BJP ਨੇ ਲੋਕ ਸਭਾ ਚੋਣਾਂ 2024 ਲਈ ਤਿਆਰੀਆਂ ਕੀਤੀਆਂ, ਸਾਰੇ ਰਾਜਾਂ ਦੇ ਚੋਣ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਸੂਚੀ ਜਾਰੀ

BJP ਨੇ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਭਾਜਪਾ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਚੋਣ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ। ਵਿਜੇ ਰੁਪਾਨੀ ਨੂੰ ਪੰਜਾਬ ਦੀ ਜਿੰਮੇਵਾਰੀ ਦਿੱਤੀ ਗਈ ਹੈ। 

Share:

ਨਵੀਂ ਦਿੱਲੀ। ਭਾਜਪਾ ਨੇ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲਈ ਚੋਣ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ। ਬੈਜਯੰਤ ਪਾਂਡਾ ਨੂੰ ਉੱਤਰ ਪ੍ਰਦੇਸ਼ ਦਾ ਇੰਚਾਰਜ ਬਣਾਇਆ ਗਿਆ ਹੈ। ਵਿਨੋਦ ਤਾਵੜੇ ਨੂੰ ਬਿਹਾਰ ਦਾ ਚੋਣ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਮਹਿੰਦਰ ਸਿੰਘ ਨੂੰ ਮੱਧ ਪ੍ਰਦੇਸ਼ ਦਾ ਲੋਕ ਸਭਾ ਚੋਣ ਇੰਚਾਰਜ ਅਤੇ ਸਤੀਸ਼ ਉਪਾਧਿਆਏ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਮੰਗਲ ਪਾਂਡੇ ਨੂੰ ਪੱਛਮੀ ਬੰਗਾਲ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਦੇ ਨਾਲ ਭਾਜਪਾ ਦੇ ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਅਤੇ ਆਸ਼ਾ ਲਾਕੜਾ ਨੂੰ ਸਹਿ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਉੱਤਰਾਖੰਡ ਦੀ ਜ਼ਿੰਮੇਵਾਰੀ ਦੁਸ਼ਯੰਤ ਕੁਮਾਰ ਗੌਤਮ, ਪੰਜਾਬ ਦੇ ਵਿਜੇਭਾਈ ਰੁਪਾਨੀ ਅਤੇ ਡਾ: ਨਰਿੰਦਰ ਸਿੰਘ, ਲੱਦਾਖ ਦੇ ਤਰੁਣ ਚੁੱਘ, ਕੇਰਲਾ ਦੇ ਪ੍ਰਕਾਸ਼ ਜਾਵੜੇਕਰ, ਝਾਰਖੰਡ ਦੇ ਲਕਸ਼ਮੀਕਾਂਤ ਬਾਜਪਾਈ, ਹਿਮਾਚਲ ਪ੍ਰਦੇਸ਼ ਦੇ ਸ਼੍ਰੀਕਾਂਤ ਸ਼ਰਮਾ ਅਤੇ ਹਰਿਆਣਾ ਦੇ ਕੁਮਾਰ ਦੇਵਲਾਬ ਨੂੰ ਸੌਂਪੀ ਗਈ ਹੈ।

 

 

ਇਹ ਵੀ ਪੜ੍ਹੋ