Kejriwal ਦੀ ਗ੍ਰਿਫਤਾਰੀ ਖਿਲਾਫ 'ਆਪ' ਨੇਤਾਂ ਅੱਜ ਕਰਨਗੇ ਭੁੱਖ ਹੜਤਾਲ, ਰਾਮਲੀਲਾ ਮੈਦਾਨ 'ਚ ਇਕੱਠੇ ਹੋਣਗੇ ਵਰਕਰ

ਇਸ ਤੋਂ ਪਹਿਲਾਂ 'ਆਪ' ਨੇ 26 ਮਾਰਚ ਨੂੰ ਵੀ ਦੇਸ਼ ਭਰ 'ਚ ਪ੍ਰਦਰਸ਼ਨ ਕੀਤਾ ਸੀ। ਦਿੱਲੀ 'ਚ ਪਾਰਟੀ ਵਰਕਰ ਵੀ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਨਿਕਲੇ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਰਸਤੇ 'ਚ ਹੀ ਰੋਕ ਲਿਆ ਅਤੇ ਹਿਰਾਸਤ 'ਚ ਲੈ ਲਿਆ।

Share:

Arvind Kejriwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਆਗੂ ਐਤਵਾਰ ਨੂੰ ਦੇਸ਼ ਭਰ ਵਿੱਚ ਭੁੱਖ ਹੜਤਾਲਤ ਕਰਨ ਜਾ ਰਹੇ ਹਨ। ਪਾਰਟੀ ਦੇ ਵੱਡੇ ਆਗੂ ਇਸਦੇ ਲਈ ਦਿੱਲੀ ਦੇ ਜੰਤਰ-ਮੰਤਰ ਪਹੁੰਚਣਗੇ। ਇਸ ਦੇ ਨਾਲ ਹੀ ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਵਰਕਰ ਵਿਰੋਧ ਪ੍ਰਦਰਸ਼ਨ ਕਰਨਗੇ। ਆਮ ਆਦਮੀ ਪਾਰਟੀ ਮੰਗ ਕਰ ਰਹੀ ਹੈ ਕਿ ਸ਼ਰਾਬ ਨੀਤੀ ਘੁਟਾਲੇ ਵਿੱਚ 21 ਮਾਰਚ ਨੂੰ ਗ੍ਰਿਫ਼ਤਾਰ ਕੀਤੇ ਗਏ ਕੇਜਰੀਵਾਲ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਈਡੀ ਨੇ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾਇਆ ਹੈ।

26 ਮਾਰਚ ਨੂੰ ਵੀ ਕੀਤਾ ਸੀ ਪ੍ਰਦਰਸ਼ਨ  

ਇਸ ਤੋਂ ਪਹਿਲਾਂ 'ਆਪ' ਨੇ 26 ਮਾਰਚ ਨੂੰ ਵੀ ਦੇਸ਼ ਭਰ 'ਚ ਪ੍ਰਦਰਸ਼ਨ ਕੀਤਾ ਸੀ। ਦਿੱਲੀ 'ਚ ਪਾਰਟੀ ਵਰਕਰ ਵੀ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਨਿਕਲੇ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਰਸਤੇ 'ਚ ਹੀ ਰੋਕ ਲਿਆ ਅਤੇ ਹਿਰਾਸਤ 'ਚ ਲੈ ਲਿਆ।

ਕੇਜਰੀਵਾਲ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ED ਨੇ 21 ਮਾਰਚ ਨੂੰ ਕਥਿਤ ਦਿੱਲੀ ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਈਡੀ ਨੇ ਕੇਜਰੀਵਾਲ ਨੂੰ 9 ਸੰਮਨ ਭੇਜੇ ਸਨ ਪਰ ਉਹ ਪੇਸ਼ ਨਹੀਂ ਹੋਏ। ਇਸ ਦੌਰਾਨ ਈਡੀ ਅਤੇ ਕੇਜਰੀਵਾਲ ਦੋਵੇਂ ਸੰਮਨ ਲੈ ਕੇ ਅਦਾਲਤ ਪਹੁੰਚੇ ਸਨ। ਈਡੀ ਨੇ 17 ਮਾਰਚ ਨੂੰ ਕੇਜਰੀਵਾਲ ਨੂੰ 9ਵਾਂ ਸੰਮਨ ਭੇਜਿਆ ਸੀ। ਕੇਜਰੀਵਾਲ 19 ਮਾਰਚ ਨੂੰ ਸੰਮਨ ਦੇ ਖਿਲਾਫ ਹਾਈਕੋਰਟ ਪਹੁੰਚੇ ਸਨ। ਉਨ੍ਹਾਂ ਦੀ ਪਟੀਸ਼ਨ 'ਤੇ 20 ਮਾਰਚ ਨੂੰ ਸੁਣਵਾਈ ਹੋਈ ਸੀ।

ਕੇਜਰੀਵਾਲ ਨੇ ਅਦਾਲਤ ਤੋਂ ਭਰੋਸਾ ਮੰਗਿਆ ਸੀ ਕਿ ਜੇਕਰ ਉਹ ਪੁੱਛਗਿੱਛ ਲਈ ਈਡੀ ਕੋਲ ਜਾਂਦੇ ਹਨ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ। ਅਦਾਲਤ ਨੇ ਸਪੱਸ਼ਟ ਕੀਤਾ ਕਿ ਕੇਜਰੀਵਾਲ ਨੂੰ ਈਡੀ ਦੇ ਸਾਹਮਣੇ ਪੇਸ਼ ਹੋਣਾ ਪਵੇਗਾ, ਉਨ੍ਹਾਂ ਦੀ ਗ੍ਰਿਫਤਾਰੀ 'ਤੇ ਕੋਈ ਰੋਕ ਨਹੀਂ ਹੈ। ਅਦਾਲਤ ਦੇ ਫੈਸਲੇ ਤੋਂ ਬਾਅਦ ਈਡੀ ਉਸੇ ਦਿਨ ਸ਼ਾਮ ਨੂੰ ਕੇਜਰੀਵਾਲ ਦੇ ਘਰ ਪਹੁੰਚੀ ਅਤੇ ਕਰੀਬ 2 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਰਾਤ ਨੂੰ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।

ਇਹ ਵੀ ਪੜ੍ਹੋ