Chandigarh Mayor Elections Controversy: ਦਿੱਲੀ ਵਿੱਚ ਆਪ ਦਾ ਪ੍ਰਦਰਸ਼ਨ, ਮਾਨ ਬੋਲੇ- ਦੇਸ਼ ਕਿਸੇ ਦੇ ਬਾਪ ਦੀ ਜਾਇਦਾਦ ਨਹੀਂ... 

Chandigarh Mayor Elections Controversy: ਦਿੱਲੀ ਪੁਲਿਸ ਨੇ ਸੁਰੱਖਿਆ ਦੇ ਮੱਦੇਨਜ਼ਰ ‘ਆਪ’ ਅਤੇ ਭਾਜਪਾ ਦੇ ਦਫ਼ਤਰਾਂ ਦੇ ਬਾਹਰ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਹਨ। ਇਸ ਤੋਂ ਪਹਿਲਾ ਹਰਿਆਣਾ 'ਆਪ' ਦੇ ਪ੍ਰਧਾਨ ਸੁਸ਼ੀਲ ਗੁਪਤਾ ਨੂੰ ਪੁਲਿਸ ਨੇ ਘਰ 'ਚ ਨਜ਼ਰਬੰਦ ਕਰ ਦਿੱਤਾ ਗਿਆ ਸੀ।

Share:

Chandigarh Mayor Elections Controversy: ਚੰਡੀਗੜ੍ਹ ਮੇਅਰ ਚੋਣਾਂ ਵਿੱਚ ਹੋਏ ਵਿਵਾਦ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਵੱਲੋਂ ਅੱਜ ਦਿੱਲੀ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ  'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਕੀਤਾ ਜਾ ਰਿਹਾ ਹੈ। ਦਿੱਲੀ ਪੁਲਿਸ ਨੇ ਸੁਰੱਖਿਆ ਦੇ ਮੱਦੇਨਜ਼ਰ ‘ਆਪ’ ਅਤੇ ਭਾਜਪਾ ਦੇ ਦਫ਼ਤਰਾਂ ਦੇ ਬਾਹਰ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਹਨ। ਇਸ ਤੋਂ ਪਹਿਲਾ ਹਰਿਆਣਾ 'ਆਪ' ਦੇ ਪ੍ਰਧਾਨ ਸੁਸ਼ੀਲ ਗੁਪਤਾ ਨੂੰ ਪੁਲਿਸ ਨੇ ਘਰ 'ਚ ਨਜ਼ਰਬੰਦ ਕਰ ਦਿੱਤਾ ਗਿਆ ਸੀ। ਪ੍ਰਦਰਸ਼ਨ ਨੂੰ ਸੰਬੋਧਿਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇੱਥੇ ਇਕੱਠੀ ਹੋਈ ਭੀੜ ਦਰਸਾਉਂਦੀ ਹੈ ਕਿ ਇਹ ਦੇਸ਼ ਕਿਸੇ ਦੇ ਬਾਪ ਦੀ ਜਾਇਦਾਦ ਨਹੀਂ ਹੈ। ਜੇਕਰ ਭਾਜਪਾ ਦਾ ਰਾਹ ਚੱਲਦਾ ਹੈ ਤਾਂ ਉਹ ਚੋਣਾਂ ਵੀ ਨਹੀਂ ਹੋਣ ਦਿੰਦੀ।

ਚੋਣਾਂ ਵਿੱਚ ਮੋਦੀ ਜੇਤੂ ਰਹੇ ਤਾਂ ਉਨਾਂ ਦਾ ਨਾਂ ਨਰਿੰਦਰ ਪੁਤਿਨ ਰੱਖਿਆ ਜਾਵੇਗਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਅਦਾਲਤ ਦੇ ਹੁਕਮਾਂ 'ਤੇ ਚੋਣਾਂ ਕਰਵਾਈਆਂ ਜਾਂਦੀਆਂ ਹਨ ਤਾਂ ਵੀ ਨਤੀਜੇ ਉਹੀ ਹੋਣਗੇ ਜੋ ਚੰਡੀਗੜ੍ਹ 'ਚ ਦੇਖਣ ਨੂੰ ਮਿਲੇ ਹਨ। ਹੁਣ ਤੱਕ ਲੋਕ ਸਭਾ ਅਤੇ ਰਾਜ ਸਭਾ ਵਿੱਚ ਵੀ ਇਸੇ ਤਰ੍ਹਾਂ ਦੇ ਬਿੱਲ ਪਾਸ ਹੋ ਚੁੱਕੇ ਹਨ। ਧਿਆਨ ਰਹੇ ਜੇਕਰ 2024 'ਚ ਨਰਿੰਦਰ ਮੋਦੀ ਜਿੱਤ ਜਾਂਦੇ ਹਨ ਤਾਂ ਉਨ੍ਹਾਂ ਦਾ ਨਾਂ ਨਰਿੰਦਰ ਮੋਦੀ ਨਹੀਂ ਸਗੋਂ ਨਰਿੰਦਰ ਪੁਤਿਨ ਬਣ ਜਾਵੇਗਾ।

ਆਪ ਮੇਅਰ ਚੋਣਾਂ ਤੇ ਰੋਕ ਲਗਾਉਣ ਦੀ ਕੀਤੀ ਮੰਗ

'ਆਪ' ਨੇ ਸੁਪਰੀਮ ਕੋਰਟ 'ਚ ਦਾਇਰ ਪਟੀਸ਼ਨ 'ਤੇ ਛੇਤੀ ਸੁਣਵਾਈ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੇ ਮਾਮਲੇ ਦੀ ਜਾਣਕਾਰੀ ਮੰਗੀ ਹੈ। ਇਸ ਗੱਲ ਦਾ ਪਤਾ ਲੱਗਦਿਆਂ ਹੀ ਭਾਜਪਾ ਦੇ ਮੇਅਰ ਉਮੀਦਵਾਰ ਮਨੋਜ ਸੋਨਕਰ ਨੇ ਵੀ ਰਿੱਟ ਦਾਇਰ ਕਰਕੇ ਸੁਪਰੀਮ ਕੋਰਟ ਤੋਂ ਮੰਗ ਕੀਤੀ ਕਿ ਉਨ੍ਹਾਂ ਦਾ ਪੱਖ ਵੀ ਸੁਣਿਆ ਜਾਵੇ। 'ਆਪ' ਦਾ ਦੋਸ਼ ਹੈ ਕਿ ਚੰਡੀਗੜ੍ਹ ਨਗਰ ਨਿਗਮ 'ਚ ਉਸ ਕੋਲ 20 ਵੋਟਾਂ ਹਨ, ਜਿਸ 'ਚ 35 ਕੌਂਸਲਰ ਅਤੇ 1 ਸੰਸਦ ਮੈਂਬਰ ਹੈ। ਇਸ ਦੇ ਬਾਵਜੂਦ ਭਾਜਪਾ ਦੇ ਮਨੋਜ ਸੋਨਕਰ ਨੂੰ 16 ਵੋਟਾਂ ਨਾਲ ਮੇਅਰ ਬਣਾਇਆ ਗਿਆ, ਜਦਕਿ ਚੋਣ ਅਧਿਕਾਰੀ ਨੇ ਜਾਣਬੁੱਝ ਕੇ ਉਨ੍ਹਾਂ ਦੀਆਂ 8 ਵੋਟਾਂ ਨੂੰ ਰੱਦ ਕਰ ਦਿੱਤਾ। ਚੋਣਾਂ ਵਿੱਚ ਧਾਂਦਲੀ ਹੋਈ ਹੈ। 

ਇਹ ਵੀ ਪੜ੍ਹੋ

Tags :