Arvind Kejriwal: ਸ਼ਰਾਬ ਘੁਟਾਲੇ ਮਾਮਲੇ 'ਚ ਅੱਜ ਅਰਵਿੰਦ ਕੇਜਰੀਵਾਲ ਦੀ ਪੇਸ਼ੀ, ਕੀ ਹੋਵੇਗੀ ਗ੍ਰਿਫਤਾਰੀ?

Arvind Kejriwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਅੱਜ ਅਦਾਲਤ ਵਿੱਚ ਪੇਸ਼ ਹੋਣਗੇ। ਲਗਾਤਾਰ 8 ਸੰਮਨਾਂ ਦੇ ਬਾਅਦ ਵੀ ਈਡੀ ਸਾਹਮਣੇ ਪੇਸ਼ ਨਾ ਹੋਣ 'ਤੇ ਈਡੀ ਨੇ ਕੇਜਰੀਵਾਲ ਖਿਲਾਫ ਅਦਾਲਤ ਦਾ ਰੁਖ ਕੀਤਾ ਸੀ।

Share:

Arvind Kejriwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਅੱਜ ਅਦਾਲਤ ਵਿੱਚ ਪੇਸ਼ ਹੋਣਗੇ। ਲਗਾਤਾਰ 8 ਸੰਮਨਾਂ ਦੇ ਬਾਅਦ ਵੀ ਈਡੀ ਸਾਹਮਣੇ ਪੇਸ਼ ਨਾ ਹੋਣ 'ਤੇ ਈਡੀ ਨੇ ਕੇਜਰੀਵਾਲ ਖਿਲਾਫ ਅਦਾਲਤ ਦਾ ਰੁਖ ਕੀਤਾ ਸੀ। ਜਿੱਥੇ ਉਨ੍ਹਾਂ ਨੂੰ ਝਟਕਾ ਲੱਗਾ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਕੇਜਰੀਵਾਲ ਦੀ ਨਿੱਜੀ ਪੇਸ਼ੀ ਤੋਂ ਬਚਣ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਅੱਜ ਏ.ਸੀ.ਐਮ.ਐਮ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ।

ਸ਼ਰਾਬ ਨੀਤੀ ਘਪਲੇ ਦੇ ਮਾਮਲੇ ਵਿੱਚ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਹੁਣ ਤੱਕ 8 ਸੰਮਨ ਭੇਜੇ ਹਨ। ਉਹ ਇੱਕ ਵਾਰ ਵੀ ਪੁੱਛਗਿੱਛ ਲਈ ਪੇਸ਼ ਨਹੀਂ ਹੋਇਆ। 'ਆਪ' ਨੇਤਾਵਾਂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਤੋਂ ਬਾਅਦ ਕੇ. ਕਵਿਤਾ ਦੀ ਇਹ ਤੀਜੀ ਗ੍ਰਿਫਤਾਰੀ ਹੈ। ਈਡੀ ਦਾ ਦੋਸ਼ ਹੈ ਕਿ ਕੇ ਕਵਿਤਾ ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੀ ਹੋਈ ਹੈ। ਇਸ ਸਬੰਧੀ ਈਡੀ ਨੇ ਕਵਿਤਾ ਖ਼ਿਲਾਫ਼ ਕਈ ਵਾਰ ਕਾਰਵਾਈ ਵੀ ਕੀਤੀ ਸੀ। ਅੱਜ ਆਖਿਰਕਾਰ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ