Political News: ਬੀਜੇਪੀ 'ਚ ਸ਼ਾਮਿਲ ਹੋਏ ਅਸ਼ੋਕ ਤੰਵਰ, AAP ਅਤੇ CONGRESS ਦੇ ਗਠਜੋੜ ਤੋਂ ਸਨ ਨਾਰਾਜ਼

Political News:ਮੰਨਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇਣ ਦਾ ਕਾਰਨ ਉਨ੍ਹਾਂ ਨੂੰ ਰਾਜ ਸਭਾ 'ਚ ਨਾ ਭੇਜਣਾ ਸੀ। ਉਨਾਂ ਨੂੰ ਉਮੀਦ ਸੀ ਕਿ ਪਾਰਟੀ  ਉਨਾਂ ਰਾਜਸਭਾ ਭੇਜ ਦੇਵੇਗੀ, ਪਰ ਇਸ ਦੀ ਬਜਾਏ ਸਵਾਤੀ ਮਾਲੀਵਾਲ ਨੂੰ ਭੇਜ ਦਿੱਤਾ ਗਿਆ, ਜਿਸ ਕਾਰਨ ਅਸ਼ੋਕ ਤੰਵਰ ਨੇ ਨਾਰਾਜ਼ ਹੋ ਕੇ ਅਸਤੀਫਾ ਦੇ ਦਿੱਤਾ।

Share:

Political News: ਕਾਂਗਰਸ, ਟੀਐਮਸੀ ਅਤੇ ਆਮ ਆਦਮੀ ਪਾਰਟੀ (Aam Aadmi Party) ਤੋਂ ਮੋਹ ਭੰਗ ਹੋਣ ਤੋਂ ਬਾਅਦ ਅਸ਼ੋਕ ਤੰਵਰ ਹੁਣ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਹਾਲ ਹੀ ਵਿੱਚ ਅਸ਼ੋਕ ਤੰਵਰ ਨੇ ਆਮ ਆਦਮੀ ਪਾਰਟੀ ਦੀ ਹਰਿਆਣਾ ਪ੍ਰਚਾਰ ਕਮੇਟੀ ਦੇ ਪ੍ਰਧਾਨ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਤੰਵਰ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ ਅਤੇ ਇਹ ਅਟਕਲਾਂ ਸਹੀ ਸਾਬਤ ਹੋਈਆਂ। ਅਸ਼ੋਕ ਤੰਵਰ ਨੇ ਭਾਜਪਾ ਦੇ ਦਿੱਲੀ ਹੈੱਡਕੁਆਰਟਰ ਵਿੱਚ ਮੈਂਬਰਸ਼ਿਪ ਲਈ।

ਇੱਥੇ ਉਨ੍ਹਾਂ ਨੂੰ ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪ੍ਰਦੇਸ਼ ਭਾਜਪਾ (BJP) ਪ੍ਰਧਾਨ ਨਾਇਬ ਸਿੰਘ ਸੈਣੀ ਨੇ ਮੈਂਬਰਸ਼ਿਪ ਸਵੀਕਾਰ ਕੀਤੀ। ਮੰਨਿਆ ਜਾ ਰਿਹਾ ਹੈ ਕਿ ਪਾਰਟੀ ਉਨ੍ਹਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਸਿਰਸਾ ਲੋਕ ਸਭਾ ਤੋਂ ਆਪਣਾ ਉਮੀਦਵਾਰ ਬਣਾ ਸਕਦੀ ਹੈ। ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਅਸ਼ੋਕ ਤੰਵਰ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਵੀ ਮੁਲਾਕਾਤ ਕੀਤੀ।

ਅਸ਼ੋਕ ਨੇ 2019 ਵਿੱਚ ਤੋੜ ਲਿਆ ਸੀ ਕਾਂਗਰਸ ਨਾਲੋਂ ਨਾਤਾ 

ਦੱਸ ਦਈਏ ਕਿ ਸਾਲ 2019 'ਚ ਕਾਂਗਰਸ ਤੋਂ ਵੱਖ ਹੋ ਕੇ ਉਨ੍ਹਾਂ ਨੇ ਆਪਣੀ ਪਾਰਟੀ ਬਣਾਈ ਪਰ ਉਹ ਕੁਝ ਖਾਸ ਨਹੀਂ ਕਰ ਸਕੇ ਅਤੇ ਇਸ ਤੋਂ ਬਾਅਦ ਉਹ ਮਮਤਾ ਬੈਨਰਜੀ ਦੀ ਪਾਰਟੀ ਟੀਐੱਮਸੀ 'ਚ ਸ਼ਾਮਲ ਹੋ ਗਏ। ਹਾਲਾਂਕਿ, ਇੱਥੇ ਵੀ ਉਹ ਸਿਰਫ਼ ਇੱਕ ਸਾਲ ਹੀ ਰਹੇ ਅਤੇ 4 ਅਪ੍ਰੈਲ 2022 ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਉਮੀਦ ਸੀ ਕਿ ਆਮ ਆਦਮੀ ਪਾਰਟੀ ਉਨ੍ਹਾਂ ਨੂੰ ਇਸ ਸਾਲ ਰਾਜ ਸਭਾ ਭੇਜ ਦੇਵੇਗੀ ਪਰ ਅਜਿਹਾ ਨਹੀਂ ਹੋਇਆ ਅਤੇ ਹੁਣ ਉਹ ਆਮ ਆਦਮੀ ਪਾਰਟੀ ਤੋਂ ਵੀ ਵੱਖ ਹੋ ਗਏ ਹਨ।

ਇਹ ਵੀ ਪੜ੍ਹੋ