ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਫਿਰੌਤੀ ਮੰਗਣ ਵਾਲਾ ਗ੍ਰਿਫਤਾਰ

ਮੁਕਤਸਰ ਦੇ ਬਰੀਵਾਲਾ ਪਿੰਡ ਜਮੂਆਣਾ ਵਿੱਚ ਇੱਕ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ 30 ਲੱਖ ਦੀ ਫਿਰੌਤੀ ਮੰਗਣ ਵਾਲੇ ਮੁਲਜ਼ਮ ਨੂੰ ਥਾਣਾ ਬਰੀਵਾਲਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਮਨਪ੍ਰੀਤ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਜੰਮੂਆਣਾ ਨੇ ਦੱਸਿਆ ਕਿ 23-24 ਅਕਤੂਬਰ ਦੀ ਰਾਤ ਨੂੰ ਗੁਆਂਢੀ ਗੁਰਬਖਸ਼ ਸਿੰਘ ਦੇ ਘਰ […]

Share:

ਮੁਕਤਸਰ ਦੇ ਬਰੀਵਾਲਾ ਪਿੰਡ ਜਮੂਆਣਾ ਵਿੱਚ ਇੱਕ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ 30 ਲੱਖ ਦੀ ਫਿਰੌਤੀ ਮੰਗਣ ਵਾਲੇ ਮੁਲਜ਼ਮ ਨੂੰ ਥਾਣਾ ਬਰੀਵਾਲਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਮਨਪ੍ਰੀਤ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਜੰਮੂਆਣਾ ਨੇ ਦੱਸਿਆ ਕਿ 23-24 ਅਕਤੂਬਰ ਦੀ ਰਾਤ ਨੂੰ ਗੁਆਂਢੀ ਗੁਰਬਖਸ਼ ਸਿੰਘ ਦੇ ਘਰ ਦੇ ਗੇਟ ‘ਤੇ ਚਿੱਠੀ ਨਾਲ ਸੀਲ ਕੀਤਾ ਇਕ ਲਿਫਾਫਾ ਪਿਆ ਮਿਲਿਆ। ਜਿਸ ‘ਤੇ ਉਸਦਾ ਨਾਮ ਅਤੇ ਪਤਾ ਲਿਖਿਆ ਹੋਇਆ ਸੀ। ਗੁਰਬਖਸ਼ ਨੇ ਚਿੱਠੀ ਚੁੱਕ ਕੇ ਉਸ ਨੂੰ ਦਿੱਤੀ। 24 ਅਕਤੂਬਰ ਨੂੰ ਸਵੇਰੇ ਸੱਤ ਵਜੇ ਜਦੋਂ ਮੈਂ ਲਿਫਾਫਾ ਖੋਲ੍ਹਿਆ ਅਤੇ ਚਿੱਠੀ ਪੜ੍ਹੀ ਤਾਂ ਉਸ ਦੇ ਕਾਰੋਬਾਰ ਤੋਂ ਲੈ ਕੇ ਉਸ ਦੀਆਂ ਗੱਡੀਆਂ ਤੱਕ ਸਭ ਕੁਝ ਅੰਗਰੇਜ਼ੀ ਵਿਚ ਲਿਖਿਆ ਹੋਇਆ ਸੀ। ਪਰਿਵਾਰ ਦੇ ਸਾਰੇ ਬੱਚਿਆਂ ਦੇ ਨਾਂ ਵੀ ਲਿਖੇ ਹੋਏ ਸਨ। ਪੱਤਰ ‘ਤੇ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਹੀ ਧਮਕੀ ਦਿੱਤੀ ਗਈ ਕਿ ਜੇਕਰ ਪੈਸੇ ਨਾ ਦਿੱਤੇ ਤਾਂ ਪੂਰੇ ਪਰਿਵਾਰ ਨੂੰ ਜਾਨੋਂ ਮਾਰ ਦਿੱਤਾ ਜਾਏਗਾ।

ਇਸ ਤੋਂ ਇਲਾਵਾ ਜੇਕਰ ਉਸ ਨੇ ਉਪਰੋਕਤ ਮਾਮਲਾ ਕਿਸੇ ਨੂੰ ਦੱਸਿਆ ਤਾਂ ਉਸ ਦਾ ਬੁਰਾ ਹਾਲ ਹੋਵੇਗਾ। ਉਨ੍ਹਾਂ ਨੂੰ ਪੁਲਿਸ ਦਾ ਕੋਈ ਡਰ ਨਹੀਂ ਹੈ। ਚਿੱਠੀ ਪੜ੍ਹ ਕੇ ਉਹ ਡਰ ਗਿਆ ਅਤੇ ਉਸ ਨੇ ਆਪਣੇ ਪੂਰੇ ਪਰਿਵਾਰ ਅਤੇ ਆਪਣੇ ਕਾਰੋਬਾਰ ਦੇ ਹਿੱਸੇਦਾਰਾਂ ਨਾਲ ਵੀ ਗੱਲ ਕੀਤੀ। ਜਿਸ ਤੋਂ ਬਾਅਦ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਅਤੇ ਦੋਸ਼ੀਆਂ ਦੀ ਜਾਂਚ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਆਪਣੇ ਤੌਰ ‘ਤੇ ਵੀ ਪੜਤਾਲ ਕੀਤੀ ਤਾਂ ਪਤਾ ਲੱਗਾ ਕਿ ਇਹ ਚਿੱਠੀ ਇਸੇ ਪਿੰਡ ਦੇ ਹੀ ਰਹਿਣ ਵਾਲੇ ਗੁਰਪ੍ਰੀਤ ਸਿੰਘ ਪੁੱਤਰ ਅਮਰਜੀਤ ਸਿੰਘ ਨੇ ਸੁੱਟੀ ਸੀ, ਕਿਉਂਕਿ ਉਹ ਅਕਸਰ ਉਨ੍ਹਾਂ ਦੇ ਘਰ ਆਉਂਦਾ-ਜਾਂਦਾ ਰਹਿੰਦਾ ਸੀ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਕੰਮ ਬਾਰੇ ਪੂਰੀ ਜਾਣਕਾਰੀ ਰੱਖਦਾ ਸੀ। ਐਸਆਈ ਗੁਰਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।