Delhi News: ਈਡੀ ਸੰਮਨ ਮਾਮਲੇ 'ਚ ਰਾਉਸ ਐਵੇਨਿਊ ਕੋਰਟ ਤੋਂ ਕੇਜਰੀਵਾਲ ਨੂੰ ਵੱਡਾ ਝਟਕਾ, ਭਲਕੇ ਕਿਸੇ ਵੀ ਹਾਲਤ 'ਚ ਪੇਸ਼ ਹੋਣ

Delhi News:  ਰਾਉਸ ਐਵੇਨਿਊ ਕੋਰਟ ਨੇ ਸਪੱਸ਼ਟ ਕਿਹਾ ਹੈ ਕਿ ਸੀਐੱਮ ਅਰਵਿੰਦ ਕੇਜਰੀਵਾਲ ਸ਼ਨੀਵਾਰ ਨੂੰ ਕਿਸੇ ਵੀ ਹਾਲਤ 'ਚ ਅਦਾਲਤ 'ਚ ਪੇਸ਼ ਹੋਣਗੇ। ਅਦਾਲਤ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਾਇਰ ਸ਼ਿਕਾਇਤਾਂ ਦੇ ਆਧਾਰ 'ਤੇ ਦਿੱਲੀ ਦੇ ਮੁੱਖ ਮੰਤਰੀ ਨੂੰ ਜਾਰੀ ਕੀਤੇ ਸੰਮਨ 'ਤੇ ਰੋਕ ਲਾਉਣ ਤੋਂ ਵੀ ਇਨਕਾਰ ਕਰ ਦਿੱਤਾ।

Share:

Delhi News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਉਸ ਐਵੇਨਿਊ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਰਾਉਸ ਐਵੇਨਿਊ ਕੋਰਟ ਨੇ ਸਪੱਸ਼ਟ ਕਿਹਾ ਹੈ ਕਿ ਸੀਐੱਮ ਅਰਵਿੰਦ ਕੇਜਰੀਵਾਲ ਸ਼ਨੀਵਾਰ ਨੂੰ ਕਿਸੇ ਵੀ ਹਾਲਤ 'ਚ ਅਦਾਲਤ 'ਚ ਪੇਸ਼ ਹੋਣਗੇ। ਅਦਾਲਤ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਾਇਰ ਸ਼ਿਕਾਇਤਾਂ ਦੇ ਆਧਾਰ 'ਤੇ ਦਿੱਲੀ ਦੇ ਮੁੱਖ ਮੰਤਰੀ ਨੂੰ ਜਾਰੀ ਕੀਤੇ ਸੰਮਨ 'ਤੇ ਰੋਕ ਲਾਉਣ ਤੋਂ ਵੀ ਇਨਕਾਰ ਕਰ ਦਿੱਤਾ। ਸੁਣਵਾਈ ਦੌਰਾਨ ਰੌਜ਼ ਐਵੇਨਿਊ ਦੀ ਸੈਸ਼ਨ ਕੋਰਟ ਨੇ ਅਰਵਿੰਦ ਕੇਜਰੀਵਾਲ ਦੇ ਵਕੀਲਾਂ ਨੂੰ ਕਿਹਾ ਹੈ ਕਿ ਤੁਸੀਂ ਪੇਸ਼ੀ ਤੋਂ ਛੋਟ ਲਈ ਹੇਠਲੀ ਅਦਾਲਤ ਵਿੱਚ ਅਰਜ਼ੀ ਦੇ ਸਕਦੇ ਹੋ।

ਕੇਜਰੀਵਾਲ ਦੇ ਵਕੀਲ ਨੇ ਅਦਾਲਤ ਵਿੱਚ ਇਹ ਦਲੀਲ ਦਿੱਤੀ

ਅਦਾਲਤ ਨੇ ਕਿਹਾ ਹੈ ਕਿ  ਭਲਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਦੇ ਸਾਹਮਣੇ ਪੇਸ਼ ਹੋਣਾ ਪਵੇਗਾ। ਅਦਾਲਤ ਨੇ ਇਹ ਹੁਕਮ ਈਡੀ ਵੱਲੋਂ ਸੰਮਨ ਦੀ ਪਾਲਣਾ ਨਾ ਕਰਨ ਦੀ ਸ਼ਿਕਾਇਤ ਤੋਂ ਬਾਅਦ ਦਿੱਤਾ ਹੈ। ਇਸ ਦੌਰਾਨ ਅਰਵਿੰਦ ਕੇਜਰੀਵਾਲ ਦੀ ਤਰਫੋਂ ਪੇਸ਼ ਹੋਏ ਵਕੀਲਾਂ ਨੇ ਦਲੀਲ ਦਿੱਤੀ ਕਿ ਈਡੀ ਨੇ ਬਿਨਾਂ ਕਿਸੇ ਕਾਨੂੰਨੀ ਸਲਾਹ ਦੇ ਸੰਮਨ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ