ਮਹਾਰਾਸ਼ਟਰ 'ਚ ਦਸਤਾਨੇ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਭਿਆਨਕ ਅੱਗ, 6 ਲੋਕਾਂ ਦੀ ਮੌਤ

ਮਜ਼ਦੂਰਾਂ ਨੇ ਦੱਸਿਆ ਕਿ ਜਦੋਂ ਅੱਗ ਲੱਗੀ ਤਾਂ ਫੈਕਟਰੀ ਬੰਦ ਸੀ ਅਤੇ ਕੁਝ ਮਜ਼ਦੂਰ ਅੰਦਰ ਸੁੱਤੇ ਪਏ ਸਨ।

Share:

ਹਾਈਲਾਈਟਸ

  • ਅੱਗ ਬੁਝਾਊ ਵਿਭਾਗ ਦੇ ਅਧਿਕਾਰੀਆਂ ਨੇ ਬਾਅਦ ਵਿੱਚ ਅੱਗ ਦੀ ਘਟਨਾ ਵਿੱਚ ਛੇ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ

 

ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ ਵਿੱਚ ਇੱਕ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਜਿਸ ਵਿੱਚ 6 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਐਤਵਾਰ ਤੜਕੇ ਛੱਤਰਪਤੀ ਸੰਭਾਜੀਨਗਰ 'ਚ ਦਸਤਾਨੇ ਬਣਾਉਣ ਵਾਲੀ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ ਗਈ।

 

ਸਵੇਰੇ 2.15 ਤੇ ਲੱਗੀ ਅੱਗ

ਫਾਇਰ ਅਫਸਰ ਮੋਹਨ ਮੁੰਗਸੇ ਨੇ ਕਿਹਾ, "ਸਾਨੂੰ ਸਵੇਰੇ 2:15 ਵਜੇ ਇੱਕ ਕਾਲ ਆਈ। ਜਦੋਂ ਅਸੀਂ ਮੌਕੇ 'ਤੇ ਪਹੁੰਚੇ ਤਾਂ ਪੂਰੀ ਫੈਕਟਰੀ ਨੂੰ ਅੱਗ ਲੱਗੀ ਹੋਈ ਸੀ। ਸਥਾਨਕ ਲੋਕਾਂ ਨੇ ਸਾਨੂੰ ਦੱਸਿਆ ਕਿ ਛੇ ਲੋਕ ਅੰਦਰ ਫਸੇ ਹੋਏ ਹਨ। ਸਾਡੇ ਅਧਿਕਾਰੀ "ਅੰਦਰ ਗਏ ਅਤੇ ਛੇ ਲੋਕਾਂ ਦੀਆਂ ਲਾਸ਼ਾਂ ਨੂੰ ਬਰਾਮਦ ਕੀਤਾ ਗਿਆ ਹੈ।

 

ਅੱਗ ਬੁਝਾਉਣ ਦਾ ਕੰਮ ਜਾਰੀ

ਇਸ ਤੋਂ ਪਹਿਲਾਂ ਸਥਾਨਕ ਲੋਕਾਂ ਨੇ ਦਾਅਵਾ ਕੀਤਾ ਸੀ ਕਿ ਇਮਾਰਤ ਦੇ ਅੰਦਰ ਘੱਟੋ-ਘੱਟ ਪੰਜ ਕਰਮਚਾਰੀ ਫਸੇ ਹੋਏ ਹਨ। ਅੱਗ ਬੁਝਾਊ ਵਿਭਾਗ ਦੇ ਅਧਿਕਾਰੀਆਂ ਨੇ ਬਾਅਦ ਵਿੱਚ ਅੱਗ ਦੀ ਘਟਨਾ ਵਿੱਚ ਛੇ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ। ਇਸ ਦੌਰਾਨ ਅੱਗ ਬੁਝਾਉਣ ਦਾ ਕੰਮ ਜਾਰੀ ਹੈ ਅਤੇ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜ੍ਹੋ

Tags :