ਖ਼ਤਰੇ 'ਚ ਅੰਮ੍ਰਿਤਪਾਲ ਦੀ ਲੋਕ ਸਭਾ ਮੈਂਬਰਸ਼ਿਪ ! ਹਾਈ ਕੋਰਟ 'ਚ ਦਾਇਰ ਕੀਤੀ ਗਈ ਪਟੀਸ਼ਨ 

ਭਾਰਤ ਦੇ ਕਾਨੂੰਨ ਅਨੁਸਾਰ ਜੇਕਰ ਕੋਈ ਵੀ ਸੰਸਦ ਮੈਂਬਰ 60 ਦਿਨਾਂ ਤੱਕ ਲੋਕ ਸਭਾ ਦੀ ਕਾਰਵਾਈ ਤੋਂ ਗੈਰਹਾਜ਼ਰ ਰਹਿੰਦਾ ਹੈ ਤਾਂ ਉਸਦੀ ਮੈਂਬਰਸ਼ਿਪ ਰੱਦ ਕੀਤੀ ਜਾ ਸਕਦੀ ਹੈ। ਅੰਮ੍ਰਿਤਪਾਲ ਜੇਲ੍ਹ ਅੰਦਰ ਹੋਣ ਕਰਕੇ ਹਾਜ਼ਰ ਨਹੀਂ ਹੋ ਸਕੇ। 

Courtesy: file photo

Share:

ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਰੇ ਵਿੱਚ ਹੈ। ਇਸਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਨੇ ਹਾਈ ਕੋਰਟ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਲੋਕ ਸਭਾ ਦੀ ਕਾਰਵਾਈ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਜਾਵੇ। ਦੱਸ ਦਈਏ ਕਿ ਜਿੱਥੇ ਇੱਕ ਪਾਸੇ ਕਾਨੂੰਨੀ ਤੌਰ 'ਤੇ ਅੰਮ੍ਰਿਤਪਾਲ ਦੇ ਪਰਿਵਾਰ ਤੇ ਉਸਦੇ ਸਾਥੀ ਸਮੇਂ ਸਮੇਂ ਸਿਰ ਅਦਾਲਤ 'ਚ ਪਟੀਸ਼ਨਾਂ ਦਾਇਰ ਕਰਕੇ ਅੰਮ੍ਰਿਤਪਾਲ ਦੀ ਮੈਂਬਰਸ਼ਿਪ ਨੂੰ ਬਚਾ ਰਹੇ ਹਨ ਤਾਂ ਦੂਜੇ ਪਾਸੇ ਕਾਨੂੰਨੀ ਪੱਖੋਂ ਉਹਨਾਂ ਦੀ ਮੈਂਬਰਸ਼ਿਪ ਹੁਣ ਲਗਾਤਾਰ ਸੰਸਦ ਚੋਂ ਗੈਰ-ਹਾਜ਼ਰ ਰਹਿਣ ਕਰਕੇ ਖ਼ਤਰੇ 'ਚ ਵੀ ਹੈ।

46 ਦਿਨਾਂ ਤੋਂ ਗੈਰ ਹਾਜ਼ਰ  

ਭਾਰਤ ਦੇ ਕਾਨੂੰਨ ਅਨੁਸਾਰ ਜੇਕਰ ਕੋਈ ਵੀ ਸੰਸਦ ਮੈਂਬਰ 60 ਦਿਨਾਂ ਤੱਕ ਲੋਕ ਸਭਾ ਦੀ ਕਾਰਵਾਈ ਤੋਂ ਗੈਰਹਾਜ਼ਰ ਰਹਿੰਦਾ ਹੈ ਤਾਂ ਉਸਦੀ ਮੈਂਬਰਸ਼ਿਪ ਰੱਦ ਕੀਤੀ ਜਾ ਸਕਦੀ ਹੈ। ਅੰਮ੍ਰਿਤਪਾਲ ਜੇਲ੍ਹ ਅੰਦਰ ਹੋਣ ਕਰਕੇ ਹਾਜ਼ਰ ਨਹੀਂ ਹੋ ਸਕਿਆ। ਹੁਣ ਉਨ੍ਹਾਂ ਦਲੀਲ ਦਿੱਤੀ ਹੈ ਕਿ ਉਹ 46 ਦਿਨਾਂ ਤੋਂ ਲੋਕ ਸਭਾ ਦੀ ਕਾਰਵਾਈ ਵਿੱਚ ਹਿੱਸਾ ਨਹੀਂ ਲੈ ਸਕੇ ਹਨ। ਹਾਲਾਂਕਿ, ਇਸ ਪਟੀਸ਼ਨ 'ਤੇ ਸੁਣਵਾਈ ਕਦੋਂ ਹੋਵੇਗੀ? ਇਸ ਬਾਰੇ ਫੈਸਲਾ ਆਉਣ ਵਾਲੇ ਦੋ ਦਿਨਾਂ ਵਿੱਚ ਲਿਆ ਜਾਵੇਗਾ।

ਪ੍ਰਤੀਨਿਧੀ ਵੀ ਨਹੀਂ ਚੁਣਿਆ ਜਾ ਸਕਿਆ 

ਅੰਮ੍ਰਿਤਪਾਲ ਦੇ ਵਕੀਲ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਇਸ ਸਬੰਧ ਵਿੱਚ ਲੋਕ ਸਭਾ ਤੋਂ ਇੱਕ ਪੱਤਰ ਮਿਲਿਆ ਹੈ। ਜਿਸ ਕਾਰਨ ਇਹ ਸਾਰੀਆਂ ਗੱਲਾਂ ਸਾਹਮਣੇ ਆਈਆਂ ਹਨ। ਹਾਲਾਂਕਿ, ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਹਨ। ਅਜਿਹੀ ਸਥਿਤੀ ਵਿੱਚ, ਉਨ੍ਹਾਂ ਵੱਲੋਂ ਲੋਕ ਸਭਾ ਸਪੀਕਰ ਨੂੰ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਮੰਗ ਕੀਤੀ ਗਈ ਹੈ। ਇਸ ਤੋਂ ਪਹਿਲਾਂ, ਉਨ੍ਹਾਂ ਦਾ ਪ੍ਰਤੀਨਿਧੀ ਚੁਣਨ ਲਈ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਵੀ ਪੱਤਰ ਦਿੱਤਾ ਗਿਆ ਸੀ। ਜਿਸਨੂੰ ਰੱਦ ਕਰ ਦਿੱਤਾ ਗਿਆ। 

ਇਹ ਵੀ ਪੜ੍ਹੋ