੍ਰਭਾਵਿਤ ਹੋਣਗੀਆਂ।

ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ 'ਤੇ 13 ਫਰਵਰੀ ਤੋਂ ਕਿਸਾਨ ਅੰਦੋਲਨ ਚੱਲ ਰਿਹਾ

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ 'ਤੇ 13 ਫਰਵਰੀ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ। ਪੁਲਿਸ ਨੇ ਕਈ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ 10 ਫਰਵਰੀ ਤੋਂ ਲੈ ਕੇ ਹੁਣ ਤੱਕ ਹਰਿਆਣਾ ਵਿੱਚ ਸੈਂਕੜੇ ਕਿਸਾਨਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਵਿੱਚੋਂ 5 ਕਿਸਾਨ ਆਗੂ ਅਜੇ ਵੀ ਜੇਲ੍ਹ ਵਿੱਚ ਹਨ। ਰਵਿੰਦਰ ਸਿੰਘ ਅਤੇ ਅਮਰਜੀਤ ਸਿੰਘ 13 ਫਰਵਰੀ ਤੋਂ, ਅਨੀਸ਼ ਖਟਕੜ 19 ਮਾਰਚ ਤੋਂ ਜੀਂਦ ਜੇਲ੍ਹ ਵਿੱਚ ਬੰਦ ਹਨ। 28 ਮਾਰਚ ਨੂੰ ਅੰਬਾਲਾ ਪੁਲੀਸ ਨੇ ਨੌਜਵਾਨ ਕਿਸਾਨ ਆਗੂਆਂ ਨਵਦੀਪ ਸਿੰਘ ਜਲਬੇੜਾ ਅਤੇ ਗੁਰਕੀਰਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ। 3 ਦਿਨ ਦੇ ਰਿਮਾਂਡ ਤੋਂ ਬਾਅਦ ਉਹ ਹੁਣ ਅੰਬਾਲਾ ਸੈਂਟਰਲ ਜੇਲ੍ਹ ਵਿੱਚ ਹੈ।

ਇਹ ਵੀ ਪੜ੍ਹੋ