ਨਿਵੇਸ਼ ਦੇ ਨਾਮ 'ਤੇ 70,000 ਕਰੋੜ ਰੁਪਏ ਦੀ ਮਾਰੀ ਠੱਗੀ, 2 ਮੁਲਜ਼ਮ Arrest 

ਮੁਲਜ਼ਮਾਂ ਨੇ ਇੱਕ ਚਿੱਟ ਫੰਡ ਕੰਪਨੀ ਰਾਹੀਂ ਨਿਵੇਸ਼ਕਾਂ ਨੂੰ ਉਨ੍ਹਾਂ ਦੇ ਪੈਸੇ ਦੁੱਗਣੇ ਕਰਨ ਦਾ ਵਾਅਦਾ ਕਰਕੇ ਲੁਭਾਇਆ ਸੀ। ਜਿਨ੍ਹਾਂ ਦੇ ਝਾਂਸੇ ਵਿੱਚ ਆ ਕੇ ਲੋਕਾਂ ਨੇ ਆਪਣਾ ਪੈਸਾ ਲਗਾ ਦਿੱਤਾ। ਇਹ ਮੁਲਜ਼ਮ ਪਿੱਛਲੇ 7 ਸਾਲਾਂ ਤੋਂ ਫਰਾਰ ਸੀ। ਜਿਨ੍ਹਾਂ ਹੁਣ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ 

Share:

ਬਿਲਾਸਪੁਰ ਜ਼ਿਲ੍ਹੇ ਵਿੱਚ ਨਿਵੇਸ਼ ਦੇ ਨਾਮ 'ਤੇ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਦੋਸ਼ੀ ਦੇਸ਼ ਭਰ ਵਿੱਚ 70 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਦੇ ਮਾਮਲੇ ਵਿੱਚ ਸ਼ਾਮਲ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਇੱਕ ਚਿੱਟ ਫੰਡ ਕੰਪਨੀ ਰਾਹੀਂ ਨਿਵੇਸ਼ਕਾਂ ਨੂੰ ਉਨ੍ਹਾਂ ਦੇ ਪੈਸੇ ਦੁੱਗਣੇ ਕਰਨ ਦਾ ਵਾਅਦਾ ਕਰਕੇ ਲੁਭਾਇਆ ਸੀ।

1449 ਲੋਕਾਂ ਨਾਲ 4 ਕਰੋੜ 27 ਲੱਖ ਰੁਪਏ ਤੋਂ ਵੱਧ ਦੀ ਧੋਖਾਧੜੀ

ਇਸ ਯੋਜਨਾ ਦੇ ਤਹਿਤ ਛੱਤੀਸਗੜ੍ਹ ਦੇ 1449 ਲੋਕਾਂ ਨਾਲ 4 ਕਰੋੜ 27 ਲੱਖ ਰੁਪਏ ਤੋਂ ਵੱਧ ਦੀ ਧੋਖਾਧੜੀ ਕੀਤੀ ਗਈ। ਇਸ ਧੋਖਾਧੜੀ ਦਾ ਮਾਸਟਰਮਾਈਂਡ, ਕੰਪਨੀ ਦਾ ਡਾਇਰੈਕਟਰ, ਪਿਛਲੇ ਸੱਤ ਸਾਲਾਂ ਤੋਂ ਫਰਾਰ ਸੀ। ਪੁਲਿਸ ਲਗਾਤਾਰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਸੀ ਅਤੇ ਹੁਣ ਆਖਰਕਾਰ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਦਿੱਲੀ ਅਤੇ ਪੰਜਾਬ ਦੇ ਰਹਿਣ ਵਾਲੇ ਮੁਲਜ਼ਮ 

ਤੁਹਾਨੂੰ ਦੱਸ ਦੇਈਏ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਿੱਲੀ ਅਤੇ ਪੰਜਾਬ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਉਨ੍ਹਾਂ ਵਿਰੁੱਧ ਵੱਖ-ਵੱਖ ਰਾਜਾਂ ਵਿੱਚ ਧੋਖਾਧੜੀ ਦੇ ਕਈ ਮਾਮਲੇ ਵੀ ਦਰਜ ਹਨ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਕੰਪਨੀ ਵਿਰੁੱਧ 2018 ਵਿੱਚ ਰਤਨਪੁਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਹੁਣ ਹੋਰ ਪੀੜਤਾਂ ਨਾਲ ਵੀ ਸੰਪਰਕ ਕਰ ਰਹੀ ਹੈ।

ਇਹ ਵੀ ਪੜ੍ਹੋ