Delhi ਦੇ ਵੈਲਕਮ ਇਲਾਕੇ ਵਿੱਚ ਦੋ ਮੰਜ਼ਿਲਾ ਇਮਾਰਤ ਡਿੱਗੀ, ਹਾਦਸੇ ਵਿੱਚ ਦੋ ਮਜ਼ਦੂਰਾਂ ਦੀ ਮੌਤ

Delhi building collapsed: ਦਿੱਲੀ ਵਿੱਚ ਵੀਰਵਾਰ ਤੜਕੇ ਇੱਕ ਦੋ ਮੰਜ਼ਿਲਾ ਇਮਾਰਤ ਡਿੱਗਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਮਲਬੇ ਹੇਠਾਂ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਫਿਲਹਾਲ ਘਟਨਾ ਵਾਲੀ ਥਾਂ 'ਤੇ ਰਾਹਤ ਕਾਰਜ ਜਾਰੀ ਹਨ।

Share:

Delhi building collapsed: ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਵੀਰਵਾਰ ਤੜਕੇ ਇੱਕ ਵੱਡਾ ਹਾਦਸਾ ਵਾਪਰ ਗਿਆ। ਵੈਲਕਮ ਖੇਤਰ 'ਚ ਸਵੇਰੇ ਕਰੀਬ 3 ਵਜੇ ਦੋ ਮੰਜ਼ਿਲਾ ਇਮਾਰਤ ਡਿੱਗ ਗਈ, ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਦੋਵੇਂ ਮ੍ਰਿਤਕ ਮਜ਼ਦੂਰ ਦੱਸੇ ਜਾ ਰਹੇ ਹਨ। ਇਮਾਰਤ ਦੇ ਮਲਬੇ ਹੇਠਾਂ ਕਈ ਲੋਕਾਂ ਦੇ ਦੱਬੇ ਹੋਣ ਦਾ ਵੀ ਖ਼ਦਸ਼ਾ ਹੈ। ਫਿਲਹਾਲ ਮੌਕੇ 'ਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ।

ਨਿਊਜ਼ ਏਜੰਸੀ ਏਐਨਆਈ ਮੁਤਾਬਕ ਕਬੀਰ ਨਗਰ ਵੈਲਕਮ ਵਿੱਚ ਤੜਕੇ 2.16 ਵਜੇ ਦੋ ਮੰਜ਼ਿਲਾ ਪੁਰਾਣੀ ਇਮਾਰਤ ਢਹਿ ਗਈ। ਮੌਕੇ 'ਤੇ ਮੌਜੂਦ ਇਕ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਇਕ ਇਮਾਰਤ ਡਿੱਗਣ ਦੀ ਸੂਚਨਾ ਮਿਲੀ ਅਤੇ ਟੀਮ ਮੌਕੇ 'ਤੇ ਪਹੁੰਚ ਗਈ। ਤਿੰਨ ਮਜ਼ਦੂਰ ਮਲਬੇ ਹੇਠ ਦੱਬ ਗਏ।

ਉੱਤਰ ਪੂਰਬ ਦੇ ਡੀਸੀਪੀ ਜੋਏ ਟਿਰਕੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਏ ਦੋ ਮਜ਼ਦੂਰਾਂ ਦੀ ਪਛਾਣ 30 ਸਾਲਾ ਅਰਸ਼ਦ ਅਤੇ 20 ਸਾਲਾ ਤੌਹੀਦ ਵਜੋਂ ਹੋਈ ਹੈ। ਦੋਵਾਂ ਨੂੰ ਮਲਬੇ ਹੇਠੋਂ ਕੱਢ ਕੇ ਜੀਟੀਬੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂਕਿ ਇਕ ਹੋਰ ਮਜ਼ਦੂਰ 22 ਸਾਲਾ ਰੇਹਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਫਿਲਹਾਲ ਉਸਦਾ ਇਲਾਜ ਚੱਲ ਰਿਹਾ ਹੈ।

ਜੋਏ ਟਿਰਕੀ ਨੇ ਦੱਸਿਆ ਕਿ ਤੜਕੇ 2:16 ਵਜੇ ਦੇ ਕਰੀਬ ਨਗਰ ਵੈਲਕਮ 'ਚ ਇਕ ਦੋ ਮੰਜ਼ਿਲਾ ਪੁਰਾਣੀ ਉਸਾਰੀ ਅਧੀਨ ਇਮਾਰਤ ਦੇ ਡਿੱਗਣ ਦੀ ਸੂਚਨਾ ਮਿਲੀ ਇਸ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ