Liquor Scam: ਈਡੀ ਵਲੋਂ ਕੇਜ਼ਰੀਵਾਲ ਨੂੰ 6ਵਾਂ ਸੰਮਨ, 17 ਫਰਵਰੀ ਨੂੰ ਪੇਸ਼ ਹੋਣ ਦੇ ਹੁਕਮ

Liquor Scam: ਇਸ ਤੋਂ ਪਹਿਲਾਂ ਜਾਂਚ ਏਜੰਸੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ 5 ਵਾਰ ਸੰਮਨ ਭੇਜੇ ਸਨ। ਇਸ ਸਬੰਧੀ ਈਡੀ ਨੇ 3 ਫਰਵਰੀ ਨੂੰ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ’ਤੇ ਅੱਜ ਅਦਾਲਤ ਨੇ ਕੇਜਰੀਵਾਲ ਨੂੰ ਸੰਮਨ ਭੇਜ ਕੇ 17 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ।

Share:

Liquor Scam: ਦਿੱਲੀ ਸ਼ਰਾਬ ਨੀਤੀ ਮਾਮਲੇ ਦੀ ਜਾਂਚ ਕਰ ਰਹੀ ਈਡੀ (ED) ਦੀ ਸ਼ਿਕਾਇਤ 'ਤੇ ਅਦਾਲਤ ਨੇ ਕੇਜਰੀਵਾਲ ਨੂੰ 6ਵਾਂ ਸੰਮਨ ਭੇਜਿਆ ਹੈ। ਇਨ੍ਹਾਂ ਸੰਮਨਾਂ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਕੇਜਰੀਵਾਲ ਅਜੇ ਤੱਕ ਈਡੀ ਸਾਹਮਣੇ ਪੇਸ਼ ਨਹੀਂ ਹੋਏ। ਇਸ ਤੋਂ ਪਹਿਲਾਂ ਜਾਂਚ ਏਜੰਸੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ 5 ਵਾਰ ਸੰਮਨ ਭੇਜੇ ਸਨ। ਇਸ ਸਬੰਧੀ ਈਡੀ ਨੇ 3 ਫਰਵਰੀ ਨੂੰ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ’ਤੇ ਅੱਜ ਅਦਾਲਤ ਨੇ ਕੇਜਰੀਵਾਲ ਨੂੰ ਸੰਮਨ ਭੇਜ ਕੇ 17 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ।

ਵਿਰੋਧੀਆਂ ਨੂੰ ਖਤਮ ਕਰਨ ਲਈ ਈਡੀ ਦੀ ਵਰਤੋਂ ਕਰ ਰਹੀ ਭਾਜਪਾ: ਆਤਿਸ਼ੀ

ਦੂਜੇ ਪਾਸੇ ਕੋਰਟ 'ਚ ਈਡੀ ਦੀ ਸ਼ਿਕਾਇਤ ਨੂੰ ਲੈ ਕੇ ਦਿੱਲੀ ਦੇ ਸਿੱਖਿਆ ਮੰਤਰੀ ਆਤਿਸ਼ੀ (Atishi) ਨੇ ਕਿਹਾ- ਭਾਜਪਾ ਅਤੇ ਮੋਦੀ ਆਪਣੇ ਵਿਰੋਧੀਆਂ ਨੂੰ ਖਤਮ ਕਰਨ ਲਈ ਈਡੀ ਦੀ ਵਰਤੋਂ ਕਰ ਰਹੇ ਹਨ। ਇਸ ਸੂਚੀ 'ਚ ਪਹਿਲੇ ਨੰਬਰ 'ਤੇ ਕੇਜਰੀਵਾਲ ਹਨ। ਈਡੀ ਨੇ 2 ਫਰਵਰੀ ਨੂੰ ਕੇਜਰੀਵਾਲ ਨੂੰ ਪੰਜਵਾਂ ਸੰਮਨ ਭੇਜਿਆ ਸੀ। ਇਸ ਤੋਂ ਪਹਿਲਾਂ ਕੇਜਰੀਵਾਲ ਨੂੰ 17 ਜਨਵਰੀ, 3 ਜਨਵਰੀ, 21 ਦਸੰਬਰ ਅਤੇ 2 ਨਵੰਬਰ ਨੂੰ ਸੰਮਨ ਭੇਜੇ ਗਏ ਸਨ। ਖੁਦ ਸ਼ਰਾਬ ਨੀਤੀ ਮਾਮਲੇ 'ਚ ਦਿੱਲੀ ਦੇ ਸਾਬਕਾ ਡਿਪਟੀ ਸੀਐੱਮ ਮਨੀਸ਼ ਸਿਸੋਦੀਆ, ਜੋ ਕੇਜਰੀਵਾਲ ਦੇ ਨੰਬਰ ਟੂ ਸਨ ਅਤੇ 'ਆਪ' ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਜੇਲ 'ਚ ਹਨ।

ਇਹ ਵੀ ਪੜ੍ਹੋ