ਮੋਦੀ ਤੇ ਯੋਗੀ ਨੂੰ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

ਦਾਊਦ ਗੈਂਗ ਦੇ ਨਾਲ ਦੱਸੇ ਦਾ ਰਹੇ ਸਬੰਧ। ਮੁੰਬਈ ਪੁਲਿਸ ਕੰਟਰੋਲ ਰੂਮ 'ਤੇ ਕੀਤੀ ਗਈ ਸੀ ਧਮਕੀ ਭਰੀ ਕਾਲ।

Share:

ਮੁੰਬਈ ਪੁਲਿਸ ਨੇ ਉਸ ਸਖ਼ਸ਼ ਨੂੰ ਗ੍ਰਿਫਤਾਰ ਕਰ ਲਿਆ ਹੈ ਜਿਸਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਆਦਿਤਿਯਾਨਾਥ ਯੋਗੀ ਨੂੰ ਮਾਰਨ ਦੀ ਧਮਕੀ ਦਿੱਤੀ ਸੀ।  ਦਾਊਦ ਇਬਰਾਹਿਮ ਗੈਂਗ ਨਾਲ ਜੁੜੇ ਹੋਣ ਦਾ ਦਾਅਵਾ ਕਰਨ ਵਾਲੇ ਇਸ ਵਿਅਕਤੀ ਨੇ ਮੁੰਬਈ ਪੁਲਿਸ ਕੰਟਰੋਲ ਰੂਮ ਨੂੰ ਧਮਕੀ ਭਰੀ ਕਾਲ ਕੀਤੀ। ਇਸ ਕਾਲ 'ਚ ਦੋਸ਼ੀ ਵਿਅਕਤੀ ਨੇ ਦਾਅਵਾ ਕੀਤਾ ਕਿ ਦਾਊਦ ਗੈਂਗ ਨੇ ਉਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਕਤਲ ਦੀ ਸਾਜ਼ਿਸ਼ ਰਚਣ ਲਈ ਕਿਹਾ ਸੀ। ਮੁੰਬਈ ਪੁਲਿਸ ਨੇ ਦੱਸਿਆ ਕਿ ਫੋਨ ਕਰਨ ਵਾਲੇ ਨੇ ਜੇਜੇ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਦਿੱਤੀ ਸੀ। ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਆਈਪੀਸੀ ਦੀ ਧਾਰਾ 505 (2) ਤਹਿਤ ਕੇਸ ਦਰਜ ਕਰ ਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ।

ਕਿਉਂ ਦੇ ਰਿਹਾ ਸੀ ਧਮਕੀ 

ਅਕਤੂਬਰ ਵਿੱਚ ਵੀ ਮੁੰਬਈ ਪੁਲਿਸ ਨੂੰ ਅਜਿਹਾ ਹੀ ਧਮਕੀ ਭਰਿਆ ਸੁਨੇਹਾ ਮਿਲਿਆ ਸੀ। ਇਸਨੂੰ ਭੇਜਣ ਵਾਲੇ ਵਿਅਕਤੀ ਨੇ ਧਮਕੀ ਦਿੱਤੀ ਸੀ ਕਿ ਜੇਕਰ ਭਾਰਤ ਸਰਕਾਰ 500 ਕਰੋੜ ਰੁਪਏ ਦਾ ਭੁਗਤਾਨ ਕਰਨ ਅਤੇ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਿਹਾਅ ਕਰਨ ਵਿੱਚ ਅਸਫਲ ਰਹੀ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਹਿਮਦਾਬਾਦ ਵਿੱਚ ਉਨ੍ਹਾਂ ਦੇ ਨਾਂ 'ਤੇ ਬਣੇ ਸਟੇਡੀਅਮ ਨੂੰ ਉਡਾ ਦਿੱਤਾ ਜਾਵੇਗਾ। ਈਮੇਲ ਵਿੱਚ ਇਹ ਵੀ ਲਿਖਿਆ ਗਿਆ ਸੀ ਕਿ ਅੱਤਵਾਦੀ ਸਮੂਹ ਨੇ ਹਮਲਿਆਂ ਨੂੰ ਅੰਜਾਮ ਦੇਣ ਲਈ ਆਪਣੇ ਲੋਕਾਂ ਨੂੰ ਪਹਿਲਾਂ ਹੀ ਤਾਇਨਾਤ ਕਰ ਦਿੱਤਾ ਹੈ।

ਇਹ ਵੀ ਪੜ੍ਹੋ