Breaking: ਮਿਜ਼ੋਰਮ 'ਚ ਬਦਲਿਆ ਵੋਟਾਂ ਦੀ ਗਿਣਤੀ ਦਾ ਦਿਨ, ਹੁਣ 4 ਦਸੰਬਰ ਨੂੰ ਹੋਵੇਗੀ ਗਿਣਤੀ

ਮਿਜ਼ੋਰਮ ਐਨਜੀਓ ਕੋਆਰਡੀਨੇਸ਼ਨ ਕਮੇਟੀ ਵੱਲੋਂ ਰਾਜ ਵਿੱਚ ਵਿਰੋਧ ਪ੍ਰਦਰਸ਼ਨ ਕਾਰਨ ਵੋਟਾਂ ਦੀ ਗਿਣਤੀ ਦੀ ਤਰੀਕ ਬਦਲਣ ਦਾ ਫੈਸਲਾ ਕੀਤਾ ਗਿਆ ਹੈ।

Share:

ਚੋਣ ਕਮਿਸ਼ਨ ਨੇ ਮਿਜ਼ੋਰਮ ਵਿਧਾਨ ਸਭਾ ਚੋਣਾਂ ਵਿੱਚ ਵੋਟਾਂ ਦੀ ਗਿਣਤੀ ਦੀ ਤਰੀਕ ਵਿੱਚ ਸੋਧ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਮਿਜ਼ੋਰਮ ਚੋਣਾਂ ਦੇ ਨਤੀਜੇ ਵੀ ਚਾਰ ਰਾਜਾਂ ਦੇ ਚੋਣ ਨਤੀਜਿਆਂ ਦੇ ਨਾਲ 3 ਦਸੰਬਰ ਨੂੰ ਐਲਾਨੇ ਜਾਣੇ ਸਨ। ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਦੀ ਮਿਤੀ ਇੱਕ ਦਿਨ ਅੱਗੇ ਵਧਾ ਕੇ 4 ਦਸੰਬਰ ਕਰ ਦਿੱਤੀ ਗਈ ਹੈ। 

ਨਾਰਾਜ਼ਗੀ ਕੀਤੀ ਸੀ ਜ਼ਾਹਰ 

ਮਿਜ਼ੋਰਮ ਐਨਜੀਓ ਕੋਆਰਡੀਨੇਸ਼ਨ ਕਮੇਟੀ (ਐਨਜੀਓਸੀਸੀ) ਵੱਲੋਂ ਰਾਜ ਵਿੱਚ ਵਿਰੋਧ ਪ੍ਰਦਰਸ਼ਨ ਕਾਰਨ ਵੋਟਾਂ ਦੀ ਗਿਣਤੀ ਦੀ ਤਰੀਕ ਬਦਲਣ ਦਾ ਫੈਸਲਾ ਕੀਤਾ ਗਿਆ ਹੈ। ਸਮੂਹ ਨੇ ਪਹਿਲਾਂ 3 ਦਸੰਬਰ ਨੂੰ ਵੋਟਾਂ ਦੀ ਗਿਣਤੀ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਸੀ ਕਿਉਂਕਿ ਇਹ ਐਤਵਾਰ, ਈਸਾਈਆਂ ਲਈ ਪਵਿੱਤਰ ਦਿਨ ਸੀ। ਰਾਜ ਵਿੱਚ ਇਸਾਈ ਬਹੁਗਿਣਤੀ ਵਿੱਚ ਹਨ।

ਇਹ ਵੀ ਪੜ੍ਹੋ