BREAKING:ਜੰਮੂ ਕਸ਼ਮੀਰ ਵਿੱਚ ਦਰਦਨਾਕ ਸੜਕ ਹਾਦਸਾ, ਵਿਦਿਆਰਥੀਆਂ ਨਾਲ ਭਰੀ ਬੱਸ ਪਲਟੀ, 2 ਦੀ ਮੌਤ, 23 ਜਖ਼ਮੀ 

ਕਾਲਜ ਦੇ ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਅਚਾਨਕ ਪਲਟ ਗਈ। ਹਾਦਸੇ ਵਿੱਚ 2 ਵਿਦਿਆਰਥੀਆਂ ਦੀ ਮੌਤ ਹੋ ਗਈ। ਇਹ ਹਾਦਸਾ ਬੱਸ ਚਾਲਕ ਵੱਲੋਂ ਆਪਣਾ ਕੰਟਰੋਲ ਗੁਆਉਣ ਕਰਕੇ ਵਾਪਰਿਆ ਹੈ। ਜ਼ਖਮੀਆਂ ਨੂੰ ਹੰਦਵਾੜਾ ਦੇ ਸਰਕਾਰੀ ਮੈਡੀਕਲ ਕਾਲਜ (GMC) ਹਸਪਤਾਲ ਲਿਜਾਇਆ ਗਿਆ

Share:

ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਹੰਦਵਾੜਾ ਦੇ ਵੋਧਪੋਰਾ ਇਲਾਕੇ ਵਿੱਚ ਸ਼ਨੀਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਕਾਲਜ ਦੇ ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਅਚਾਨਕ ਪਲਟ ਗਈ, ਜਿਸ ਕਾਰਨ 2 ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ 23 ਹੋਰ ਜ਼ਖਮੀ ਹੋ ਗਏ।

ਜ਼ਖਮੀਆਂ ਨੂੰ ਹਸਪਤਾਲ ਵਿੱਚ ਕਰਵਾਇਆ ਦਾਖਲ 

ਅਧਿਕਾਰੀਆਂ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ ਡਰਾਈਵਰ ਨੇ ਆਪਣਾ ਕੰਟਰੋਲ ਗੁਆ ਦਿੱਤਾ ਅਤੇ ਬੱਸ ਪਲਟ ਗਈ। ਇਸ ਹਾਦਸੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਅਤੇ ਲੋਕ ਹੈਰਾਨ ਰਹਿ ਗਏ। ਹਾਦਸੇ ਦੀ ਖ਼ਬਰ ਮਿਲਦੇ ਹੀ ਆਸ-ਪਾਸ ਦੇ ਲੋਕ ਅਤੇ ਐਮਰਜੈਂਸੀ ਸੇਵਾਵਾਂ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਸਾਰੇ ਜ਼ਖਮੀਆਂ ਨੂੰ ਹੰਦਵਾੜਾ ਦੇ ਸਰਕਾਰੀ ਮੈਡੀਕਲ ਕਾਲਜ (GMC) ਹਸਪਤਾਲ ਲਿਜਾਇਆ ਗਿਆ।

ਕੁੱਝ ਵਿਦਿਆਰਥੀਆਂ ਦੀ ਹਾਲਤ ਨਾਜ਼ੁਕ

ਹਸਪਤਾਲ ਪ੍ਰਸ਼ਾਸਨ ਨੇ ਪੁਸ਼ਟੀ ਕੀਤੀ ਹੈ ਕਿ 2 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ, ਜਦੋਂ ਕਿ ਬਾਕੀ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿੱਚੋਂ ਕੁਝ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਿਸ ਨੇ ਇਸ ਹਾਦਸੇ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਇਹ ਹਾਦਸਾ ਕਿਵੇਂ ਵਾਪਰਿਆ।

ਖ਼ਬਰ ਨੂੰ ਅਪਡੇਟ ਕੀਤਾ ਜਾ ਰਿਹਾ ਹੈ 

ਇਹ ਵੀ ਪੜ੍ਹੋ