ਬ੍ਰੇਕਿੰਗ - ਗਿਆਨੇਸ਼ ਕੁਮਾਰ ਭਾਰਤ ਦੇ ਨਵੇਂ ਮੁੱਖ ਚੋਣ ਕਮਿਸ਼ਨਰ ਬਣੇ

ਕੇਰਲ ਕੇਡਰ ਦੇ 1988 ਬੈਚ ਦੇ ਆਈ.ਏ.ਐਸ. ਅਧਿਕਾਰੀ ਪਿਛਲੇ ਸਾਲ ਮਾਰਚ ਤੋਂ ਚੋਣ ਕਮਿਸ਼ਨਰ ਵਜੋਂ ਸੇਵਾ ਨਿਭਾ ਰਹੇ ਹਨ। ਉਹ ਮੌਜੂਦਾ ਸੀ.ਈ.ਸੀ. ਰਾਜੀਵ ਕੁਮਾਰ ਦੀ ਸੇਵਾਮੁਕਤੀ ਤੋਂ ਬਾਅਦ ਅਹੁਦਾ ਸੰਭਾਲਣਗੇ।

Share:

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਅਗਲੇ ਮੁੱਖ ਚੋਣ ਕਮਿਸ਼ਨਰ ਵਜੋਂ ਗਿਆਨੇਸ਼ ਕੁਮਾਰ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਕਾਨੂੰਨ ਮੰਤਰਾਲੇ ਨੇ ਅਗਲੇ ਸੀ.ਈ.ਸੀ. ਵਜੋਂ ਇਸ ਨਿਯੁਕਤੀ ਲਈ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਕੇਰਲ ਕੇਡਰ ਦੇ 1988 ਬੈਚ ਦੇ ਆਈ.ਏ.ਐਸ. ਅਧਿਕਾਰੀ ਪਿਛਲੇ ਸਾਲ ਮਾਰਚ ਤੋਂ ਚੋਣ ਕਮਿਸ਼ਨਰ ਵਜੋਂ ਸੇਵਾ ਨਿਭਾ ਰਹੇ ਹਨ। ਉਹ ਮੌਜੂਦਾ ਸੀ.ਈ.ਸੀ. ਰਾਜੀਵ ਕੁਮਾਰ ਦੀ ਸੇਵਾਮੁਕਤੀ ਤੋਂ ਬਾਅਦ ਅਹੁਦਾ ਸੰਭਾਲਣਗੇ। ਰਾਜੀਵ ਕੁਮਾਰ 18 ਫਰਵਰੀ ਨੂੰ ਸੇਵਾਮੁਕਤ ਹੋ ਰਹੇ ਹਨ।

15 ਮਈ 2022 ਨੂੰ ਸੰਭਾਲਿਆ ਸੀ ਅਹੁਦਾ

ਰਾਜੀਵ ਕੁਮਾਰ ਨੇ 15 ਮਈ, 2022 ਨੂੰ 25ਵੇਂ ਮੁੱਖ ਚੋਣ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਸੀ। ਓਹ ਆਪਣੇ ਕਾਰਜਕਾਲ ਦੌਰਾਨ ਕਈ ਇਤਿਹਾਸਕ ਚੋਣਾਂ ਦੀ ਨਿਗਰਾਨੀ ਕਰਨ ਤੋਂ ਬਾਅਦ 18 ਫਰਵਰੀ ਨੂੰ ਅਹੁਦਾ ਛੱਡ ਦੇਣਗੇ। ਉਹ 2022 ਵਿੱਚ 16ਵੀਂ ਰਾਸ਼ਟਰਪਤੀ ਅਤੇ ਉਪ-ਰਾਸ਼ਟਰਪਤੀ ਚੋਣਾਂ ਦੇ ਨਾਲ-ਨਾਲ 11 ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਕਰਵਾਉਣ ਲਈ ਜ਼ਿੰਮੇਵਾਰ ਸੀ।

ਇਹ ਵੀ ਪੜ੍ਹੋ