ਬਿਹਾਰ ਦੇ CM ਨਿਤੀਸ਼ ਕੁਮਾਰ ਦੀ ਤਬੀਅਤ ਬਿਗੜੀ, ਸਾਰੇ ਪ੍ਰੋਗ੍ਰਾਮ ਰੱਦ 

ਗਣਤੰਤਰ ਦਿਵਸ ਮੌਕੇ ਰਾਜ ਭਵਨ ਵਿਖੇ ਆਯੋਜਿਤ ਪ੍ਰੋਗਰਾਮ ਵਿੱਚ ਹਿੱਸਾ ਲੈਣਾ ਸੀ। ਸਿਹਤ ਠੀਕ ਨਾ ਹੋਣ ਕਾਰਨ ਉਹ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋ ਸਕੇ। ਨਿਤੀਸ਼ ਕੁਮਾਰ ਹਰ ਸਾਲ ਦਲਿਤ ਟੋਲਾ ਵਿੱਚ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਦੇ ਹਨ। 

Courtesy: file photo

Share:

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਸਿਹਤ ਅਚਾਨਕ ਫਿਰ ਵਿਗੜ ਗਈ ਹੈ। ਇਸ ਕਾਰਨ ਉਹਨਾਂ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਸਰਦੀ- ਜ਼ੁਕਾਮ, ਫਲੂ ਅਤੇ ਹਲਕੇ ਬੁਖਾਰ ਦੀ ਜਾਣਕਾਰੀ ਹੈ। ਮੌਸਮ ਵਿੱਚ ਬਦਲਾਅ ਕਾਰਨ ਉਹਨਾਂ ਦੀ ਸਿਹਤ ਵਿਗੜ ਗਈ ਹੈ। ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਹਾਲਾਂਕਿ, ਇਸਦੀ ਹਾਲੇ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ।
 
ਡਾਕਟਰਾਂ ਨੇ ਦਿੱਤੀ ਆਰਾਮ ਕਰਨ ਦੀ ਸਲਾਹ 
ਨਿਤੀਸ਼ ਕੁਮਾਰ ਨੇ ਅੱਜ ਗਣਤੰਤਰ ਦਿਵਸ ਮੌਕੇ ਰਾਜ ਭਵਨ ਵਿਖੇ ਆਯੋਜਿਤ ਪ੍ਰੋਗਰਾਮ ਵਿੱਚ ਹਿੱਸਾ ਲੈਣਾ ਸੀ। ਸਿਹਤ ਠੀਕ ਨਾ ਹੋਣ ਕਾਰਨ ਉਹ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋ ਸਕੇ। ਨਿਤੀਸ਼ ਕੁਮਾਰ ਹਰ ਸਾਲ ਦਲਿਤ ਟੋਲਾ ਵਿੱਚ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਦੇ ਹਨ। ਹਾਲਾਂਕਿ, ਇਸ ਸਾਲ ਉਹ ਇਸ ਪ੍ਰੋਗਰਾਮ ਵਿੱਚ ਵੀ ਸ਼ਾਮਲ ਨਹੀਂ ਹੋ ਸਕੇ। ਨਿਤੀਸ਼ ਕੁਮਾਰ ਮੁੱਖ ਮੰਤਰੀ ਨਿਵਾਸ ਵਿਖੇ ਆਰਾਮ ਕਰ ਰਹੇ ਹਨ।

ਇਹ ਵੀ ਪੜ੍ਹੋ

Tags :