ਲੋਕ ਸਭਾ ਚੋਂ 47 ਸਾਂਸਦ ਮੁਅੱਤਲ, ਜਾਣੋ ਪੂਰਾ ਮਾਮਲਾ 

ਸੁਰੱਖਿਆ ਉਪਰ ਹੰਗਾਮਾ ਕਰਨ ਮਗਰੋਂ ਸਦਨ ਦੇ ਅੰਦਰ ਦਾ ਮਾਹੌਲ ਪੂਰੀ ਤਰ੍ਹਾਂ ਗਰਮ ਹੈ। ਜਿਸਨੂੰ ਦੇਖਦੇ ਹੋਏ 33 ਹੋਰ ਸੰਸਦ ਮੈਂਬਰ ਮੁਅੱਤਲ ਕੀਤੇ ਗਏ। ਪਿਛਲੇ ਹਫ਼ਤੇ 13 ਮੈਂਬਰਾਂ ਖਿਲਾਫ ਇਹ ਕਾਰਵਾਈ ਹੋਈ ਸੀ। 

Share:

ਲੋਕ ਸਭਾ 'ਚ ਹੰਗਾਮਾ ਕਰਨ ਵਾਲੇ 33 ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ਸਾਰੇ ਲੋਕਾਂ ਨੂੰ ਸਰਦ ਰੁੱਤ ਸੈਸ਼ਨ ਦੀ ਕਾਰਵਾਈ 'ਚ ਹਿੱਸਾ ਨਹੀਂ ਲੈਣ ਦਿੱਤਾ ਜਾਵੇਗਾ। ਕਾਂਗਰਸ ਸਦਨ ਦੇ ਆਗੂ ਅਧੀਰ ਰੰਜਨ ਚੌਧਰੀ ਵੀ ਮੁਅੱਤਲ ਕੀਤੇ ਗਏ। ਪਿਛਲੇ ਹਫ਼ਤੇ ਵੀ 14 ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ ਗਿਆ ਸੀ। ਹੁਣ ਤੱਕ ਕੁੱਲ 47 ਸੰਸਦ ਮੈਂਬਰਾਂ ਖਿਲਾਫ ਕਾਰਵਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਵਿੱਚੋਂ ਇੱਕ ਡੇਰੇਕ ਓ ਬ੍ਰਾਇਨ ਹਨ, ਜੋ ਟੀਐਮਸੀ ਦੇ ਰਾਜ ਸਭਾ ਮੈਂਬਰ ਹਨ। ਜਿਹੜੇ ਮੈਂਬਰ ਮੁਅੱਤਲ ਕੀਤੇ ਗਏ ਉਹਨਾਂ ਦੀ ਸੂਚੀ ਇਸ ਪ੍ਰਕਾਰ ਹੈ....

ਫੋਟੋ
ਲੋਕ ਸਭਾ ਚੋਂ ਮੁਅੱਤਲ ਕੀਤੇ ਸੰਸਦ ਮੈਂਬਰਾਂ ਦੀ ਸੂਚੀ। ਫੋਟੋ ਕ੍ਰੇਡਿਟ - ਐਕਸ

ਲੋਕਤੰਤਰ ਦਾ ਗਲਾ ਘੁੱਟਿਆ ਜਾ ਰਿਹਾ 

ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਸਾਂਸਦ ਡਾ. ਅਮਰ ਸਿੰਘ ਨੇ ਕਿਹਾ ਕਿ ਇਹ ਲੋਕਤੰਤਰ ਦਾ ਗਲਾ ਘੁੱਟਿਆ ਜਾ ਰਿਹਾ ਹੈ। ਉਹਨਾਂ ਨੇ ਆਪਣੇ ਹਲਕੇ ਦੀਆਂ ਮੰਗਾਂ ਨੂੰ ਲੈ ਕੇ ਸਦਨ ਵਿੱਚ ਆਵਾਜ਼ ਚੁੱਕਣੀ ਸੀ। ਉਹਨਾਂ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ। ਇਸਦਾ ਜਵਾਬ ਲੋਕ ਆਉਣ ਵਾਲੀਆਂ ਚੋਣਾਂ ਦੌਰਾਨ ਦੇਣਗੇ। 

 

ਇਹ ਵੀ ਪੜ੍ਹੋ