ਹਿਮਾਚਲ ਪ੍ਰਦੇਸ਼ ਦੇ ਮੁੱਖਮੰਤਰੀ ਸੁਖਵਿੰਦਰ ਸੁੱਖੂ ਨੇ ਦਿੱਤਾ ਅਸਤੀਫਾ

ਕਰਾਸ ਵੋਟਿੰਗ ਕਰਨ ਵਾਲੇ ਵਿਧਾਇਕ ਰਾਜਿੰਦਰ ਰਾਣਾ ਨੇ ਕਾਂਗਰਸ ਹਾਈਕਮਾਂਡ ਤੋਂ ਸੁੱਖੂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਸੀ।

Share:

ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਮੰਤਰੀਆਂ ਅਤੇ ਵਿਧਾਇਕਾਂ ਦੀ ਨਾਰਾਜ਼ਗੀ ਚੱਲਦੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ ਸ਼ਾਮ ਤੱਕ ਨਵਾਂ ਨੇਤਾ ਚੁਣ ਸਕਦੀ ਹੈ। ਪਾਰਟੀ ਨੇ ਵਿਧਾਇਕਾਂ ਨਾਲ ਗੱਲ ਕਰਨ ਲਈ ਅਬਜ਼ਰਵਰ ਭੇਜੇ ਹਨ

ਸੁਖਵਿੰਦਰ ਨੇ ਇਹ ਕਦਮ ਨਾਰਾਜ਼ ਮੰਤਰੀ ਵਿਕਰਮਾਦਿਤਿਆ ਦੇ ਅਸਤੀਫੇ ਤੋਂ ਕਰੀਬ ਇਕ ਘੰਟੇ ਬਾਅਦ ਚੁੱਕਿਆ। ਸਾਬਕਾ ਮੁੱਖ ਮੰਤਰੀ ਵੀਰਭੱਦਰ ਦੇ ਬੇਟੇ ਵਿਕਰਮਾਦਿਤਿਆ ਨੇ ਸੀਐਮ ਸੁਖਵਿੰਦਰ ਸੁੱਖੂ 'ਤੇ ਉਨ੍ਹਾਂ ਦਾ ਨਾਂ ਲਏ ਬਿਨਾਂ ਉਨ੍ਹਾਂ ਦਾ ਅਪਮਾਨ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕਾਂ ਦੀ ਵੀ ਅਣਦੇਖੀ ਕੀਤੀ ਗਈ, ਜਿਸ ਦਾ ਨਤੀਜਾ ਕੱਲ੍ਹ ਦੇਖਣ ਨੂੰ ਮਿਲਿਆ।

ਵਿਕਰਮਾਦਿਤਿਆ ਨੇ ਅਸਤੀਫੇ 'ਚ ਕੀ ਕਿਹਾ?

ਅਸਤੀਫਾ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੂਬੇ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਬੇਟੇ ਵਿਕਰਮਾਦਿਤਿਆ ਸਿੰਘ ਨੇ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਮੈਂ ਇਸ ਬਾਰੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਤੁਹਾਨੂੰ ਅਜਿਹੇ ਫੈਸਲੇ ਲੈਣੇ ਪੈਂਦੇ ਹਨ ਜੋ ਔਖੇ ਹੁੰਦੇ ਹਨ। ਉਨ੍ਹਾਂ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਸੂਬੇ ਦੇ ਮੌਜੂਦਾ ਸਿਆਸੀ ਹਾਲਾਤ ਵਿੱਚ ਮੈਂ ਮੰਤਰੀ ਦਾ ਅਹੁਦਾ ਨਹੀਂ ਸੰਭਾਲ ਸਕਦਾ

 

ਇਹ ਵੀ ਪੜ੍ਹੋ