Chandigarh 'ਚ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ,  Supreme Court ਨੇ ਦਿੱਤਾ ਫੈਸਲਾ  

ਚੰਡੀਗੜ੍ਹ ਮੇਅਰ ਚੋਣ 'ਚ ਧਾਂਦਲੀ ਕਾਰਨ ਸੁਪਰੀਮ ਕੋਰਟ ਨੇ ਚੋਣ ਨਤੀਜੇ ਰੱਦ ਕਰ ਦਿੱਤੇ ਹਨ। ਇਸ ਦੇ ਨਾਲ ਹੀ ਸਿਖਰਲੀ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਜੇਤੂ ਕਰਾਰ ਦਿੱਤਾ ਹੈ।

Share:

ਪੰਜਾਬ ਨਿਊਜ। ਚੰਡੀਗੜ੍ਹ ਮੇਅਰ ਚੋਣ 'ਚ ਧਾਂਦਲੀ ਕਾਰਨ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਚੋਣ ਨਤੀਜਿਆਂ ਨੂੰ ਰੱਦ ਕਰਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਜੇਤੂ ਐਲਾਨ ਦਿੱਤਾ ਹੈ। ਮਾਮਲੇ ਦੀ ਦੂਜੇ ਦਿਨ ਹੋਈ ਸੁਣਵਾਈ ਦੌਰਾਨ ਚੀਫ਼ ਜਸਟਿਸ ਨੇ ਰਿਟਰਨਿੰਗ ਅਫ਼ਸਰ ਵੱਲੋਂ ਰੱਦ ਕੀਤੀਆਂ ਸਾਰੀਆਂ 8 ਵੋਟਾਂ ਨੂੰ ਜਾਇਜ਼ ਕਰਾਰ ਦੇਣ ਦੇ ਨਿਰਦੇਸ਼ ਦਿੱਤੇ ਹਨ। ਰਿਟਰਨਿੰਗ ਅਫ਼ਸਰ ਨੇ ਇਨ੍ਹਾਂ ਸਾਰੀਆਂ ਵੋਟਾਂ ਦੇ ਬੈਲਟ ਪੇਪਰਾਂ 'ਤੇ ਕਰਾਸ ਲਗਾ ਦਿੱਤਾ ਸੀ।

ਮੰਗਲਵਾਰ ਨੂੰ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਚੋਣ ਦੇ ਨਤੀਜਿਆਂ ਨੂੰ ਰੱਦ ਕਰ ਦਿੱਤਾ। ਨਾਲ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਜੇਤੂ ਕਰਾਰ ਦਿੱਤਾ ਗਿਆ। ਸੁਣਵਾਈ ਦੌਰਾਨ ਚੀਫ਼ ਜਸਟਿਸ ਨੇ ਰਿਟਰਨਿੰਗ ਅਫ਼ਸਰ ਵੱਲੋਂ ਰੱਦ ਕੀਤੀਆਂ ਸਾਰੀਆਂ 8 ਵੋਟਾਂ ਨੂੰ ਜਾਇਜ਼ ਕਰਾਰ ਦੇਣ ਦੇ ਨਿਰਦੇਸ਼ ਦਿੱਤੇ ਹਨ। ਰਿਟਰਨਿੰਗ ਅਫ਼ਸਰ ਨੇ ਇਨ੍ਹਾਂ ਸਾਰੀਆਂ ਵੋਟਾਂ ਦੇ ਬੈਲਟ ਪੇਪਰਾਂ 'ਤੇ ਕਰਾਸ ਲਗਾ ਦਿੱਤਾ ਸੀ।

ਰਿਟਰਨਿੰਗ ਅਫਸਰ ਨੇ ਕੀਤਾ ਗਲਤ ਕੰਮ-ਸੁਪਰੀਮ ਕੋਰਟ

ਸੁਣਵਾਈ ਦੌਰਾਨ ਸੀਜੇਆਈ ਨੇ ਕਿਹਾ ਕਿ ਸਾਰੀਆਂ 8 ਵੋਟਾਂ ਪਟੀਸ਼ਨਰ ਉਮੀਦਵਾਰ ਕੁਲਦੀਪ ਕੁਮਾਰ ਦੇ ਹੱਕ ਵਿੱਚ ਪਈਆਂ। ਰਿਟਰਨਿੰਗ ਅਫਸਰ ਨੇ ਆਪਣੇ ਅਧਿਕਾਰਾਂ ਤੋਂ ਬਾਹਰ ਦਾ ਕੰਮ ਕੀਤਾ ਹੈ। ਕੱਲ੍ਹ ਸੋਮਵਾਰ ਨੂੰ ਸਵਾਲ ਪੁੱਛਣ ਤੋਂ ਪਹਿਲਾਂ ਅਸੀਂ ਅਨਿਲ ਮਸੀਹ ਨੂੰ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਸੀ। ਰਿਟਰਨਿੰਗ ਅਫ਼ਸਰ ਨੇ 8 ਬੈਲਟ ਪੇਪਰਾਂ 'ਤੇ ਆਪਣਾ ਨਿਸ਼ਾਨ ਲਗਾਇਆ ਸੀ। ਅਧਿਕਾਰੀ ਨੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਕੰਮ ਕੀਤਾ ਸੀ। ਰਿਟਰਨਿੰਗ ਅਫਸਰ ਨੇ ਗੁਨਾਹ ਕੀਤਾ ਹੈ। ਇਸ ਲਈ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ