ਬ੍ਰੇਕਿੰਗ -  LOC ਨੇੜੇ ਵੱਡਾ ਬੰਬ ਧਮਾਕਾ, ਦੋ ਫੌਜੀ ਸ਼ਹੀਦ, ਇੱਕ ਦੀ ਹਾਲਤ ਗੰਭੀਰ

ਜੰਮੂ-ਕਸ਼ਮੀਰ ਵਿੱਚ ਕੰਟਰੋਲ ਰੇਖਾ ਨੇੜੇ ਇੱਕ ਵੱਡਾ ਬੰਬ ਧਮਾਕਾ ਹੋਇਆ ਹੈ, ਜਿਸ ਵਿੱਚ ਤਿੰਨ ਫੌਜ ਦੇ ਜਵਾਨ ਗੰਭੀਰ ਜ਼ਖਮੀ ਹੋ ਗਏ ਸਨ, ਜਿਨ੍ਹਾਂ ਵਿੱਚੋਂ 2 ਜਵਾਨਾਂ ਦੀ ਮੌਤ ਹੋ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਫੌਜ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ।

Courtesy: file photo

Share:

ਜੰਮੂ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਹੋਏ ਧਮਾਕੇ ਵਿੱਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਅਤੇ ਇੱਕ ਜਵਾਨ ਗੰਭੀਰ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਨੂੰ ਅਖਨੂਰ ਸੈਕਟਰ ਵਿੱਚ ਕੰਟਰੋਲ ਰੇਖਾ (ਐਲਓਸੀ) ਨੇੜੇ ਇੱਕ ਵੱਡੇ ਧਮਾਕੇ ਵਿੱਚ ਫੌਜ ਦੇ 2 ਜਵਾਨ ਸ਼ਹੀਦ ਹੋ ਗਏ। ਧਮਾਕੇ ਤੋਂ ਮਗਰੋਂ ਹਰਕਤ 'ਚ ਆਈ ਸੈਨਾ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਤੇ ਨਾਲ ਹੀ ਸਰਚ ਆਪ੍ਰੇਸ਼ਨ ਵੀ ਚਲਾਇਆ ਜਾ ਰਿਹਾ ਹੈ। 

ਅੱਤਵਾਦੀ ਧਮਾਕੇ ਦਾ ਸ਼ੱਕ 

ਫੌਜ ਅਧਿਕਾਰੀਆਂ ਨੇ ਕਿਹਾ ਕਿ ਜਦੋਂ ਭੱਟਲ ਇਲਾਕੇ ਵਿੱਚ ਧਮਾਕਾ ਹੋਇਆ ਤਾਂ ਸੈਨਿਕ ਗਸ਼ਤ ਕਰ ਰਹੇ ਸਨ। ਸ਼ੁਰੂਆਤੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਇਹ ਧਮਾਕਾ ਇੱਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਦੇ ਧਮਾਕੇ ਕਾਰਨ ਹੋਇਆ ਸੀ, ਜਿਸਨੂੰ ਸ਼ੱਕੀ ਅੱਤਵਾਦੀਆਂ ਦੁਆਰਾ ਲਗਾਇਆ ਗਿਆ ਮੰਨਿਆ ਜਾ ਰਿਹਾ ਹੈ। ਅਧਿਕਾਰੀਆਂ ਨੇ ਕਿਹਾ ਕਿ ਧਮਾਕੇ ਤੋਂ ਤੁਰੰਤ ਬਾਅਦ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ । ਉਨ੍ਹਾਂ ਕਿਹਾ ਕਿ ਜ਼ਖਮੀ ਸੈਨਿਕਾ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਉਸਦੀ ਹਾਲਤ ਨਾਜ਼ੁਕ ਦੱਸੀ ਗਈ ਹੈ।

ਇਹ ਵੀ ਪੜ੍ਹੋ