Delhi Liquor Scam Case: ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਆਪ ਦਾ ਪ੍ਰਦਰਸ਼ਨ, ਅਸਤੀਫੇ ਦੀ ਮੰਗ ਨੂੰ ਲੈ ਕੇ BJP ਵੀ ਸੜਕਾਂ 'ਤੇ

Delhi Liquor Scam Case: 'ਆਪ' ਵਰਕਰ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਨਿਕਲੇ ਸਨ। ਪੁਲਿਸ ਨੇ ਪ੍ਰਧਾਨ ਮੰਤਰੀ ਨਿਵਾਸ ਦੇ ਆਲੇ-ਦੁਆਲੇ ਧਾਰਾ-144 ਲਗਾ ਦਿੱਤੀ ਹੈ। ਗ੍ਰਿਫ਼ਤਾਰੀ ਦਾ ਵਿਰੋਧ ਕਰ ਰਹੇ ਆਮ ਆਦਮੀ ਪਾਰਟੀ ਦੇ ਕਈ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

Share:

Delhi Liquor Scam Case: ਦਿੱਲੀ ਸ਼ਰਾਬ ਘੋਟਾਲੇ ਵਿੱਚ ਈਡੀ ਵਲੋਂ ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰ ਰਹੇ ਆਮ ਆਦਮੀ ਪਾਰਟੀ ਦੇ ਕਈ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। 'ਆਪ' ਵਰਕਰ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਨਿਕਲੇ ਸਨ। ਪੁਲਿਸ ਨੇ ਪ੍ਰਧਾਨ ਮੰਤਰੀ ਨਿਵਾਸ ਦੇ ਆਲੇ-ਦੁਆਲੇ ਧਾਰਾ-144 ਲਗਾ ਦਿੱਤੀ ਹੈ।

ਉਥੇ ਹੀ ਭਾਜਪਾ ਵਰਕਰ ਕੇਜਰੀਵਾਲ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਸਕੱਤਰੇਤ ਵੱਲ ਜਾ ਰਹੇ ਵਰਕਰਾਂ ਨੇ ਪੁਲੀਸ ਬੈਰੀਕੇਡਿੰਗ ਤੋੜ ਦਿੱਤੀ। ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਜਲ ਤੋਪਾਂ ਦੀ ਵਰਤੋਂ ਕੀਤੀ। ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵ ਸਮੇਤ ਕਈ ਭਾਜਪਾ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ।

21 ਮਾਰਚ ਨੂੰ ਹੋਈ ਸੀ ਗ੍ਰਿਫ਼ਤਾਰੀ

ਕੇਜਰੀਵਾਲ ਨੂੰ ਸ਼ਰਾਬ ਨੀਤੀ ਘੋਟਾਲੇ ਦੇ ਮਾਮਲੇ ਵਿੱਚ 21 ਮਾਰਚ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਹੈ। ਕੇਜਰੀਵਾਲ ਈਡੀ ਦੀ ਹਿਰਾਸਤ ਤੋਂ ਸਰਕਾਰ ਚਲਾ ਰਹੇ ਹਨ। ਮੰਗਲਵਾਰ ਨੂੰ ਉਸਨੇ ਦੂਜਾ ਸਰਕਾਰੀ ਆਦੇਸ਼ ਜਾਰੀ ਕੀਤਾ। ਉਨ੍ਹਾਂ ਸਿਹਤ ਮੰਤਰਾਲੇ ਨੂੰ ਹਦਾਇਤ ਕੀਤੀ ਕਿ ਮੁਹੱਲਾ ਕਲੀਨਿਕਾਂ ਵਿੱਚ ਗਰੀਬਾਂ ਲਈ ਦਵਾਈਆਂ ਦੀ ਕੋਈ ਘਾਟ ਨਹੀਂ ਹੋਣੀ ਚਾਹੀਦੀ। ਲੋਕਾਂ ਨੂੰ ਮੁਫ਼ਤ ਟੈਸਟ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ।

ਜੇਲ੍ਹ ਤੋਂ ਸਰਕਾਰ ਚਲਾਉਣਗੇ ਕੇਜਰੀਵਾਲ, ਨਹੀਂ ਦੇਣਗੇ ਅਸਤੀਫਾ

ਕੇਜਰੀਵਾਲ ਨੇ 24 ਮਾਰਚ ਨੂੰ ਜਲ ਮੰਤਰਾਲੇ ਦੇ ਨਾਂ 'ਤੇ ਪਹਿਲਾ ਸਰਕਾਰੀ ਆਦੇਸ਼ ਜਾਰੀ ਕੀਤਾ ਸੀ। ਉਨ੍ਹਾਂ ਨੇ ਜਲ ਮੰਤਰੀ ਆਤਿਸ਼ੀ ਨੂੰ ਦਿੱਲੀ ਵਿੱਚ ਜਿੱਥੇ ਪਾਣੀ ਦੀ ਕਮੀ ਹੈ, ਉੱਥੇ ਟੈਂਕਰਾਂ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ 'ਚ ਪੇਸ਼ੀ ਸਮੇਂ ਉਨ੍ਹਾਂ ਕਿਹਾ ਸੀ ਕਿ ਉਹ ਅਸਤੀਫਾ ਨਹੀਂ ਦੇਣਗੇ ਅਤੇ ਲੋੜ ਪੈਣ 'ਤੇ ਜੇਲ੍ਹ ਤੋਂ ਸਰਕਾਰ ਚਲਾਉਣਗੇ।

ਇਹ ਵੀ ਪੜ੍ਹੋ