ਅਮਿਤ ਸ਼ਾਹ ਦਾ ਚੰਡੀਗੜ੍ਹ ਦੌਰਾ 22 ਦਸੰਬਰ ਨੂੰ

12 ਪ੍ਰੋਜੈਕਟਾਂ ਦਾ ਉਦਘਾਟਨ ਕਰਨ ਦੇ ਨਾਲ ਨਾਲ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ। ਕੇਂਦਰੀ ਗ੍ਰਹਿ ਮੰਤਰੀ ਦੇ ਆਉਣ ਦੀ ਸੂਚਨਾ ਪੱਕੀ ਹੋਣ ਮਗਰੋਂ ਪ੍ਰਸ਼ਾਸਨ ਤਿਆਰੀਆਂ ਵਿੱਚ ਲੱਗ ਗਿਆ ਹੈ। 

Share:

ਚੰਡੀਗੜ੍ਹ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ 'ਤੇ ਮੋਹਰ ਲੱਗ ਗਈ ਹੈ। ਅਮਿਤ ਸ਼ਾਹ 22 ਦਸੰਬਰ ਨੂੰ ਚੰਡੀਗੜ੍ਹ ਪਹੁੰਚਣਗੇ। ਪਿਛਲੇ ਕਈ ਦਿਨਾਂ ਤੋਂ ਅਮਿਤ ਸ਼ਾਹ ਦੇ ਚੰਡੀਗੜ੍ਹ ਆਉਣ ਨੂੰ ਲੈ ਕੇ ਲਗਾਤਾਰ ਚਰਚਾਵਾਂ ਚੱਲ ਰਹੀਆਂ ਸਨ ਪਰ ਸੋਮਵਾਰ ਦੇਰ ਸ਼ਾਮ ਅਮਿਤ ਸ਼ਾਹ ਦੇ ਚੰਡੀਗੜ੍ਹ ਆਉਣ ਨੂੰ ਲੈ ਕੇ ਅੰਤਿਮ ਫੈਸਲਾ ਹੋ ਗਿਆ। ਸੂਤਰਾਂ ਅਨੁਸਾਰ ਗ੍ਰਹਿ ਮੰਤਰਾਲੇ ਤੋਂ ਹਦਾਇਤਾਂ ਜਾਰੀ ਹੁੰਦੇ ਹੀ ਯੂਟੀ ਪ੍ਰਸ਼ਾਸਨ ਨੇ ਪ੍ਰੋਗਰਾਮ ਨੂੰ ਅੰਤਿਮ ਰੂਪ ਦੇਣਾ ਸ਼ੁਰੂ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਅਮਿਤ ਸ਼ਾਹ ਚੰਡੀਗੜ੍ਹ ਨਾਲ ਸਬੰਧਤ ਕਰੀਬ 12 ਪ੍ਰਾਜੈਕਟਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਣਗੇ। ਇਹ ਪ੍ਰੋਗਰਾਮ ਸੈਕਟਰ-26 ਸਥਿਤ ਚੰਡੀਗੜ੍ਹ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ (CCET) ਵਿਖੇ ਕਰਵਾਇਆ ਜਾਵੇਗਾ। ਗ੍ਰਹਿ ਮੰਤਰੀ 22 ਦਸੰਬਰ ਨੂੰ ਬਾਅਦ ਦੁਪਹਿਰ ਚੰਡੀਗੜ੍ਹ ਪੁੱਜਣਗੇ। ਸੀਸੀਈਟੀ ਵਿੱਚ ਪ੍ਰਬੰਧਕੀ ਬਲਾਕ ਦਾ ਉਦਘਾਟਨ ਕਰਨ ਦੇ ਨਾਲ-ਨਾਲ ਉਹ ਦੇਸ਼ ਦੇ ਪਹਿਲੇ ਸਾਈਬਰ ਸੁਰੱਖਿਆ ਕੇਂਦਰ ਦਾ ਵੀ ਉਦਘਾਟਨ ਕਰਨਗੇ।

88 ਕਰੋੜ ਦੀ ਲਾਗਤ ਨਾਲ ਸਾਈਬਰ ਸੈਂਟਰ

ਸੈਕਟਰ-18 ਸਥਿਤ ਏਅਰ ਫੋਰਸ ਹੈਰੀਟੇਜ ਸੈਂਟਰ 'ਚ ਸਾਈਬਰ ਸੈਂਟਰ ਸਥਾਪਿਤ ਕੀਤਾ ਗਿਆ ਹੈ। ਕਰੀਬ 88 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ ਵਿਸ਼ੇਸ਼ ਕੇਂਦਰ ਸਾਈਬਰ ਅਪਰਾਧ ਨਾਲ ਸਬੰਧਤ ਮਾਮਲਿਆਂ ਨੂੰ ਹੱਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਗ੍ਰਹਿ ਮੰਤਰੀ ਇਸ ਕੇਂਦਰ ਦਾ ਉਦਘਾਟਨ ਸੀਸੀਈਟੀ ਰਾਹੀਂ ਕਰਨਗੇ ਜਾਂ ਕੇਂਦਰ ਆ ਕੇ ਕਰਨਗੇ, ਇਸ ਬਾਰੇ ਅਜੇ ਅੰਤਿਮ ਫੈਸਲਾ ਨਹੀਂ ਲਿਆ ਗਿਆ ਹੈ।

ਇਹ ਵੀ ਪੜ੍ਹੋ