Arvind Kejriwal ਅੱਜ ਹੋਣਗੇ ਦਿੱਲੀ ਦੀ ਅਦਾਲਤ 'ਚ ਪੇਸ਼

ACMM ਨੇ ਕਿਹਾ ਸੀ ਕਿ ਕਾਨੂੰਨੀ ਤੌਰ 'ਤੇ ਮੁਲਜ਼ਮ ਈਡੀ ਦੇ ਸੰਮਨ 'ਤੇ ਵਿਅਕਤੀਗਤ ਤੌਰ 'ਤੇ ਪੇਸ਼ ਹੋਣ ਲਈ ਪਾਬੰਦ ਸੀ ਪਰ ਉਹ ਅਜਿਹਾ ਕਰਨ ਵਿੱਚ ਅਸਫਲ ਰਿਹਾ।

Share:

ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਅੱਜ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਰਾਉਜ ਐਵੇਨਿਊ ਅਦਾਲਤ ਵਿੱਚ ਪੇਸ਼ ਹੋ ਰਹੇ ਹਨ। ਦੱਸਣਯੋਗ ਹੈ ਕਿ ਪੰਜ ਵਾਰ ਸੰਮਨ ਜਾਰੀ ਹੋਣ ਤੋਂ ਬਾਅਦ ਵੀ ਪੇਸ਼ ਨਾ ਹੋਣ 'ਤੇ ਈਡੀ ਨੇ ਅਦਾਲਤ 'ਚ ਸ਼ਿਕਾਇਤ ਦਰਜ ਕਰਵਾਈ ਸੀ। ਇਸ 'ਤੇ 7 ਫਰਵਰੀ ਨੂੰ ਰਾਉਜ ਐਵੇਨਿਊ ਦੀ ਐਡੀਸ਼ਨਲ ਚੀਫ ਮੈਟਰੋਪੋਲੀਟਨ ਮੈਜਿਸਟ੍ਰੇਟ ਦਿਵਿਆ ਮਲਹੋਤਰਾ ਨੇ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਸੰਮਨ ਜਾਰੀ ਕਰਕੇ ਕੇਜਰੀਵਾਲ ਨੂੰ 17 ਫਰਵਰੀ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਸਨ।

ਮੁੱਖ ਮੰਤਰੀ ਸੰਮਨਾਂ ਨੂੰ ਦੱਸਿਆ ਦਾ ਸਿਆਸਤ ਤੋ ਪ੍ਰੇਰਿਤ

ਆਪ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਆਬਕਾਰੀ ਘੁਟਾਲੇ ਦੇ ਮਾਮਲੇ 'ਚ ਪੁੱਛਗਿੱਛ ਲਈ ਇਕ ਤੋਂ ਬਾਅਦ ਇਕ ਪੰਜ ਸੰਮਨ ਜਾਰੀ ਕੀਤੇ ਸਨ ਪਰ ਹਰ ਸੰਮਨ 'ਤੇ ਸਵਾਲ ਉਠਾਉਂਦੇ ਹੋਏ ਕੇਜਰੀਵਾਲ ਈਡੀ ਸਾਹਮਣੇ ਪੇਸ਼ ਨਹੀਂ ਹੋਏ। ਉਸ ਨੇ ਈਡੀ ਨੂੰ ਪੱਤਰ ਲਿਖ ਕੇ ਸੰਮਨ ਨੂੰ ਗ਼ੈਰ-ਕਾਨੂੰਨੀ ਅਤੇ ਸਿਆਸਤ ਤੋਂ ਪ੍ਰੇਰਿਤ ਦੱਸਿਆ ਸੀ। ਉਸ ਨੇ ਦੋਸ਼ ਲਾਇਆ ਸੀ ਕਿ ਸੰਮਨ ਭੇਜਣ ਦਾ ਮਕਸਦ ਉਸ ਨੂੰ ਗ੍ਰਿਫ਼ਤਾਰ ਕਰਨਾ ਅਤੇ ਪ੍ਰਚਾਰ ਕਰਨ ਤੋਂ ਰੋਕਣਾ ਸੀ। ਈਡੀ ਨੇ ਸ਼ਿਕਾਇਤ ਦਰਜ ਕਰ ਕੇ ਕੇਜਰੀਵਾਲ ਤੋਂ ਪੁੱਛਗਿੱਛ ਕਰਨ ਦੇ ਨਿਰਦੇਸ਼ ਮੰਗੇ ਹਨ।

ਇਹ ਵੀ ਪੜ੍ਹੋ