ਵੱਡੀ ਖਬਰ: ਈਡੀ ਸਾਹਮਣੇ ਨਹੀਂ ਪੇਸ਼ ਹੋਣਗੇ ਸੀਐੱਮ ਕੇਜਰੀਵਾਲ,ਚਿੱਠੀ ਲਿੱਖ ਆਖੀਆਂ ਇੱਹ ਗੱਲਾਂ

'ਆਪ' ਨੇ ਈਡੀ ਦੇ ਨੋਟਿਸ 'ਤੇ ਸਵਾਲ ਚੁੱਕੇ ਹਨ। ਪਾਰਟੀ ਨੇ ਕਿਹਾ ਕਿ ਚੋਣਾਂ ਤੋਂ ਠੀਕ ਪਹਿਲਾਂ ਨੋਟਿਸ ਕਿਉਂ ਜਾਰੀ ਕੀਤਾ ਗਿਆ ਹੈ।

Share:

ਹਾਈਲਾਈਟਸ

  • ਅਰਵਿੰਦ ਕੇਜਰੀਵਾਲ ਨੇ ਈਡੀ ਨੂੰ ਇੱਕ ਪੱਤਰ ਲਿੱਖ ਕੇ ਉਨ੍ਹਾਂ ਨੂੰ ਭੇਜੇ ਗਏ ਨੋਟਿਸ ਨੂੰ ਗੈਰਕਾਨੂੰਨੀ ਕਰਾਰ ਦਿੱਤਾ ਹੈ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਈਡੀ ਦੇ ਸਾਹਮਣੇ ਪੇਸ਼ ਤੋਂ ਹੋਣ ਤੋਂ ਇਨਕਾਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਈਡੀ ਨੂੰ ਇੱਕ ਪੱਤਰ ਲਿੱਖ ਕੇ ਉਨ੍ਹਾਂ ਨੂੰ ਭੇਜੇ ਗਏ ਨੋਟਿਸ ਨੂੰ ਗੈਰਕਾਨੂੰਨੀ ਕਰਾਰ ਦਿੱਤਾ ਹੈ।

 

ਪੜ੍ਹੋ ਕੀ ਲਿਖਿਆ ਪੱਤਰ ਵਿੱਚ

ਉਨ੍ਹਾਂ ਲਿਖਿਆ- ਮੈਂ ਈਡੀ ਦੀ ਜਾਂਚ ਵਿੱਚ ਸਹਿਯੋਗ ਕਰਨ ਲਈ ਤਿਆਰ ਹਾਂ, ਪਰ ਏਜੰਸੀ ਦਾ ਨੋਟਿਸ ਗ਼ੈਰ-ਕਾਨੂੰਨੀ ਹੈ। ਉਨ੍ਹਾਂ ਦਾ ਇਰਾਦਾ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨਾ ਹੈ। ਉਹ ਉਨ੍ਹਾਂ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਣਾ ਚਾਹੁੰਦੇ ਹਨ।

'ਆਪ' ਨੇ ਈਡੀ ਦੇ ਨੋਟਿਸ 'ਤੇ ਸਵਾਲ ਚੁੱਕੇ ਹਨ। ਪਾਰਟੀ ਨੇ ਕਿਹਾ ਕਿ ਚੋਣਾਂ ਤੋਂ ਠੀਕ ਪਹਿਲਾਂ ਨੋਟਿਸ ਕਿਉਂ ਜਾਰੀ ਕੀਤਾ ਗਿਆ ਹੈ। ਇਹ ਨੋਟਿਸ ਉਸ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਣ ਦੀ ਸਾਜ਼ਿਸ਼ ਹੈ। ਜਾਂਚ ਏਜੰਸੀ ਸੀਐਮ ਕੇਜਰੀਵਾਲ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ। ਇਹ ਨੋਟਿਸ ਗੈਰ-ਕਾਨੂੰਨੀ ਹੈ।

ਈਡੀ ਨੇ ਤੀਜੀ ਵਾਰ ਭੇਜਿਆ ਸੀ ਸੰਮਨ

ਦੱਸ ਦੇਈਏ ਕਿ ਈਡੀ ਨੇ ਮੁੱਖ ਮੰਤਰੀ ਨੂੰ ਤੀਜੀ ਵਾਰ ਸੰਮਨ ਭੇਜਿਆ ਸੀ। ਇਸ ਤੋਂ ਪਹਿਲਾਂ ਉਹ ਦੋ ਸੰਮਨਾਂ ਵਿੱਚ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ ਸੀ। ਉਸ ਨੂੰ ਆਖਰੀ ਵਾਰ 21 ਦਸੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਪਰ ਉਦੋਂ ਉਹ ਵਿਪਾਸਨਾ ਲਈ ਰਵਾਨਾ ਹੋ ਗਿਆ ਸੀ। ਇਸ ਦੇ ਨਾਲ ਹੀ ਅੱਜ ਦੀ ਜਾਂਚ ਨੂੰ ਲੈ ਕੇ ਪਾਰਟੀ ਨੇ ਕਿਹਾ ਕਿ ਉਹ ਕਾਨੂੰਨ ਮੁਤਾਬਕ ਇਸ 'ਤੇ ਫੈਸਲਾ ਲਵੇਗੀ।

ਇਹ ਵੀ ਪੜ੍ਹੋ